10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਵਿਧਾਇਕ ਸੰਗੋਵਾਲ ਵਲੋਂ 50 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ

ਆਲਮਗੀਰ, 9 ਸਤੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਇਲਾਕਾ ਬਚਿੱਤਰ ਨਗਰ, ਜਸਦੇਵ ਨਗਰ ਦੀ ਮੁੱਖ ਸੜਕ ਸੂਆ ਰੋਡ ਨੂੰ ਨਵੇਂ ਸਿਰੇ ਤੋਂ ਬਣਾਉਣ ਸਬੰਧੀ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਸਮੇਤ ਵੱਡੀ ਗਿਣਤੀ ਵਿਚ ਹਾਜ਼ਰ ਇਲਾਕਾ ਨਿਵਾਸੀਆਂ ਦੀ ਮੌਜੂਦਗੀ ’ਚ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾ ਕੇ ਇਸ ਸੜਕ ਨੂੰ ਵਧੀਆ ਢੰਗ ਨਾਲ ਤਿਆਰ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਆਲਮਗੀਰ, 9 ਸਤੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਇਲਾਕਾ ਬਚਿੱਤਰ ਨਗਰ, ਜਸਦੇਵ ਨਗਰ ਦੀ ਮੁੱਖ ਸੜਕ ਸੂਆ ਰੋਡ ਨੂੰ ਨਵੇਂ ਸਿਰੇ ਤੋਂ ਬਣਾਉਣ ਸਬੰਧੀ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਸਮੇਤ ਵੱਡੀ ਗਿਣਤੀ ਵਿਚ ਹਾਜ਼ਰ ਇਲਾਕਾ ਨਿਵਾਸੀਆਂ ਦੀ ਮੌਜੂਦਗੀ ’ਚ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾ ਕੇ ਇਸ ਸੜਕ ਨੂੰ ਵਧੀਆ ਢੰਗ ਨਾਲ ਤਿਆਰ ਕੀਤਾ ਜਾਵੇਗਾ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਸੜਕ ਦਾ ਕੰਮ ਮੁਕੰਮਲ ਹੋਣ ’ਤੇ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਹਲਕਾ ਗਿੱਲ ਦੇ ਬਾਸ਼ਿੰਦਿਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ। ਹਲਕਾ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਹਲਕਾ ਗਿੱਲ ਦੇ ਵਿਕਾਸ ਲਈ ਵੱਡੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਸੂਬਾ ਪੰਜਾਬ ਦੇ ਹਰੇਕ ਪਿੰਡ ਅੰਦਰ ਤੇਸੀ-ਕ੍ਰਾਂਡੀ ਤੇਜ਼ੀ ਨਾਲ ਖੜਕ ਰਹੀ ਹੈ। ਅਖੀਰ ਵਿਚ ਮੈਂਬਰ ਸ. ਖੰਨਾ ਨੇ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਧੰਨਵਾਦ ਕਰਦੇ ਹੋਏ ਸਿਰੋਪਾਉ ਨਾਲ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਗੀ ਗੁਰਮ, ਚੇਅਰਮੈਨ ਸਾਬੀ ਜਰਖੜ, ਬਲਰਾਜ ਸਿੰਘ ਗਿੱਲ ਗੁਰਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਹਰਵਿੰਦਰ ਸਿੰਘ ਬਾਬੂ, ਸੰਦੀਪ ਸਿੰਘ, ਸੋਨੂੰ ਕਲਸੀ, ਸਤਨਾਮ ਸਿੰਘ, ਜਤਿੰਦਰਪਾਲ ਸਿੰਘ ਗਾਬੜੀਆ, ਪ੍ਰਵੀਨ ਕੁਮਾਰ, ਨਰਿੰਦਰ ਸਿੰਘ ਪ੍ਰਧਾਨ, ਜਤਿੰਦਰ ਮਠਾੜੂ, ਰਵਿੰਦਰ ਸਿੰਘ ਉਭੀ ਸਮੇਤ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਪਰਾਧਿਕ ਮਾਮਲੇ ’ ਚ ਲੋੜੀਂਦੇ ਨਾਮਜ਼ਦ ਦੋਸ਼ੀ ਨੂੰ ਫੜਨ ਗਈ ਪੁਲਿਸ ਨਾਲ ਪਰਿਵਾਰਕ ਮੈਂਬਰਾਂ ਦੀ ਝੜਪ ਅਗਲੀ ਖ਼ਬਰ ਡੀ ਜੀ ਐਸ ਜੀ ਪਬਲਿਕ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ
Ad Position 24