ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਨਤਮਸਤਕ ਹੋਏ ਸ਼ਿਵਾਲਿਕ , ਸੁਆਮੀ ਸੰਤ ਰਾਮਪਾਲ ਸਿੰਘ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
ਇਯਾਲੀ/ਥਰੀਕੇ, 8 ਸਤੰਬਰ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਮਾਰਗ ਸਥਿਤ ਪਿੰਡ ਝਾਂਡੇ ਦੇ ਗੁਰੂ ਨਾਨਕ ਦਰਬਾਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗਿੱਲ ਦੇ ਇੰਚਾਰਜ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ, ਜਿਸ ਉਪਰੰਤ ਦਰਸ਼ਨ ਸਿੰਘ ਸ਼ਿਵਾਲਿਕ ਨੇ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ, ਜੋ ਆਪਣੀ ਧਰਮ ਪ੍ਰਚਾਰ ਫੇਰੀ ਦੌਰਾਨ ਕੈਨੇਡਾ ਵਿਖੇ ਧਾਰਮਿਕ ਕਾਰਜਾਂ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਵਾਪਸ ਪਰਤੇ ਸਨ, ਨਾਲ ਵਿਸ਼ੇਸ਼ ਮੁਲਾਕਾਤ ਕੀਤੀ, ਜਿਸ ਦੌਰਾਨ ਵਿਦੇਸ਼ਾਂ ਵਿਚ ਚੱਲ ਰਹੇ ਧਰਮ ਪ੍ਰਚਾਰ ਦੇ ਕਾਰਜਾਂ ਤੋਂ ਇਲਾਵਾ ਪੰਜਾਬ ਦੇ ਮੌਜੂਦਾ ਸਮਾਜਿਕ ਅਤੇ ਸਿਆਸੀ ਹਾਲਾਤਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਪੰਜਾਬ ਅੰਦਰ ਉਭਰ ਰਹੀ ਸਿਆਸੀ ਧਿਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਗਤੀਵਿਧੀਆਂ, ਪੰਜਾਬ ਪੱਖੀ ਸੋਚ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹਿਤਾਂ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।
ਇਯਾਲੀ/ਥਰੀਕੇ, 8 ਸਤੰਬਰ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਮਾਰਗ ਸਥਿਤ ਪਿੰਡ ਝਾਂਡੇ ਦੇ ਗੁਰੂ ਨਾਨਕ ਦਰਬਾਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗਿੱਲ ਦੇ ਇੰਚਾਰਜ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ, ਜਿਸ ਉਪਰੰਤ ਦਰਸ਼ਨ ਸਿੰਘ ਸ਼ਿਵਾਲਿਕ ਨੇ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ, ਜੋ ਆਪਣੀ ਧਰਮ ਪ੍ਰਚਾਰ ਫੇਰੀ ਦੌਰਾਨ ਕੈਨੇਡਾ ਵਿਖੇ ਧਾਰਮਿਕ ਕਾਰਜਾਂ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਵਾਪਸ ਪਰਤੇ ਸਨ, ਨਾਲ ਵਿਸ਼ੇਸ਼ ਮੁਲਾਕਾਤ ਕੀਤੀ, ਜਿਸ ਦੌਰਾਨ ਵਿਦੇਸ਼ਾਂ ਵਿਚ ਚੱਲ ਰਹੇ ਧਰਮ ਪ੍ਰਚਾਰ ਦੇ ਕਾਰਜਾਂ ਤੋਂ ਇਲਾਵਾ ਪੰਜਾਬ ਦੇ ਮੌਜੂਦਾ ਸਮਾਜਿਕ ਅਤੇ ਸਿਆਸੀ ਹਾਲਾਤਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਪੰਜਾਬ ਅੰਦਰ ਉਭਰ ਰਹੀ ਸਿਆਸੀ ਧਿਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਗਤੀਵਿਧੀਆਂ, ਪੰਜਾਬ ਪੱਖੀ ਸੋਚ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹਿਤਾਂ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਨੇ ਸ਼ਿਵਾਲਿਕ ਦੀ ਚੜ੍ਹਦੀ ਕਲਾ ਅਤੇ ਲੋਕ ਸੇਵਾ ਦੇ ਕਾਰਜਾਂ ਲਈ ਅਰਦਾਸ ਕਰਦਿਆਂ ਉਨ੍ਹਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਤ ਪਰਮਜੋਤ ਸਿੰਘ, ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ ਤੋਂ ਇਲਾਵਾ ਗੁਰੂ ਨਾਨਕ ਦਰਬਾਰ ਝਾਂਡੇ ਦੇ ਸੇਵਾਦਾਰ ਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।