ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ ਚ ਨੌਜਵਾਨ ਕਾਬੂ
ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸਤਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਮਨਵਿੰਦਰ ਸਿੰਘ ਉਰਫ ਮਨੀ ਵਜੋਂ ਕੀਤੀ ਗਈ ਹੈ।
ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸਤਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਮਨਵਿੰਦਰ ਸਿੰਘ ਉਰਫ ਮਨੀ ਵਜੋਂ ਕੀਤੀ ਗਈ ਹੈ। ਉਹ ਲੁਧਿਆਣੇ ਦਾ ਹੀ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਇਕ ਫਰਮ ਦੇ ਮੈਨੇਜਰ ਨਾਲ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਕੀਤੀ ਸੀ। ਕਾਬੂ ਕੀਤੇ ਗਏ ਮਨੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਸ ਦਾ ਦੋ ਦਿਨ ਦਾ ਰਿਮਾਂਡ ਦੇ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਆਪਣੇ ਕੁੱਝ ਹੋਰ ਸਾਥੀਆਂ ਨਾਲ ਮਿਲ ਕੇ ਫਰਮ ਦੇ ਮੈਨੇਜਰ ਨੂੰ ਆਪਣੇ ਜਾਲ ਵਿਚ ਫਸਾ ਲਿਆ ਅਤੇ ਆਪਣੇ ਫ਼ੋਨ ਨੰਬਰ ’ਤੇ ਮੈਨੇਜਰ ਦੇ ਮਾਲਕ ਦੀ ਫ਼ੋਟੋ ਲਗਾ ਕੇ ਉਸ ਪਾਸੋਂ ਢਾਈ ਕਰੋੜ ਦੀ ਰਕਮ ਆਪਣੇ ਖਾਤਿਆਂ ਵਿਚ ਤਬਦੀਲ ਕਰਵਾ ਲਈ। ਇਸ ਮਾਮਲੇ ਨਾਲ ਸਬੰਧਿਤ ਹੋਰ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾ ਰਹੀ ਹੈ ਅਤੇ ਡਿਜੀਟਲ ਸਬੂਤਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ ਕਰੀਬ 24 ਲੱਖ ਰੁਪਏ ਪੀੜਤ ਨੂੰ ਵਾਪਸ ਕਰਵਾਏ ਜਾ ਚੁੱਕੇ ਹਨ। ਪੁਲਿਸ ਵਲੋਂ ਲੋਕਾਂ ਨੂੰ ਅਤੇ ਖ਼ਾਸ ਕਰਕੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਤਰ੍ਹਾਂ ਦੀ ਕਿਸੇ ਵੀ ਸ਼ੱਕੀ ਕਾਲ ਜਾਂ ਮੈਸੇਜ ਤੋਂ ਸਾਵਧਾਨ ਰਹਿਣ ਅਤੇ ਤੁਰੰਤ ਸਾਈਬਰ ਕ੍ਰਾਈਮ ਹੈਲਪਲਾਈਨ ਨਜ਼ਦੀਕੀ ਪੁਲਿਸ ਥਾਣੇ ਨਾਲ ਸੰਪਰਕ ਕਰਨ।