11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਰਕਾਰ ਖਾਲੀ ਪਈਆਂ ਅਸਾਮੀਆਂ ਭਰ ਕੇ ਨੌਜਵਾਨਾਂ ਨੂੰ ਨੌਕਰੀਆਂ ਦੇਵੇ - ਸਵਰਨ ਸਿੰਘ

ਲੁਧਿਆਣਾ 10 ਸਤੰਬਰ (ਜਤਿੰਦਰ ਭੰਬੀ)-ਵਰਕਰ ਫੈਡਰੇਸ਼ਨ ਪੀਐਸਪੀਸੀਐਲ ਐਂਡ ਪੀਐਸਟੀਸੀਐਲ ਦੇ ਪ੍ਰਧਾਨ ਸਵਰਨ ਸਿੰਘ ਨੇ ਸੂਬੇ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਦੋਨੋਂ ਸਰਕਾਰਾਂ ਹੀ ਨਿੰਕਮੀਆਂ ਸਰਕਾਰਾਂ ਹਨ ਜਿੰਨ੍ਹਾਂ ਨੇ ਲੋਕਾਂ ਦਾ ਜਿਉਣਾ ਦੁਬਰ ਕੀਤਾ ਹੋਇਆ ਹੈ। ਉਨ੍ਹਾਂ ਵੱਧ ਰਹੀ ਮਹਿੰਗਾਈ ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਜਿਥੇ ਕੇਂਦਰ ਦੀ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਤੇ ਲੋਕ ਮਾਰੂ ਨੀਤੀਆਂ ਘੜ ਰਹੀ ਹੈ, ਉਥੇ ਹੀ ਸੂਬੇ ਦੀ ‘ਆਪ’ ਸਰਕਾਰ ਨੇ ਬੇਰੋਜ਼ਗਾਰੀ ਵਿਚ ਬੇਮਿਸਾਲ ਵਾਧਾ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਲੁਧਿਆਣਾ 10 ਸਤੰਬਰ (ਜਤਿੰਦਰ ਭੰਬੀ)-ਵਰਕਰ ਫੈਡਰੇਸ਼ਨ ਪੀਐਸਪੀਸੀਐਲ ਐਂਡ ਪੀਐਸਟੀਸੀਐਲ ਦੇ ਪ੍ਰਧਾਨ ਸਵਰਨ ਸਿੰਘ ਨੇ ਸੂਬੇ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਦੋਨੋਂ ਸਰਕਾਰਾਂ ਹੀ ਨਿੰਕਮੀਆਂ ਸਰਕਾਰਾਂ ਹਨ ਜਿੰਨ੍ਹਾਂ ਨੇ ਲੋਕਾਂ ਦਾ ਜਿਉਣਾ ਦੁਬਰ ਕੀਤਾ ਹੋਇਆ ਹੈ। ਉਨ੍ਹਾਂ ਵੱਧ ਰਹੀ ਮਹਿੰਗਾਈ ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਜਿਥੇ ਕੇਂਦਰ ਦੀ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਤੇ ਲੋਕ ਮਾਰੂ ਨੀਤੀਆਂ ਘੜ ਰਹੀ ਹੈ, ਉਥੇ ਹੀ ਸੂਬੇ ਦੀ ‘ਆਪ’ ਸਰਕਾਰ ਨੇ ਬੇਰੋਜ਼ਗਾਰੀ ਵਿਚ ਬੇਮਿਸਾਲ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤੇ ਸਰਕਾਰੀ ਅਦਾਰਿਆਂ ਵਿਚ ਕਰਮਚਾਰੀਆਂ ਦੀ ਘਾਟ ਹੋਣ ਕਰਕੇ ਜਿਥੇ ਸੂਬੇ ਦੇ ਲੋਕ ਆਪਣੇ ਕੰਮ ਕਰਵਾਉਣ ਲਈ ਭਟਕ ਰਹੇ ਹਨ, ਉਥੇ ਹੀ ਪੰਜਾਬ ਦਾ ਨੌਜਵਾਨ ਨੌਕਰੀਆਂ ਨੂੰ ਤਰਸ ਰਿਹਾ ਹੈ, ਜਦਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੀਆਂ ਚੋਣਾਂ ਵਿਚ ਬੜਾ ਹੀ ਹੁੱਭ ਕੇ ਇਹ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ ਤੇ ਬੇਰੋਜ਼ਗਾਰੀ ਖਤਮ ਕਰ ਦੇਵਾਂਗੇ, ਪਰ ਅਜਿਹਾ ਕੁੱਝ ਵੀ ਨਹੀਂ ਹੋਇਆ। ਉਨ੍ਹਾਂ ਪਾਵਰਕਾਮ ਅਤੇ ਵੱਖ ਵੱਖ ਸਰਕਾਰੀ ਅਦਾਰਿਆਂ ਵਿਚ ਕਰਮਚਾਰੀ ਭਰਤੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਸਰਕਾਰੀ ਅਦਾਰਿਆਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਨੌਜਵਾਨਾਂ ਨੂੰ ਰੁਜਗਾਰ ਮਿਲੇਗਾ ਉਥੇ ਹੀ ਸਰਕਾਰੀ ਅਦਾਰਿਆਂ ਵਿਚ ਲੋਕਾਂ ਦੀ ਹੋਣ ਵਾਲੀ ਖੱਜਲ ਖੁਆਰੀ ਨੂੰ ਵੀ ਵਿਰਾਮ ਲੱਗੇਗਾ।
Ad Position 22
No active advertisement
ਪਿਛਲੀ ਖ਼ਬਰ ਹਲਕਾ ਦੱਖਣੀ ਦੇ ਵੱਖ-ਵੱਖ ਮੁਹੱਲਿਆਂ ’ਚ ਬਣੇ ਖਸਤਾ ਹਾਲ ਵਿਹੜਿਆਂ ਦੀ ਕੌਣ ਲਵੇਗਾ ਸਾਰ ਅਗਲੀ ਖ਼ਬਰ ਹਲਕਾ ਗਿੱਲ ’ਚ ‘ਹਰ ਘਰ ਅਕਾਲੀ ਦਲ’ ਮੁਹਿੰਮ ਨੇ ਵਿਰੋਧੀਆਂ ਨੂੰ ਪਾਇਆ ਫਿਕਰਾਂ ’ਚ-ਇੰਚਾਰਜ ਸਿੰਮਕ
Ad Position 24