08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਨੌਵੇਂ ਦਿਨ ਵੀ ਧਰਨਾ ਜਾਰੀ

ਲੁਧਿਆਣਾ, 7 ਸਤੰਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਨੌਵੇਂ ਦਿਨ ਵਿਚ ਡੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਨੌਵੇਂ ਦਿਨ ਵਿਚ ਡੀ. ਸੀ. ਦਫ਼ਤਰ ਅੱਗੇ ਪੱਕੇ ਮੋਰਚੇ ਦਾ ਧਰਨਾ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਸਰਕਾਰ ਵਲੋਂ ਕਾਰਪੋਰੇਟ ਪੱਖੀ ਨੀਤੀਆਂ ਬਣਾ ਕੇ ਭਾਰਤ ਨੂੰ ਉਨ੍ਹਾਂ ਕੰਪਨੀਆਂ ਦੇ ਹਵਾਲੇ ਕਰਨ ਜਾ ਰਹੀਆਂ ਹਨ। ਸਹੂਲਤੀ ਅਦਾਰਿਆਂ ਦਾ ਨਿੱਜੀਕਰਨ ਕਰਕੇ ਉਨ੍ਹਾਂ ਕੰਪਨੀਆਂ ਨੂੰ ਦਿੱਤਾ ਜਾ ਰਿਹਾ ਹੈ। ਇਸ ਨਾਲ ਆਉਣ ਵਾਲੇ ਸਮੇਂ ਵਿਚ ਮਹਿੰਗਾਈ ਤੇ ਬੇਰੁਜ਼ਗਾਰੀ ਵਿਚ ਹੋਰ ਵਾਧਾ ਹੋਵੇਗਾ। ਲੈਂਡ ਪੁਲਿੰਗ ਤਹਿਤ ਸਾਡੀਆਂ ਜ਼ਮੀਨਾਂ ਉਨ੍ਹਾਂ ਨੂੰ ਸੰਭਾਲੀਆਂ ਜਾ ਰਹੀਆਂ ਹਨ। ਨੀਤੀ ਅਯੋਗ ਦੇ ਤਹਿਤ ਸਾਡੀਆਂ ਜ਼ਮੀਨਾਂ ਅਕਵਾਇਰ ਕੀਤੀਆਂ ਜਾ ਰਹੀਆਂ ਹਨ। ਭਾਰਤ ਅਮਰੀਕਾ ਮੁਕਤ ਵਪਾਰ ਵਰਗੇ ਸਮਝੌਤੇ ਕਰਕੇ ਸਾਡੀਆਂ ਫ਼ਸਲਾਂ ਨੂੰ ਮੰਡੀਆਂ ਵਿਚ ਰੋਲ ਕੇ ਤੇ ਸਾਨੂੰ ਖੇਤੀ ਵਿਚੋਂ ਬਾਹਰ ਕਰਨ ਦੀਆਂ ਕੋਝੀਆਂ ਚਾਲਾਂ ਚਲੀਆਂ ਜਾ ਰਹੀਆਂ ਹਨ। ਇਸ ਲਈ ਸਾਡੀਆਂ 13 ਮੰਗਾਂ ਜਿਨ੍ਹਾਂ ਦੇ ਤਹਿਤ ਲਗਾਤਾਰ ਮੋਰਚਾ ਚੱਲ ਰਿਹਾ ਹੈ। ਕਿਸਾਨ ਆਗੂ ਜਗਮੀਤ ਸਿੰਘ ਕਲਾਹੜ ਨੇ ਕਿਹਾ ਕਿ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਸੁਹਿਰਦ ਨਹੀਂ ਹੈ, ਸੋ ਸਮੇਂ ਦੀ ਮੰਗ ਹੈ ਕਿ ਆਪਾਂ ਕਿਸਾਨ ਮਜ਼ਦੂਰ ਮੁਲਾਜ਼ਮ ਸਾਰੇ ਇਕੱਠੇ ਹੋ ਕੇ ਸਾਂਝੇ ਸੰਘਰਸ਼ ਰਾਹੀਂ ਆਪਣੀ ਆਵਾਜ਼ ਬੁਲੰਦ ਕਰੀਏ। ਧਰਨੇ ਨੂੰ ਬਲਵੰਤ ਸਿੰਘ ਘੁਡਾਣੀ, ਮਨਜੀਤ ਸਿੰਘ ਬੁਢੇਲ, ਯੁਵਰਾਜ ਸਿੰਘ ਘੁਡਾਣੀ, ਜਸਦੀਪ ਸਿੰਘ ਜੱਸੋਵਾਲ, ਦਵਿੰਦਰ ਸਿੰਘ ਸਿਰਥਲਾ, ਤੀਰਥ ਸਿੰਘ ਤਲਵੰਡੀ ਤੇ ਬਿਕਰਮਜੀਤ ਸਿੰਘ ਕਾਲਖ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਗਤ ਰਵਿਦਾਸ ਜੀ ਦੇ ਜੀਵਨ ਤੇ ਵਿਚਾਰਧਾਰਾ ਵਿਸ਼ੇ ’ ਤੇ ਕਰਵਾਇਆ ਲੈਕਚਰ ਅਗਲੀ ਖ਼ਬਰ ਧੁੰਨਾ ਵਲੋਂ ਗੁਰਪ੍ਰੀਤ ਨਗਰ ਵਿਚ ਪੀਣ ਵਾਲੇ ਗੰਦੇ ਪਾਣੀ ਦੀ ਸਮੱਸਿਆ ਦਾ ਕੀਤਾ ਹੱਲ
Ad Position 24