10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਸ਼ਨ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਬਜ਼ੁਰਗਾਂ ਨੂੰ ਬਣਦਾ ਸਤਿਕਾਰ ਦੇਣ ਵਾਲੇ ਪਰਿਵਾਰ ਸਮੁੱਚੇ ਸਮਾਜ ਲਈ ਪ੍ਰੇਣਾਦਾਇਕ- ਗਿਆਨੀ ਜਗਤਾਰ ਸਿੰਘ

ਲੁਧਿਆਣਾ, 9 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਡੀਮਾਰਟੇ ਪਰਿਵਾਰ ਦੇ ਸਹਿਯੋਗ ਨਾਲ ਬੀਤੀ ਰਾਤ ਬੜੀ ਸ਼ਰਧਾ ਭਾਵਨਾ ਦੇ ਨਾਲ ਸਵ: ਜੈਮਲ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਇਕਬਾਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਸਮਾਗਮ ਅੰਦਰ ਉਚੇਚੇ ਤੌਰ ‘ਤੇ ਪੁੱਜੇ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਬਖ਼ਸ਼ੇ ਸੇਵਾ ਸੰਕਲਪ ਤੇ ਪਹਿਰਾ ਦੇਣ ਵਾਲੇ ਅਤੇ ਆਪਣੇ ਬਜ਼ੁਰਗਾਂ ਨੂੰ ਬਣਦਾ ਸਤਿਕਾਰ ਦੇ ਕੇ ਉਨ੍ਹਾਂ ਦੀ ਸੇਵਾ ਕਰਨ ਪਰਿਵਾਰ ਸਮੁੱਚੇ ਸਮਾਜ ਲਈ ਪ੍ਰੇਣਾ ਦਾਇਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਲੁਧਿਆਣਾ, 9 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਡੀਮਾਰਟੇ ਪਰਿਵਾਰ ਦੇ ਸਹਿਯੋਗ ਨਾਲ ਬੀਤੀ ਰਾਤ ਬੜੀ ਸ਼ਰਧਾ ਭਾਵਨਾ ਦੇ ਨਾਲ ਸਵ: ਜੈਮਲ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਇਕਬਾਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਸਮਾਗਮ ਅੰਦਰ ਉਚੇਚੇ ਤੌਰ ‘ਤੇ ਪੁੱਜੇ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਬਖ਼ਸ਼ੇ ਸੇਵਾ ਸੰਕਲਪ ਤੇ ਪਹਿਰਾ ਦੇਣ ਵਾਲੇ ਅਤੇ ਆਪਣੇ ਬਜ਼ੁਰਗਾਂ ਨੂੰ ਬਣਦਾ ਸਤਿਕਾਰ ਦੇ ਕੇ ਉਨ੍ਹਾਂ ਦੀ ਸੇਵਾ ਕਰਨ ਪਰਿਵਾਰ ਸਮੁੱਚੇ ਸਮਾਜ ਲਈ ਪ੍ਰੇਣਾ ਦਾਇਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ. ਗੁਰਦੀਪ ਸਿੰਘ ਤੇ ਸਮੁੱਚੇ ਡੀਮਾਰਟੇ ਪਰਿਵਾਰ ਵਲੋਂ ਆਪਣੇ ਸਤਿਕਾਰਯੋਗ ਪਿਤਾ ਸ. ਜੈਮਲ ਸਿੰਘ ਜੀ ਦੀ ਸੱਤਵੀਂ ਬਰਸੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਸਮਾਗਮ ਕਰਵਾਉਣਾ ਇਕ ਅਹਿਮ ਕਾਰਜ ਹੈ, ਕਿਉਂਕਿ ਇਹੀ ਸਮਾਗਮ ਸਾਡੇ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੇ ਬਜ਼ੁਰਗਾਂ ਦਾ ਸਤਿਕਾਰ ਕਰਨ ਤੇ ਉਨ੍ਹਾਂ ਦੇ ਵਲੋਂ ਪਾਏ ਹੋਏ ਪੂਰਨਿਆਂ ‘ਤੇ ਚੱਲਣ ਦੀ ਪ੍ਰੇਣਾ ਦਿੰਦੇ ਹਨ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ. ਇੰਦਰਜੀਤ ਸਿੰਘ ਮੱਕੜ ਨੇ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਹੁੰਦਿਆ ਹੋਇਆ ਕਿਹਾ ਕਿ ਡੀਮਾਰਟੇ ਪਰਿਵਾਰ ਵਲੋਂ ਆਪਣੇ ਸਤਿਕਾਰਯੋਗ ਪਿਤਾ ਸ. ਜੈਮਲ ਸਿੰਘ ਜੀ ਦੀਆਂ ਯਾਦਾਂ ਨੂੰ ਸਦੀਵੀ ਤੌਰ ‘ਤੇ ਯਾਦ ਰੱਖਣ ਲਈ ਤੇ ਹਰ ਸਾਲ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਉਣਾ ਇੱਕ ਸੁਹਿਰਦ ਉਪਰਾਲਾ ਹੈ। ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਇੰਦਰਜੀਤ ਸਿੰਘ ਮੱਕੜ, ਗੁਰਦੀਪ ਸਿੰਘ ਡੀਮਾਰਟੇ, ਪਰਵਿੰਦਰਪਾਲ ਸਿੰਘ, ਪਰਮਜੀਤ ਸਿੰਘ, ਗੁਰਵਿੰਦਰ ਪਾਲ ਸਿੰਘ, ਹਰਦੀਪ ਸਿੰਘ ਨੇ ਸਾਂਝੇ ਤੌਰ ‘ਤੇ ਭਾਈ ਇਕਬਾਲ ਸਿੰਘ ਦੇ ਹਜੂਰੀ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ‘ਚ ਡਾ ਜਸਵੰਤ ਸਿੰਘ, ਗੁਰਦੀਪ ਸਿੰਘ, ਅਮਰਜੀਤ ਸਿੰਘ ਚਾਵਲਾ, ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ , ਭੁਪਿੰਦਰ ਸਿੰਘ ਜੁਨੇਜਾ, ਐਨ.ਪੀ. ਸਿੰਘ ਕਥੂਰੀਆ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚ ਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਸੂਮ ਬੱਚੇ ਨਾਲ ਬਦਫੈਲੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖਿਲਾਫ ਕੇਸ ਦਰਜ ਅਗਲੀ ਖ਼ਬਰ ਗਰਚਾ ਗੋਤ ਦੇ ਜਠੇਰਿਆਂ ਦਾ ਮੇਲਾ ਅੱਜ
Ad Position 24