ਗਰਚਾ ਗੋਤ ਦੇ ਜਠੇਰਿਆਂ ਦਾ ਮੇਲਾ ਅੱਜ
ਢੰਡਾਰੀ ਕਲਾਂ/ਲੁਧਿਆਣਾ, 9 ਸਤੰਬਰ (ਜਸਵੀਰ ਸਿੰਘ ਬੰਗਾ)-ਗਰਚਾ ਗੋਤ ਦੇ ਜਠੇਰਿਆਂ ਦਾ ਮੇਲਾ 10 ਸਤੰਬਰ ਦਿਨ ਵੀਰਵਾਰ ਨੂੰ ਪਿੰਡ ਢੰਡਾਰੀ ਕਲਾਂ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ਸ਼ੇਰ ਸਿੰਘ ਗਰਚਾ ਤੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਦੱਸਿਆ ਕਿ ਹਰ ਸਾਲ ਐਨ.
ਢੰਡਾਰੀ ਕਲਾਂ/ਲੁਧਿਆਣਾ, 9 ਸਤੰਬਰ (ਜਸਵੀਰ ਸਿੰਘ ਬੰਗਾ)-ਗਰਚਾ ਗੋਤ ਦੇ ਜਠੇਰਿਆਂ ਦਾ ਮੇਲਾ 10 ਸਤੰਬਰ ਦਿਨ ਵੀਰਵਾਰ ਨੂੰ ਪਿੰਡ ਢੰਡਾਰੀ ਕਲਾਂ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ਸ਼ੇਰ ਸਿੰਘ ਗਰਚਾ ਤੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਦੱਸਿਆ ਕਿ ਹਰ ਸਾਲ ਐਨ.ਆਰ.ਆਈ. ਭਰਾਵਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗਰਚਾ ਗੋਤ ਦੇ ਜਠੇਰਿਆਂ ਦਾ ਮੇਲਾ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਵਿਚ ਗਰਚਾ ਗੋਤ ਨਾਲ ਸਬੰਧਿਤ ਲੋਕ ਵੱਡੀ ਗਿਣਤੀ ਵਿਚ ਨਤਮਸਤਕ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਲੰਗਰ ਅਤੇ ਵਿਸ਼ੇਸ਼ ਤੌਰ ’ਤੇ ਜਲੇਬੀਆਂ ਸੰਗਤਾਂ ‘ਚ ਵਰਤਾਈਆਂ ਜਾਣਗੀਆਂ।