ਪੁਲਿਸ ਮੁਲਾਜ਼ਮ ’ਤੇ ਟੈਂਪੂ ਚੜ੍ਹਾਉਣ ਦੇ ਮਾਮਲੇ ਵਿਚ ਚਾਲਕ ਕਾਬੂ
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਪੁਲਿਸ ਮੁਲਾਜ਼ਮ ‘ਤੇ ਟੈਂਪੂ ਚੜ੍ਹਾਉਣ ਦੇ ਮਾਮਲੇ ਵਿਚ ਚਾਲਕ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਥਾਣੇਦਾਰ ਮਲੂਕ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਵਿਕਰਮ ਸਿੰਘ ਵਾਸੀ ਵਿਸ਼ਵਕਰਮਾ ਚੌਕ ਨੂੰ ਕਾਬੂ ਕੀਤਾ ਹੈ।
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਪੁਲਿਸ ਮੁਲਾਜ਼ਮ ‘ਤੇ ਟੈਂਪੂ ਚੜ੍ਹਾਉਣ ਦੇ ਮਾਮਲੇ ਵਿਚ ਚਾਲਕ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਥਾਣੇਦਾਰ ਮਲੂਕ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਵਿਕਰਮ ਸਿੰਘ ਵਾਸੀ ਵਿਸ਼ਵਕਰਮਾ ਚੌਕ ਨੂੰ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪੀ.ਸੀ.ਆਰ. ਦਸਤੇ ਵਿਚ ਤੈਨਾਤ ਹੈ ਅਤੇ ਬੀਤੀ ਰਾਤ ਉਹ ਪੀਰੂ ਬੰਦਾ ਮੁਹੱਲਾ ਨੇੜੇ ਗਸ਼ਤ ਕਰ ਰਿਹਾ ਸੀ ਕਿ ਇਸ ਦੌਰਾਨ ਉਕਤ ਕਥਿਤ ਦੋਸ਼ੀ ਨੇ ਆਪਣੀ ਮਹਿੰਦਰਾ ਬਲੈਰੋ ਪਿਕਅਪ ਨੂੰ ਉਸ ਉਪਰ ਚੜ੍ਹਾ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਸੀ.ਐਮ.ਸੀ. ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਜ਼ਖਮੀ ਹੋਏ ਮੁਲਾਜ਼ਮ ਨੂੰ ਹਸਪਤਾਲ ਦਾਖਲ ਕਰਵਾਇਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।