12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ਼ਿਵਾਲਿਕ ਅਤੇ ਇਯਾਲੀ ਦੀ ਅਗਵਾਈ ਹੇਠ ਹਲਕਾ ਗਿੱਲ ਅਤੇ ਦਾਖਾ ਤੋਂ ਵੱਡੀ ਗਿਣਤੀ ’ਚ ਆਗੂਆਂ ਅਤੇ ਵਰਕਰਾਂ ਨੇ ਕੈਬਨਿਟ ਮੰਤਰੀ ਮੁੰਡੀਆਂ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਇਯਾਲੀ/ਥਰੀਕੇ, 11 ਸਤੰਬਰ (ਮਨਜੀਤ ਸਿੰਘ ਦੁੱਗਰੀ)-ਮੋਹਨਜੀਤ ਸਿੰਘ ਸ਼ੇਰੋ, ਗੁਲਜ਼ਾਰ ਸਿੰਘ ਤੂਰ ਸੁਸਾਈਡ ਮਾਮਲੇ ਸਮੇਤ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਆਮ ਲੋਕਾਂ ਨਾਲ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਦੇ ਵਿਰੋਧ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ, ਵਲੋਂ ਅੱਜ ਪੰਜਾਬ ਸਰਕਾਰ ਅਤੇ ਇਸ ਦੇ ਮੰਤਰੀਆਂ ਦੇ ਕੀਤੇ ਜਾਣ ਵਾਲੇ ਘਿਰਾਓ ਦੇ ਦਿੱਤੇ ਸੱਦੇ ’ਤੇ ਹਲਕਾ ਗਿੱਲ ਤੋਂ ਪਾਰਟੀ ਇੰਚਾਰਜ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਅਤੇ ਦਾਖਾ ਤੋਂ ਸੀਨੀਅਰ ਆਗੂ ਸਾਬਕਾ ਚੇਅਰਮੈਨ ਹਰਵੀਰ ਸਿੰਘ ਇਯਾਲੀ ਦੀ ਅਗਵਾਈ ਹੇਠ ਪਾਰਟੀ ਆਗੂ ਅਤੇ ਵਰਕਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਹਲਕਾ ਗਿੱਲ ਦੇ ਸਿਧਵਾਂ ਨਹਿਰ ਕਿਨਾਰੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਕਾਲੇ ਝੰਡੇ ਲੈ ਕੇ ਕਾਫ਼ਲੇ ਦੇ ਰੂਪ ਵਿਚ ਇਸ ਘਿਰਾਓ ਲਈ ਰਵਾਨਾ ਹੋਏ। ਇਸ ਮੌਕੇ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਸਾਬਕਾ ਚੇਅਰਮੈਨ ਹਰਵੀਰ ਸਿੰਘ ਇਆਲੀ ਨੇ ਕਿਹਾ ਕਿ ਪੰਜਾਬ ਵਿਚ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਲੋਕਾਂ ਦੀਆਂ ਆਵਾਜ਼ਾਂ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਇਯਾਲੀ/ਥਰੀਕੇ, 11 ਸਤੰਬਰ (ਮਨਜੀਤ ਸਿੰਘ ਦੁੱਗਰੀ)-ਮੋਹਨਜੀਤ ਸਿੰਘ ਸ਼ੇਰੋ, ਗੁਲਜ਼ਾਰ ਸਿੰਘ ਤੂਰ ਸੁਸਾਈਡ ਮਾਮਲੇ ਸਮੇਤ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਆਮ ਲੋਕਾਂ ਨਾਲ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਦੇ ਵਿਰੋਧ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ, ਵਲੋਂ ਅੱਜ ਪੰਜਾਬ ਸਰਕਾਰ ਅਤੇ ਇਸ ਦੇ ਮੰਤਰੀਆਂ ਦੇ ਕੀਤੇ ਜਾਣ ਵਾਲੇ ਘਿਰਾਓ ਦੇ ਦਿੱਤੇ ਸੱਦੇ ’ਤੇ ਹਲਕਾ ਗਿੱਲ ਤੋਂ ਪਾਰਟੀ ਇੰਚਾਰਜ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਅਤੇ ਦਾਖਾ ਤੋਂ ਸੀਨੀਅਰ ਆਗੂ ਸਾਬਕਾ ਚੇਅਰਮੈਨ ਹਰਵੀਰ ਸਿੰਘ ਇਯਾਲੀ ਦੀ ਅਗਵਾਈ ਹੇਠ ਪਾਰਟੀ ਆਗੂ ਅਤੇ ਵਰਕਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਹਲਕਾ ਗਿੱਲ ਦੇ ਸਿਧਵਾਂ ਨਹਿਰ ਕਿਨਾਰੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਕਾਲੇ ਝੰਡੇ ਲੈ ਕੇ ਕਾਫ਼ਲੇ ਦੇ ਰੂਪ ਵਿਚ ਇਸ ਘਿਰਾਓ ਲਈ ਰਵਾਨਾ ਹੋਏ। ਇਸ ਮੌਕੇ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਸਾਬਕਾ ਚੇਅਰਮੈਨ ਹਰਵੀਰ ਸਿੰਘ ਇਆਲੀ ਨੇ ਕਿਹਾ ਕਿ ਪੰਜਾਬ ਵਿਚ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਲੋਕਾਂ ਦੀਆਂ ਆਵਾਜ਼ਾਂ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਮੋਹਨਜੀਤ ਸ਼ੇਰੋ ਅਤੇ ਗੁਲਜ਼ਾਰ ਸਿੰਘ ਤੂਰ ਦੇ ਸੁਸਾਈਡ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ । ਉਕਤ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ, ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰਦਾ ਰਹੇਗਾ ਅਤੇ ਜਿੱਥੇ ਵੀ ਲੋਕਾਂ ਨਾਲ ਬੇਇਨਸਾਫ਼ੀ ਹੋਵੇਗੀ, ਉੱਥੇ ਪਾਰਟੀ ਵਲੋਂ ਲੋਕਤੰਤਰਿਕ ਢੰਗ ਨਾਲ ਆਵਾਜ਼ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਇਸ ਮੌਕੇ ਹਲਕਾ ਗਿੱਲ ਅਤੇ ਦਾਖਾ ਤੋਂ ਵੱਡੀ ਗਿਣਤੀ ਵਿਚ ਪਾਰਟੀ ਆਗੂ, ਸਰਕਲ ਪ੍ਰਧਾਨ, ਯੂਥ ਸਰਕਲ ਪ੍ਰਧਾਨ, ਵਰਕਰਾਂ ਤੋਂ ਇਲਾਵਾ ਪਾਰਟੀ ਹਿਤੈਸ਼ੀ ਵੱਡੀ ਗਿਣਤੀ ਵਿਚ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 7 ਸਾਲਾ ਬੱਚੇ ਦੀ ਐਚ . ਆਈ . ਵੀ . ਰਿਪੋਰਟ ਸਾਹਮਣੇ ਆਉਣ ’ ਤੇ ਹਸਪਤਾਲ ’ ਚ ਪਰਿਵਾਰਕ ਮੈਂਬਰਾਂ ਵਲੋਂ ਹੰਗਾਮਾ ਅਗਲੀ ਖ਼ਬਰ ਗੁਰਦੁਆਰਾ ਦੁੱਖ ਭੰਜਨ ਸਾਹਿਬ ਪਿੰਡ ਦਾਦ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ 13 ਨੂੰ
Ad Position 24