08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੀ. ਏ. ਯੂ. ਦੇ ਵਿਦਿਆਰਥੀਆਂ ਨੇ ਐਮ. ਟੀ. ਬੀ. ਦੀ ਸਾਈਕਲਿੰਗ ਮੁਕਾਬਲਿਆਂ ’ਚੋਂ ਤਿੰਨ ਤਗਮੇ ਜਿੱਤੇ

ਲੁਧਿਆਣਾ, 7 ਸਤੰਬਰ (ਜਸਵਿੰਦਰ ਸਿੰਘ)-ਪੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਜਸਵਿੰਦਰ ਸਿੰਘ)-ਪੀ. ਏ. ਯੂ. ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਪਟਿਆਲਾ ਵਿਖੇ ਹੋਈ ਐਮ. ਟੀ. ਬੀ. ਸਾਈਕਲਿੰਗ ਚੈਂਪੀਅਨਸ਼ਿਪ ਵਿਚੋਂ ਤਿੰਨ ਤਗਮੇ ਜਿੱਤੇ ਹਨ। ਔਰਤਾਂ ਦੀ 16 ਕਿੱਲੋਮੀਟਰ ਦੌੜ ਵਿਚ ਖੇਤੀਬਾੜੀ ਕਾਲਜ ਦੀ ਵਿਦਿਆਰਥਣ ਅਸ਼ਮੀਤ ਕੌਰ ਨੇ ਸੋਨੇ ਦਾ ਤਗ਼ਮਾ ਜਦਕਿ ਬਾਗ਼ਬਾਨੀ ਕਾਲਜ ਦੀ ਆਕ੍ਰਿਤੀ ਨੇ ਚਾਂਦੀ ਦਾ ਤਗ਼ਮਾ ਜਿੱਤਿਆ। ਮਰਦਾਂ ਦੇ 23 ਸਾਲ ਤੋਂ ਘੱਟ ਉਮਰ ਵਰਗ ਦੀ 20 ਕਿੱਲੋਮੀਟਰ ਦੌੜ ਵਿਚ ਖੇਤੀਬਾੜੀ ਕਾਲਜ ਦੇ ਆਰੀਅਨ ਸ਼ੇਰੋ ਨੇ ਕਾਂਸੀ ਦਾ ਤਗ਼ਮਾ ਹਾਸਿਲ ਕੀਤਾ। ਪੀ. ਏ. ਯੂ. ਦੇ ਵਾਈਸ ਚਾਂਸਲਰ ਡਾ. ਰਿਸ਼ੀਪਾਲ ਸਿੰਘ ਆਈ. ਏ. ਐਸ., ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਅਤੇ ਸਾਈਕਲਿੰਗ ਦੇ ਇੰਚਾਰਜ ਡਾ. ਪਰਮਵੀਰ ਸਿੰਘ ਗਰੇਵਾਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਬੀਲ੍ਹਾ ’ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਵਧਿਆ ਕਾਫ਼ਲਾ, ਵੱਡੀ ਗਿਣਤੀ ਪਰਿਵਾਰ ਪਾਰਟੀ ’ਚ ਸ਼ਾਮਿਲ
Ad Position 24