10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡਾ . ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨਿੰਦਣਯੋਗ - ਸੰਨੀ ਕੈਂਥ

ਲੁਧਿਆਣਾ, 9 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਜਲੰਧਰ ਬਾਈਪਾਸ ਚੌਕ ਵਿਖੇ ਭਾਰਤ ਰਤਨ ਡਾ. ਭੀਮ ਰਾਉ ਅੰਬੇਡਕਰ ਦੇ ਬੁੱਤ ਨਾਲ ਵਾਪਰੀ ਬੇਅਦਬੀ ਦੀ ਘਟਨਾ ਦੀ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਲੁਧਿਆਣਾ, 9 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਜਲੰਧਰ ਬਾਈਪਾਸ ਚੌਕ ਵਿਖੇ ਭਾਰਤ ਰਤਨ ਡਾ. ਭੀਮ ਰਾਉ ਅੰਬੇਡਕਰ ਦੇ ਬੁੱਤ ਨਾਲ ਵਾਪਰੀ ਬੇਅਦਬੀ ਦੀ ਘਟਨਾ ਦੀ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇਸ਼ ਦੇ ਮਹਾਨ ਸਪੂਤ, ਸੰਵਿਧਾਨ ਦੇ ਨਿਰਮਾਤਾ ਅਤੇ ਕਰੋੜਾਂ ਲੋਕਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਪੁਲਿਸ ਤੇ ਪ੍ਰਸ਼ਾਸਨ ਤੋਂ ਘਟਨਾ ਦੀ ਨਿਰਪੱਖ ਅਤੇ ਤੇਜ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਇਸ ਮੌਕੇ ਪੁਨੀਤ ਸ਼ਰਮਾ, ਰਾਜ ਪ੍ਰਤਾਪ ਸਿੰਘ, ਮਨਦੀਪ ਸਿੰਘ, ਸੁਸ਼ੀਲ ਕੁਮਾਰ, ਵਿੱਕੀ ਗੁਪਤਾ, ਰਵੀ ਪਰਜਾਪਤੀ ਅਤੇ ਗੁਰਵਿੰਦਰ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਬਖਸ਼ੇ ਨਹੀਂ ਜਾਣੇ ਚਾਹੀਦੇ-ਦਿਉਲ /ਬਗੋਰਾ ਅਗਲੀ ਖ਼ਬਰ ਬਾਬਾ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣਾ ਘਟੀਆ ਮਾਨਸਿਕਤਾ-ਕੰਵਰ ਨਰਿੰਦਰ ਸਿੰਘ
Ad Position 24