11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੌਰਵ ਦਾਸ ਦੀ ਅਗਵਾਈ ਹੇਠ ਕਾਕਰੋਚ ਜਨਤਾ ਪਾਰਟੀ ਦੀ ਟੀਮ ਵਲੋਂ ਲੁਧਿਆਣਾ ਦੇ 3 ਸਕੂਲਾਂ ਦਾ ਦੌਰਾ ਸਿੱਖਿਆ ਮੰਤਰੀ ਨੂੰ ਰਿਪੋਰਟ ਸੌਂਪਣ ਦਾ ਦਾਅਵਾ,ਸਕੂਲ ਆਫ਼ ਐਮੀਨੈਂਸ ਦੀਆਂ ਸਹੂਲਤਾਂ ਦੀ ਕੀਤੀ ਸ਼ਲਾਘਾ

ਲੁਧਿਆਣਾ, 10 ਸਤੰਬਰ (ਭੁਪਿੰਦਰ ਸਿੰਘ ਬੈਂਸ)-ਕਾਕਰੋਚ ਜਨਤਾ ਪਾਰਟੀ ਦੇ ਬੁਲਾਰੇ ਸੌਰਵ ਦਾਸ ਦੀ ਅਗਵਾਈ ਹੇਠ ਪਾਰਟੀ ਦੀ ਟੀਮ ਵਲੋਂ ਲੁਧਿਆਣਾ ਦੇ 3 ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਉਥੇ ਦੀਆਂ ਸਿੱਖਿਆ ਸਹੂਲਤਾਂ, ਬੁਨਿਆਦੀ ਢਾਂਚਾ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਟੀਮ ਵਲੋਂ ਕੀਤੀ ਗਈ ਸਮਾਜਿਕ ਪੜਤਾਲ ਦੌਰਾਨ ਇਕ ਪਾਸੇ ਸਕੂਲ ਆਫ਼ ਐਮੀਨੈਂਸ ਸੈਕਟਰ-32 ਦੀਆਂ ਆਧੁਨਿਕ ਸਹੂਲਤਾਂ ਦੀ ਸ਼ਲਾਘਾ ਕੀਤੀ ਗਈ, ਜਦਕਿ ਦੂਜੇ ਪਾਸੇ ਜੰਡਿਆਲੀ ਦੇ ਦੋ ਸਰਕਾਰੀ ਸਕੂਲਾਂ ਵਿਚ ਪੁਰਾਣੇ ਬੁਨਿਆਦੀ ਢਾਂਚੇ, ਪਖਾਨਿਆਂ ਦੀ ਹਾਲਤ ਅਤੇ ਸਫ਼ਾਈ ਕਰਮਚਾਰੀਆਂ ਦੀ ਘਾਟ ਵਰਗੇ ਮੁੱਦੇ ਚੁੱਕੇ ਗਏ।

Ad Position 21
repet_subhas-goyals [Copy P29]
ਕਾਕਰੋਚ ਪਾਰਟੀ ਦੇ ਬੁਲਾਰੇ ਸੌਰਵ ਦਾਸ ਲੁਧਿਆਣਾ ਦੇ ਇਕ ਸਰਕਾਰੀ ਸਕੂਲ ਦਾ ਦੌਰਾ ਕਰਦੇ ਹੋਏ। ਅਜੀਤ ਤਸਵੀਰ 11-09-2026
ਲੁਧਿਆਣਾ, 10 ਸਤੰਬਰ (ਭੁਪਿੰਦਰ ਸਿੰਘ ਬੈਂਸ)-ਕਾਕਰੋਚ ਜਨਤਾ ਪਾਰਟੀ ਦੇ ਬੁਲਾਰੇ ਸੌਰਵ ਦਾਸ ਦੀ ਅਗਵਾਈ ਹੇਠ ਪਾਰਟੀ ਦੀ ਟੀਮ ਵਲੋਂ ਲੁਧਿਆਣਾ ਦੇ 3 ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਉਥੇ ਦੀਆਂ ਸਿੱਖਿਆ ਸਹੂਲਤਾਂ, ਬੁਨਿਆਦੀ ਢਾਂਚਾ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਟੀਮ ਵਲੋਂ ਕੀਤੀ ਗਈ ਸਮਾਜਿਕ ਪੜਤਾਲ ਦੌਰਾਨ ਇਕ ਪਾਸੇ ਸਕੂਲ ਆਫ਼ ਐਮੀਨੈਂਸ ਸੈਕਟਰ-32 ਦੀਆਂ ਆਧੁਨਿਕ ਸਹੂਲਤਾਂ ਦੀ ਸ਼ਲਾਘਾ ਕੀਤੀ ਗਈ, ਜਦਕਿ ਦੂਜੇ ਪਾਸੇ ਜੰਡਿਆਲੀ ਦੇ ਦੋ ਸਰਕਾਰੀ ਸਕੂਲਾਂ ਵਿਚ ਪੁਰਾਣੇ ਬੁਨਿਆਦੀ ਢਾਂਚੇ, ਪਖਾਨਿਆਂ ਦੀ ਹਾਲਤ ਅਤੇ ਸਫ਼ਾਈ ਕਰਮਚਾਰੀਆਂ ਦੀ ਘਾਟ ਵਰਗੇ ਮੁੱਦੇ ਚੁੱਕੇ ਗਏ। ਟੀਮ ਨੇ ਸਭ ਤੋਂ ਪਹਿਲਾਂ ਸਕੂਲ ਆਫ਼ ਐਮੀਨੈਂਸ, ਸੈਕਟਰ 32 ਦਾ ਦੌਰਾ ਕੀਤਾ। ਸੌਰਵ ਦਾਸ ਵਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਸਕੂਲ ਦੀ ਇਮਾਰਤ ਅਤੇ ਉਥੇ ਉਪਲਬਧ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਸਕੂਲ ਦੇ ਬੁਨਿਆਦੀ ਢਾਂਚੇ ਦੀ ਸ਼ਲਾਘਾ ਕੀਤੀ। ਸਕੂਲ ਵਿਚ ਤੈਰਨ ਵਾਲਾ ਤਲਾਬ, ਰੈਂਪ, ਏਆਈ ਲੈਬ ਅਤੇ ਕੰਪਿਊਟਰ ਲੈਬ ਸਮੇਤ ਹੋਰ ਸਹੂਲਤਾਂ ਮੌਜੂਦ ਹੋਣ ਦੀ ਗੱਲ ਕਹੀ ਗਈ। ਉਨ੍ਹਾਂ ਅਨੁਸਾਰ ਸਕੂਲ ਦਾ ਬੁਨਿਆਦੀ ਢਾਂਚਾ ਕਈ ਨਿੱਜੀ ਸਕੂਲਾਂ ਦੇ ਮੁਕਾਬਲੇ ਵਧੀਆ ਨਜ਼ਰ ਆਇਆ। ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਵਲੋਂ ਨੀਟ ਅਤੇ ਜੇ.ਈ.ਟੀ. ਵਰਗੀਆਂ ਪ੍ਰੀਖਿਆਵਾਂ ਵਿਚ ਸਫਲਤਾ ਹਾਸਲ ਕਰਨ ਦਾ ਵੀ ਜ਼ਿਕਰ ਕੀਤਾ ਗਿਆ। ਇਸ ਤੋਂ ਬਾਅਦ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲੀ ਦਾ ਦੌਰਾ ਕੀਤਾ। ਟੀਮ ਨੇ ਸਕੂਲ ਦੇ ਪਖਾਨਿਆਂ ਦਾ ਵੀ ਜਾਇਜ਼ਾ ਲਿਆ ਅਤੇ ਦਾਅਵਾ ਕੀਤਾ ਕਿ ਕੁੱਝ ਪਖਾਨਿਆਂ ਦੀ ਹਾਲਤ ਤਸੱਲੀਬਖ਼ਸ਼ ਨਹੀਂ ਸੀ। ਲੜਕੀਆਂ ਲਈ ਪਖਾਨਿਆਂ ਦੀ ਉਪਲਬਧਤਾ ਅਤੇ ਕੁੱਝ ਪਖਾਨਿਆਂ ਦੇ ਦਰਵਾਜ਼ੇ ਨਾ ਹੋਣ ਦਾ ਮੁੱਦਾ ਵੀ ਚੁੱਕਿਆ ਗਿਆ। ਇਸ ਦੇ ਨਾਲ ਹੀ ਸਕੂਲ ਵਿਚ ਸਫ਼ਾਈ ਕਰਮਚਾਰੀਆਂ ਦੀ ਘਾਟ ਵੱਲ ਵੀ ਧਿਆਨ ਦਿਵਾਇਆ ਗਿਆ। ਟੀਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ ਦਾ ਵੀ ਦੌਰਾ ਕੀਤਾ। ਸੌਰਵ ਦਾਸ ਵਲੋਂ ਇਸ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਅਤੇ ਰਚਨਾਤਮਿਕ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਅਨੁਸਾਰ ਅਧਿਆਪਕਾਂ ਨੇ ਆਪਣੇ ਪੱਧਰ ’ਤੇ ਸਕੂਲ ਨੂੰ ਬਿਹਤਰ ਬਣਾਉਣ ਲਈ ਕੰਮ ਕੀਤੇ ਹਨ। ਹਾਲਾਂਕਿ ਸਕੂਲ ਦੀ ਪੁਰਾਣੀ ਇਮਾਰਤ ਅਤੇ ਮੌਜੂਦਾ ਸਮੇਂ ਦੀਆਂ ਲੋੜਾਂ ਮੁਤਾਬਿਕ ਬੁਨਿਆਦੀ ਢਾਂਚੇ ਨੂੰ ਹੋਰ ਸੁਧਾਰਨ ਦੀ ਲੋੜ ਵੱਲ ਧਿਆਨ ਦਿਵਾਇਆ ਗਿਆ। ਮਿਡ ਡੇ ਮੀਲ ਤਿਆਰ ਕਰਨ ਵਾਲਿਆਂ ਨੂੰ ਮਿਲਣ ਵਾਲੀ ਸਰਕਾਰੀ ਰਕਮ ਸੰਬੰਧੀ ਵੀ ਟੀਮ ਵਲੋਂ ਸਵਾਲ ਚੁੱਕੇ ਗਏ। ਸੌਰਵ ਦਾਸ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵਲੋਂ ਤਿੰਨਾਂ ਸਕੂਲਾਂ ਦੀ ਸਮਾਜਿਕ ਪੜਤਾਲ ਕਰਕੇ ਤਿਆਰ ਕੀਤੀ ਰਿਪੋਰਟ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਅਨੁਸਾਰ ਮੰਤਰੀ ਵਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਅਤੇ ਆਧੁਨਿਕ ਬਣਾਉਣ ਦਾ ਭਰੋਸਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਹਾਤਾ ਮਾਲਕ ਦੇ ਲੜਕੇ ਵਲੋਂ ਚਲਾਈ ਗੋਲੀ ਵਿਚ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਨੇ ਭਾਮੀਆਂ ਖ਼ੁਰਦ ਵਿਖੇ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ
Ad Position 24