07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰਾਸ਼ਟਰੀ ਪੋਸ਼ਣ ਦਿਹਾੜੇ ਸੰਬੰਧੀ ਪੀ . ਏ . ਯੂ . ’ ਚ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

ਲੁਧਿਆਣਾ, 6 ਸਤੰਬਰ (ਜਸਵਿੰਦਰ ਸਿੰਘ)-ਪੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਲੁਧਿਆਣਾ, 6 ਸਤੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਭੋਜਨ ਅਤੇ ਪੋਸ਼ਣ ਵਿਭਾਗ ਵਲੋਂ ਭਾਰਤੀ ਪੋਸ਼ਣ ਸੁਸਾਇਟੀ ਦੇ ਲੁਧਿਆਣਾ ਚੈਪਟਰ ਦੇ ਸਹਿਯੋਗ ਨਾਲ ਰਾਸ਼ਟਰੀ ਪੋਸ਼ਣ ਮਾਹ ਮਨਾਉਂਦਿਆਂ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਭਾਸ਼ਣ ਨੂੰ ਸਾਂਝਾ ਕਰਨ ਲਈ ਪੋਸ਼ਣ ਮਾਹਿਰ ਅਤੇ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਡਾ. ਕ੍ਰਿਪਾ ਸੇਠ ਮੌਜੂਦ ਸਨ। ਉਨ੍ਹਾਂ ਨੇ ਸਰੀਰਕ ਅਤੇ ਮਾਨਸਿਕ ਸਿਹਤ ਦੇ ਸੁਮੇਲ ਬਾਰੇ ਗੱਲ ਕਰਦਿਆਂ ਪੋਸ਼ਣ ਦੀ ਮਹੱਤਤਾ ਦ੍ਰਿੜ੍ਹ ਕਰਵਾਈ। ਨਾਲ ਹੀ ਉਨ੍ਹਾਂ ਨੇ ਸੰਤੁਲਿਤ ਭੋਜਨ ਤੋਂ ਇਲਾਵਾ ਯੋਗਾ ਅਤੇ ਹੋਰ ਵਿਧੀਆਂ ਦੀ ਸਾਰਥਿਕਤਾ ਬਾਰੇ ਵਿਸਥਾਰ ਨਾਲ ਗੱਲ ਕੀਤੀ। ਹਾਜ਼ਰ ਵਿਦਿਆਰਥੀਆਂ ਅਤੇ ਮਾਹਿਰਾਂ ਨੇ ਡਾ. ਕ੍ਰਿਪਾ ਸੇਠ ਤੋਂ ਵਿਸ਼ੇ ਨਾਲ ਸੰਬੰਧਿਤ ਸਵਾਲ ਵੀ ਪੁੱਛੇ। ਕਮਿਊਨਿਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਭੋਜਨ ਅਤੇ ਪੋਸ਼ਣ ਵਿਭਾਗ ਵਲੋਂ ਕਰਵਾਏ ਇਸ ਸਮਾਗਮ ਦੀ ਸ਼ਲਾਘਾ ਕੀਤੀ। ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਕੌਰ ਨੇ ਰਾਸ਼ਟਰੀ ਪੋਸ਼ਣ ਮਾਹ ਸੰਬੰਧੀ ਜਾਣਕਾਰੀ ਦਿੰਦਿਆਂ ਅਜੋਕੇ ਯੁੱਗ ਵਿਚ ਪੋਸ਼ਣ ਦੀ ਸਾਰਥਿਕਤਾ ਅਤੇ ਤੰਦਰੁਸਤੀ ਲਈ ਇਸਦੇ ਮਹੱਤਵ ਬਾਰੇ ਗੱਲਾਂ ਕੀਤੀਆਂ। ਇਸ ਸੈਸ਼ਨ ਵਿਚ ਵਿਭਾਗ ਦੇ ਵਿਦਿਆਰਥੀਆਂ ਤੋਂ ਇਲਾਵਾ ਵਿਗਿਆਨੀ ਅਤੇ ਹੋਰ ਅਮਲਾ ਵੀ ਸ਼ਾਮਿਲ ਸੀ।
Ad Position 22
No active advertisement
ਪਿਛਲੀ ਖ਼ਬਰ ਅੰਕੁਰ ਅਤੇ ਮਨਰਾਜ ਨੇ ‘ਪਾਤਰ ਦੇ ਪੁੱਤਰ ਹੋਣ ਦਾ ਅਹਿਸਾਸ’ ਪ੍ਰੋਗਰਾਮ ਦੌਰਾਨ ਆਪਣੇ ਪਿਤਾ ਦੀਆਂ ਯਾਦਾਂ ਕੀਤੀਆਂ ਸਾਂਝੀਆਂ ਅਗਲੀ ਖ਼ਬਰ ਖੁਸ਼ਬੂ ਆਨੰਦ ਨੂੰ ਮਿਲਿਆ ਬੈਸਟ ਟੀਚਰ ਐਵਾਰਡ ਸਰਕਾਰੀ ਕਾਲਜ ਲੜਕੀਆਂ ਵਿਖੇ ਕੈਲੀਗ੍ਰਾਫੀ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰ...
Ad Position 24