11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਾਖਰਤਾ ਦਿਵਸ ਮੌਕੇ ਕਰਵਾਏ ਲੇਖ ਲਿਖਣ ਮੁਕਾਬਲੇ

ਲੁਧਿਆਣਾ, 10 ਸਤੰਬਰ (ਜਸਵਿੰਦਰ ਸਿੰਘ)-ਰਾਮਗੜ੍ਹੀਆ ਗਰਲਜ਼ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਅਤੇ ਹਿੰਦੀ ਵਿਭਾਗ ਵਲੋਂ ਵਿਸ਼ਵ ਸਾਖਰਤਾ ਦਿਵਸ ਦੇ ਮੌਕੇ ’ਤੇ ਅੱਜ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਅੱਜ ਦੇ ਦਿਨ ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥਣਾਂ ਨੂੰ ਸਾਖਰਤਾ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਕੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਉਜਾਗਰ ਕਰਨਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਲੁਧਿਆਣਾ, 10 ਸਤੰਬਰ (ਜਸਵਿੰਦਰ ਸਿੰਘ)-ਰਾਮਗੜ੍ਹੀਆ ਗਰਲਜ਼ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਅਤੇ ਹਿੰਦੀ ਵਿਭਾਗ ਵਲੋਂ ਵਿਸ਼ਵ ਸਾਖਰਤਾ ਦਿਵਸ ਦੇ ਮੌਕੇ ’ਤੇ ਅੱਜ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ।ਅੱਜ ਦੇ ਦਿਨ ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥਣਾਂ ਨੂੰ ਸਾਖਰਤਾ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਕੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਉਜਾਗਰ ਕਰਨਾ ਹੈ।ਇਸ ਮੌਕੇ ਵਿਦਿਆਰਥਣਾਂ ਨੇ ‘ਸਿੱਖਿਆ: ਇੱਕ ਨਰੋਏ ਸਮਾਜ ਦੀ ਨੀਂਹ’, ‘ਡਿਜੀਟਲ ਯੁੱਗ ਵਿੱਚ ਸਾਖਰਤਾ ਦਾ ਬਦਲਦਾ ਸਰੂਪ’ ਅਤੇ ‘ਮਹਿਲਾ ਸਾਖਰਤਾ: ਵਿਕਾਸ ਦੀ ਕੁੰਜੀ’ ਵ ਰਗੇ ਸਮਕਾਲੀ ਅਤੇ ਵਿਚਾਰਉਤੇਜਕ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਗਟ ਕਰਨ ਲਈ ਵਿਦਿਆਰਥਣਾਂ ਨੂੰ ਹਿੰਦੀ, ਪੰਜਾਬੀ ਤੇ ਅੰਗਰੇਜ਼ੀ ਵਿੱਚ ਲੇਖ ਲਿਖਣ ਦਾ ਮੌਕਾ ਮਿਲਿਆ।ਮੁਕਾਬਲੇ ਵਿੱਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਾਖਰਤਾ ਦੀ ਸਮਾਜਿਕ, ਵਿੱਦਿਅਕ ਅਤੇ ਰਾਸ਼ਟਰੀ ਵਿਕਾਸ ਵਿੱਚ ਮਹੱਤਤਾ ਨੂੰ ਉਜਾਗਰ ਕੀਤਾ। ਵਿਦਿਆਰਥਣਾਂ ਦੀ ਲਿਖਣ ਕਲਾ, ਵਿਸ਼ਾ-ਵਸਤੂ ਅਤੇ ਭਾਸ਼ਾ ਦੇ ਆਧਾਰ ’ਤੇ ਇਨਾਮ ਕੱਢੇ ਗਏ।ਇਸ ਪ੍ਰੋਗਰਾਮ ਦਾ ਆਯੋਜਨ ਡਾ. ਹਰਬਿੰਦਰ ਕੌਰ (ਪੰਜਾਬੀ ਵਿਭਾਗ) ਅਤੇ ਮਨਦੀਪ ਕੌਰ (ਹਿੰਦੀ ਵਿਭਾਗ) ਦੇ ਨਿਰਦੇਸ਼ਨ ਹੇਠ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਅਜੀਤ ਕੌਰ ਨੇ ਵਿਦਿਆਰਥਣਾਂ ਨੂੰ ਵਿਸ਼ਵ ਸਾਖਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਖਰਤਾ ਕੇਵਲ ਪੜ੍ਹਨ - ਲਿਖਣ ਤੱਕ ਸੀਮਤ ਨਹੀਂ ਹੈ, ਸਗੋਂ ਇਹ ਵਿਅਕਤੀ ਨੂੰ ਜਾਗਰੂਕ, ਆਤਮਨਿਰਭਰ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ।
Ad Position 22
No active advertisement
ਪਿਛਲੀ ਖ਼ਬਰ ‘ ਹੁਣ ਅਤੇ ਫਿਰ ਮਾਰਕੀਟਿੰਗ ’ ਵਿਸ਼ੇ ’ ਤੇ ਮਾਹਿਰ ਭਾਸ਼ਨ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24