08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਇੰਡੀਅਨ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਡਾਬਾ/ਲੁਹਾਰਾ, 8 ਸਤੰਬਰ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸਕੂਲ ਲੁਹਾਰਾ ਲੁਧਿਆਣਾ ਵਿਖੇ ਅੱਜ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੇ ਸਨਮਾਨ ਲਈ ਸ਼ਾਨਦਾਰ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸੈਸ਼ਨ 2025-26 ਦੌਰਾਨ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਡਾਬਾ/ਲੁਹਾਰਾ, 8 ਸਤੰਬਰ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸਕੂਲ ਲੁਹਾਰਾ ਲੁਧਿਆਣਾ ਵਿਖੇ ਅੱਜ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੇ ਸਨਮਾਨ ਲਈ ਸ਼ਾਨਦਾਰ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸੈਸ਼ਨ 2025-26 ਦੌਰਾਨ ਐਸ.ਓ.ਐੱਫ. ਓਲੰਪਿਆਡ ਦੇ ਤਹਿਤ ਜਨਰਲ ਨੌਲਿਜ, ਅੰਗਰੇਜ਼ੀ, ਗਣਿਤ ਅਤੇ ਵਿਗਿਆਨ ਵਿਸ਼ਿਆਂ ਵਿਚ ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਸ਼ਾਨਦਾਰ ਰੈਂਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਸਕੂਲ ਵਿਚ ਕਰਵਾਈਆਂ ਗਈਆਂ ਵੱਖ-ਵੱਖ ਅੰਤਰ-ਸਦਨ ਨ੍ਰਿਤ, ਸਮੂਹ ਨ੍ਰਿਤ ਅਤੇ ਫੈਂਸੀ ਡਰੈੱਸ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਦੇ ਕੇ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਆਸ਼ੀਸ਼ ਨਾਥ ਅਗਨੀਹੋਤਰੀ ਨੇ ਕਿਹਾ ਕਿ ਅੱਜ ਦੇ ਬੱਚੇ ਹੀ ਕੱਲ੍ਹ ਦੇ ਰਾਸ਼ਟਰ ਨਿਰਮਾਤਾ ਹਨ। ਚੇਅਰਮੈਨ ਸੁਰਿੰਦਰ ਪਾਲ ਗਰਗ ਨੇ ਕਿਹਾ ਕਿ ਮੁਕਾਬਲੇ ਦੇ ਇਸ ਯੁੱਗ ਵਿਚ ਬੱਚਿਆਂ ਵਿਚ ਸ਼ੁਰੂ ਤੋਂ ਹੀ ਆਤਮ-ਵਿਸ਼ਵਾਸ, ਸਿਹਤਮੰਦ ਮੁਕਾਬਲੇ ਦੀ ਭਾਵਨਾ ਅਤੇ ਉਤਕ੍ਰਿਸ਼ਟਤਾ ਦੀ ਸੋਚ ਵਿਕਸਿਤ ਕਰਨਾ ਬਹੁਤ ਜ਼ਰੂਰੀ ਹੈ। ਸਮਾਰੋਹ ਵਿਚ ਉਪ-ਪ੍ਰਿੰਸੀਪਲ ਤ੍ਰਿਪਤੀ ਅਗਨੀਹੋਤਰੀ, ਅਕਾਦਮਿਕ ਡਾਇਰੈਕਟਰ ਨਿਸ਼ਾ ਚੌਹਾਨ ਸਮੇਤ ਸਕੂਲ ਦੀ ਪ੍ਰੀਫੈਕਟੋਰੀਅਲ ਬਾਡੀ, ਹਾਊਸ ਮੈਂਟਰਜ਼, ਹਾਊਸ ਕੈਪਟਨਜ਼ ਅਤੇ ਸਮੂਹ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜੂ ਆਲਮਗੀਰ ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਅਦਾਲਤੀ ਹੁਕਮ ਦੇ ਬਾਵਜੂਦ ਵਿਦਿਆਰਥਣ ਨੂੰ ਦਸਵੀਂ ’ ਚ ਦਾਖਲੇ ਲਈ ਕਰਨੀ ਪਈ ਜੱਦੋ - ਜਹਿਦ ਸਕੂਲ ਪ੍ਰਬੰਧਨ ਵਲੋਂ 9ਵੀਂ ਦੁ...
Ad Position 24