07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੰਜਾਬ ਏਡਜ਼ ਕੰਟਰੋਲ ਕਰਮਚਾਰੀ 9 ਸਤੰਬਰ ਤੋਂ ਸਮੂਹਿਕ ਛੁੱਟੀ ਲੈ ਕੇ ਮੁੱਖ ਦਫ਼ਤਰ ਵਿਖੇ ਰਾਜ ਪੱਧਰੀ ਕਰਨਗੇ ਰੋਸ ਪ੍ਰਦਰਸ਼ਨ - ਪ੍ਰਧਾਨ ਜਸਮੇਲ ਦਿਓਲ

ਲੁਧਿਆਣਾ, 6 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਲੁਧਿਆਣਾ, 6 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਏਡਜ਼ ਕੰਟਰੋਲ ਸਕੀਮ ਅਧੀਨ ਕੰਮ ਕਰ ਰਹੇ ਕਰਮਚਾਰੀ 9 ਸਤੰਬਰ ਤੋਂ ਸਮੂਹਿਕ ਛੁੱਟੀ ਲੈ ਕੇ ਮੁੱਖ ਦਫ਼ਤਰ ਵਿਖੇ ਰਾਜ ਪੱਧਰੀ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਵਲੋਂ ਸਰਕਾਰ ਦੇ ਭਰੋਸਿਆਂ ਦੇ ਮੱਦੇਨਜ਼ਰ ਇਕ ਵੀ ਦਿਨ ਆਪਣੀਆਂ ਸੇਵਾਵਾਂ ਬੰਦ ਨਹੀਂ ਕੀਤੀਆਂ, ਪਰ ਹੁਣ ਲਗਾਤਾਰ ਵਧ ਰਹੇ ਕੰਮ ਦੇ ਬੋਝ ਅਤੇ ਮੰਗਾਂ ਪ੍ਰਤੀ ਸਰਕਾਰ ਅਤੇ ਵਿਭਾਗ ਦੀ ਬੇਰੁਖ਼ੀ ਕਾਰਨ ਕਰਮਚਾਰੀ ਸੰਘਰਸ਼ ਲਈ ਮਜਬੂਰ ਹੋਏ ਹਨ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ 9 ਸਤੰਬਰ ਤੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਰਾਜ ਪੱਧਰੀ ਸੰਘਰਸ਼ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਐਸੋਸੀਏਸ਼ਨ ਦੀਆਂ ਮੰਗਾਂ ਸਬੰਧੀ ਦੱਸਿਆ ਕਿ ਏਡਜ਼ ਕੰਟਰੋਲ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨੀਤੀ ਅਨੁਸਾਰ ਰੈਗੂਲਰ ਕਰਨ ਲਈ ਠੋਸ ਕਾਰਵਾਈ ਕਰਨਾ। ਕਰਮਚਾਰੀਆਂ ਨੂੰ ਸਰਕਾਰੀ ਕਰਮਚਾਰੀਆਂ ਦੇ ਅਨੁਕੂਲ ਸਿਹਤ ਬੀਮਾ, ਮੈਡੀਕਲ ਸਹੂਲਤਾਂ ਦੇਣਾ। ਲੰਬਿਤ ਤਨਖਾਹੀ ਅਸਮਾਨਤਾਵਾਂ ਅਤੇ ਹੋਰ ਵਿੱਤੀ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨਾ। ਫ਼ੀਲਡ ਸਟਾਫ਼ ਨੂੰ ਟੀ.ਏ., ਡੀ.ਏ. ਅਤੇ ਮੁਹਿੰਮਾਂ ਨਾਲ ਸਬੰਧਿਤ ਬਣਦੇ ਲਾਭ ਸਮੇਂ ਸਿਰ ਦੇਣਾ। ਕਰਮਚਾਰੀਆਂ ਉੱਤੇ ਵਧ ਰਹੇ ਵਾਧੂ ਕੰਮ ਦੇ ਬੋਝ ਨੂੰ ਧਿਆਨ ਵਿਚ ਰੱਖਦਿਆਂ ਯੋਗ ਮਨੁੱਖੀ ਸਰੋਤ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਆਦਿ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਦੂਨ ਔਕਸਫੋਰਡ ਸਕੂਲ ( ਸੀ . ਸੈ .) ਠੱਕਰਵਾਲ ਵਿਖੇ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਪੀ.ਏ.ਯੂ. ਪੈਨਸ਼ਨਰ ਅਤੇ ਰਿਟਾਇਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਕਾਰਵਾਈਆਂ ਦੀ ਨਿਖੇਧੀ
Ad Position 24