11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਛਪਾਰ ਦੀ ਇਤਿਹਾਸਕ ਰੈਲੀ ਦਿੱਲੀ ਦੇ ਇਸ਼ਾਰਿਆਂ ’ਤੇ ਚੱਲਣ ਵਾਲੀਆਂ ਪਾਰਟੀਆਂ ਦੇ ਕਫਨ ਵਿਚ ਆਖਰੀ ਕਿੱਲ ਸਾਬਤ ਹੋਵੇਗੀ-ਸ਼ਿਵਾਲਿਕ

ਇਯਾਲੀ/ਥਰੀਕੇ, 10 ਸਤੰਬਰ (ਮਨਜੀਤ ਸਿੰਘ ਦੁੱਗਰੀ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪੰਜਾਬ ਦੇ ਹੱਕਾਂ, ਪੰਜਾਬੀਅਤ, ਕਿਸਾਨੀ ਅਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਅਪਣਾਈ ਜਾ ਰਹੀ ਪੰਜਾਬ-ਉਸਾਰੂ ਸੋਚ ਪ੍ਰਤੀ ਲੋਕਾਂ ਦਾ ਝੁਕਾਅ ਲਗਾਤਾਰ ਵਧਦਾ ਜਾ ਰਿਹਾ ਹੈ। ਪਿੰਡਾਂ ਅਤੇ ਸ਼ਹਿਰਾਂ ਵਿਚ ਵੱਡੀ ਗਿਣਤੀ ਲੋਕ ਆਪ ਮੁਹਾਰੇ ਪਾਰਟੀ ਨਾਲ ਜੁੜਨ ਦੇ ਨਾਲ-ਨਾਲ ਇਸ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਲਈ ਵੀ ਅੱਗੇ ਆ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਇਯਾਲੀ/ਥਰੀਕੇ, 10 ਸਤੰਬਰ (ਮਨਜੀਤ ਸਿੰਘ ਦੁੱਗਰੀ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪੰਜਾਬ ਦੇ ਹੱਕਾਂ, ਪੰਜਾਬੀਅਤ, ਕਿਸਾਨੀ ਅਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਅਪਣਾਈ ਜਾ ਰਹੀ ਪੰਜਾਬ-ਉਸਾਰੂ ਸੋਚ ਪ੍ਰਤੀ ਲੋਕਾਂ ਦਾ ਝੁਕਾਅ ਲਗਾਤਾਰ ਵਧਦਾ ਜਾ ਰਿਹਾ ਹੈ। ਪਿੰਡਾਂ ਅਤੇ ਸ਼ਹਿਰਾਂ ਵਿਚ ਵੱਡੀ ਗਿਣਤੀ ਲੋਕ ਆਪ ਮੁਹਾਰੇ ਪਾਰਟੀ ਨਾਲ ਜੁੜਨ ਦੇ ਨਾਲ-ਨਾਲ ਇਸ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਲਈ ਵੀ ਅੱਗੇ ਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਆਲਮਗੀਰ ਜ਼ੋਨ ਤੋਂ ਕੁਲਜਿੰਦਰ ਸਿੰਘ ਅਤੇ ਸਦਰ-1 ਤੋਂ ਮੁਖਤਿਆਰ ਸਿੰਘ ਨੂੰ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਕਲ ਪ੍ਰਧਾਨ ਨਿਯੁਕਤ ਕਰਨ ਮੌਕੇ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਵਧ ਰਿਹਾ ਪਰਿਵਾਰ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਸਿਆਸਤ ਤੋਂ ਉਪਰ ਉੱਠ ਕੇ ਪੰਜਾਬ ਦੇ ਹਿੱਤਾਂ ਦੀ ਗੱਲ ਕਰਨ ਵਾਲੀ ਧਿਰ ਵੱਲ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਲੋਕਾਂ ਦੀ ਗਿਣਤੀ ਦਿਨੋਂ-ਦਿਨ ਵਧ ਰਹੀ ਹੈ ਅਤੇ ਕਈ ਥਾਵਾਂ ’ਤੇ ਲੋਕ ਆਪ ਮੁਹਾਰੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਇਤਿਹਾਸਿਕ ਪਿੰਡ ਛਪਾਰ ਦੇ ਮੇਲੇ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕੀਤੀ ਜਾਣ ਵਾਲੀ ਰੈਲੀ ਇਤਿਹਾਸਿਕ ਹੋਵੇਗੀ ਜੋ ਪੰਜਾਬ ਦੀ ਸਿਆਸਤ ਵਿਚ ਇੱਕ ਨਵਾਂ ਸੁਨੇਹਾ ਦੇਵੇਗੀ ਅਤੇ ਪੰਜਾਬ ਦੇ ਹੱਕਾਂ ਲਈ ਖੜ੍ਹੇ ਹੋ ਰਹੇ ਲੋਕਾਂ ਦੀ ਤਾਕਤ ਦਾ ਪ੍ਰਗਟਾਵਾ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਦੇ ਇਸ਼ਾਰਿਆਂ ’ਤੇ ਚੱਲਣ ਵਾਲੀਆਂ ਸਿਆਸੀ ਪਾਰਟੀਆਂ ਪ੍ਰਤੀ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਰਿਹਾ ਹੈ। ਛਪਾਰ ਦੀ ਇਤਿਹਾਸਿਕ ਰੈਲੀ ਦਿੱਲੀ ਦੀਆਂ ਹਦਾਇਤਾਂ ’ਤੇ ਪੰਜਾਬ ਦੀ ਸਿਆਸਤ ਚਲਾਉਣ ਵਾਲੀਆਂ ਪਾਰਟੀਆਂ ਦੇ ਕਫਨ ਵਿਚ ਆਖਰੀ ਕਿੱਲ ਸਾਬਤ ਹੋਵੇਗੀ। ਪੰਜਾਬ ਦੇ ਲੋਕ ਹੁਣ ਅਜਿਹੀ ਸਿਆਸਤ ਚਾਹੁੰਦੇ ਹਨ ਜਿਸ ਵਿਚ ਪੰਜਾਬ ਦੇ ਹੱਕ, ਪਾਣੀਆਂ, ਕਿਸਾਨੀ, ਨੌਜਵਾਨਾਂ ਅਤੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਪਹਿਲ ਦਿੱਤੀ ਜਾਵੇ। ਸ਼ਿਵਾਲਿਕ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਦੀ ਸਰਗਰਮੀ ਨਾਲ ਪਾਰਟੀ ਦੀਆਂ ਪੰਜਾਬ-ਉਸਾਰੂ ਨੀਤੀਆਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚਾਇਆ ਜਾਵੇਗਾ, ਆਉਣ ਵਾਲੇ ਸਮੇਂ ਵਿਚ ਪਾਰਟੀ ਵਲੋਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਛਪਾਰ ਰੈਲੀ ਨੂੰ ਸਫਲ ਬਣਾਉਣ ਲਈ ਵਰਕਰਾਂ ਵਲੋਂ ਪਿੰਡ ਪੱਧਰ ’ਤੇ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਜੱਥੇਦਾਰ ਸਰਕਲ ਪ੍ਰਧਾਨ ਕੰਵਲਜੀਤ ਸਿੰਘ ਥਰੀਕੇ, ਲਖਵੰਤ ਸਿੰਘ, ਜਸਵੰਤ ਸਿੰਘ, ਗੁਰਦੀਪ ਸਿੰਘ, ਹਰਮੀਤ ਸਿੰਘ, ਬਲਬੀਰ ਸਿੰਘ ਭੁੱਲਰ, ਸੱਗੂ, ਅਮਰਿੰਦਰ ਸਿੰਘ, ਜਸਪ੍ਰੀਤ ਬੰਟੀ ਤੋਂ ਇਲਾਵਾ ਵੱਡੀ ਗਿਣਤ ਵਿਚ ਪਾਰਟੀ ਸਮੱਰਥਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੌਰਵ ਦਾਸ ਦੇ ਦੌਰੇ ਨੂੰ ਦੱਸਿਆ ਪੀ.ਆਰ. ਤਮਾਸ਼ਾ ਕੇਜਰੀਵਾਲ ਦੀ ਤਾਰੀਫ ’ਤੇ ਵੀ ਸਵਾਲ ਚੁੱਕੇ ਅਗਲੀ ਖ਼ਬਰ ਲੁਧਿਆਣਾ ਦਿਹਾਤੀ ਦੇ ਭਾਜਪਾ ਪਰਿਵਾਰ ’ਚ ਹੋਇਆ ਵਾਧਾ
Ad Position 24