11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਹਲਕਾ ਗਿੱਲ ’ਚ ‘ਹਰ ਘਰ ਅਕਾਲੀ ਦਲ’ ਮੁਹਿੰਮ ਨੇ ਵਿਰੋਧੀਆਂ ਨੂੰ ਪਾਇਆ ਫਿਕਰਾਂ ’ਚ-ਇੰਚਾਰਜ ਸਿੰਮਕ

ਆਲਮਗੀਰ, 10 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਹਲਕੇ ‘ਚ ਪਾਰਟੀ ਦੀ ਮਜ਼ਬੂਤੀ ਲਈ ਆਰੰਭ ਕੀਤੀ ‘ਹਰ ਘਰ ਅਕਾਲੀ ਦਲ ਮੁਹਿੰਮ’ ਨੂੰ ਹਲਕਾ ਵਾਸੀਆਂ ਵਲੋਂ ਭਰਵਾਂ ਤੇ ਵੱਡਾ ਹੁੰਗਾਰਾ ਮਿਲ ਰਿਹਾ ਹੈ, ਜਿਸ ਤੋਂ ਬੋਖਲਾਈਆਂ ਵਿਰੋਧੀ ਪਾਰਟੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਫਿਕਰਾਂ ਵਿਚ ਪਈਆਂ ਹੋਈਆਂ ਹਨ। ਇੰਚਾਰਜ ਸਿੰਮਕ ਹਲਕੇ ਵਿਚਲੇ ਪਿੰਡ ਬੁਲਾਰਾ ਵਿਖੇ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਜੁੜ ਬੈਠੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਆਲਮਗੀਰ, 10 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਹਲਕੇ ‘ਚ ਪਾਰਟੀ ਦੀ ਮਜ਼ਬੂਤੀ ਲਈ ਆਰੰਭ ਕੀਤੀ ‘ਹਰ ਘਰ ਅਕਾਲੀ ਦਲ ਮੁਹਿੰਮ’ ਨੂੰ ਹਲਕਾ ਵਾਸੀਆਂ ਵਲੋਂ ਭਰਵਾਂ ਤੇ ਵੱਡਾ ਹੁੰਗਾਰਾ ਮਿਲ ਰਿਹਾ ਹੈ, ਜਿਸ ਤੋਂ ਬੋਖਲਾਈਆਂ ਵਿਰੋਧੀ ਪਾਰਟੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਫਿਕਰਾਂ ਵਿਚ ਪਈਆਂ ਹੋਈਆਂ ਹਨ। ਇੰਚਾਰਜ ਸਿੰਮਕ ਹਲਕੇ ਵਿਚਲੇ ਪਿੰਡ ਬੁਲਾਰਾ ਵਿਖੇ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਜੁੜ ਬੈਠੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਮੌਕੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਵਿਧਾਨ ਸਭਾ ਹਲਕਾ ਨਕੋਦਰ ਦੇ ਇੰਚਾਰਜ ਰਾਜਕਮਲ ਸਿੰਘ ਭੁੱਲਰ, ਕੁਆਰਡੀਨੇਟਰ ਪ੍ਰਭਜੋਤ ਸਿੰਘ ਧਾਲੀਵਾਲ, ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਜੂ ਆਲਮਗੀਰ, ਸਾਬਕਾ ਚੇਅਰਮੈਨ ਜਸਵੰਤ ਸਿੰਘ ਹਰਨਾਮਪੁਰਾ ਵਰਕਰਾਂ ਨੂੰ ਪਾਰਟੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਤੌਰ ’ ਤੇ ਸ਼ਾਮਿਲ ਹੋਏ। ਇਸ ਦੌਰਾਨ ਇੰਚਾਰਜ ਸਿੰਮਕ ਨੇ ਕਿਹਾ ਕਿ ਹਰ ਘਰ ਅਕਾਲੀ ਦਲ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਾ ਅਤੇ ਪਾਰਟੀ ਦੀਆਂ ਸਰਕਾਰਾਂ ਵੇਲੇ ਹੋਏ ਵਿਕਾਸ ਕਾਰਜਾਂ ਤੋਂ ਹਲਕਾ ਵਾਸੀਆਂ ਨੂੰ ਵਿਸਥਾਰ ਪੂਰਵਕ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਮੂਹ ਹਾਜ਼ਰੀਨ ਨੇ ਇਕ ਸੁਰ ਵਿਚ ਜੈਕਾਰਾ ਬੁਲਾਉਂਦੇ ਹੋਏ ਐਲਾਨ ਕੀਤਾ ਕਿ ਉਹ ਆਪਣੀ ਵੋਟ ਤੋਂ ਇਲਾਵਾ ਆਪਣੇ ਜਾਣ ਪਹਿਚਾਣ ਅਤੇ ਸਰਕਲ ਵਿਚ ਆਉਣ ਵਾਲੇ ਹਰ ਇਕ ਬਾਸ਼ਿੰਦੇ ਦੀ ਵੋਟ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਕ ਵਿਚ ਪਾਉਣ ਲਈ ਸਖ਼ਤ ਮਿਹਨਤ ਕਰਨਗੇ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੀ ਅਗਵਾਈ ਹੇਠ ਸਰਕਾਰ ਦਾ ਗਠਨ ਸ਼ਾਨ ਨਾਲ ਕੀਤਾ ਜਾ ਸਕੇ। ਇਸ ਮੌਕੇ ਜਥੇਦਾਰ ਕੁਲਜੀਤ ਸਿੰਘ ਬੁਲਾਰਾ, ਸੀਨੀਅਰ ਆਗੂ ਬਲਜਿੰਦਰ ਸਿੰਘ ਮੱਪਾ, ਪਰਮਜੀਤ ਸਿੰਘ ਬੁਲਾਰਾ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਪ੍ਰਧਾਨ ਗੁਰਦੀਪ ਕੌਰ ਜੱਸੋਵਾਲ, ਰਾਜੂ ਸਰੀਂਹ, ਇਕਬਾਲ ਸਿੰਘ, ਹਰਸ਼ ਮਾਣਕਵਾਲ ਸਮੇਤ ਸੈਂਕੜੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਖਾਲੀ ਪਈਆਂ ਅਸਾਮੀਆਂ ਭਰ ਕੇ ਨੌਜਵਾਨਾਂ ਨੂੰ ਨੌਕਰੀਆਂ ਦੇਵੇ - ਸਵਰਨ ਸਿੰਘ ਅਗਲੀ ਖ਼ਬਰ ਦਿਆਲ ਪਬਲਿਕ ਸਕੂਲ ਦੇ ਵਿਦਿਆਰਥੀ ਚੇਤਨ ਰਤਨ ਨੇ ਜਿੱਤਿਆ ਜਿਮਨਾਸਟਿਕ ਮੁਕਾਬਲੇ ’ਚ ਤੀਜਾ ਸਥਾਨ
Ad Position 24