ਰਾਸ਼ਟਰੀ ਲੋਕ ਅਦਾਲਤ ਵਿਚ 1 ਲੱਖ , 23 ਹਜ਼ਾਰ ਮਾਮਲਿਆਂ ਦਾ ਨਿਪਟਾਰਾ
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ ਅਤੇ ਸਬ-ਡਵੀਜ਼ਨਾਂ ਜਗਰਾਉਂ, ਸਮਰਾਲਾ, ਖੰਨਾ ਤੇ ਪਾਇਲ ਦੀਆਂ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਲੋਕ ਅਦਾਲਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਕਾਰਜਕਾਰੀ ਮੈਂਬਰ ਸਕੱਤਰ ਸ਼੍ਰੀਮਤੀ ਜਗਦੀਪ ਕੌਰ ਵਿਰਕ ਦੇ ਹੁਕਮਾਂ ਅਨੁਸਾਰ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਨਿਗਰਾਨੀ ਹੇਠ ਲਗਾਈ ਗਈ।
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ ਅਤੇ ਸਬ-ਡਵੀਜ਼ਨਾਂ ਜਗਰਾਉਂ, ਸਮਰਾਲਾ, ਖੰਨਾ ਤੇ ਪਾਇਲ ਦੀਆਂ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਲੋਕ ਅਦਾਲਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਕਾਰਜਕਾਰੀ ਮੈਂਬਰ ਸਕੱਤਰ ਸ਼੍ਰੀਮਤੀ ਜਗਦੀਪ ਕੌਰ ਵਿਰਕ ਦੇ ਹੁਕਮਾਂ ਅਨੁਸਾਰ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਨਿਗਰਾਨੀ ਹੇਠ ਲਗਾਈ ਗਈ। ਰੰਧਾਵਾ ਨੇ ਦੱਸਿਆ ਕਿ ਧਿਰਾਂ ਵਿਚਕਾਰ ਆਪਸੀ ਰਜ਼ਾਮੰਦੀ ਨਾਲ ਸਮਝੌਤੇ ਰਾਹੀਂ ਹਰ ਤਰ੍ਹਾਂ ਦੇ ਪ੍ਰੀ-ਲਿਟੀਗੇਟਿਵ ਅਤੇ ਲੰਬਿਤ ਸਿਵਲ ਅਤੇ ਕੰਪਾਊਂਡੇਬਲ ਅਪਰਾਧਿਕ ਮਾਮਲਿਆਂ ਦਾ ਨਿਪਟਾਰਾ ਕਰਨ ਦੇ ਉਦੇਸ਼ ਨਾਲ, ਜ਼ਿਲ੍ਹਾ ਹੈੱਡ ਕੁਆਰਟਰ ਵਿਖੇ ਕੁੱਲ 44 ਬੈਂਚਾਂ ਦਾ ਗਠਨ ਕੀਤਾ ਗਿਆ ਸੀ ਅਤੇ ਜਗਰਾਉਂ, ਸਮਰਾਲਾ, ਖੰਨਾ ਅਤੇ ਪਾਇਲ ਸਬ-ਡਵੀਜ਼ਨਾਂ ਵਿਖੇ ਕੁੱਲ 10 ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੌਰਾਨ 1,25,000 ਤੋਂ ਵੱਧ ਕੇਸਾਂ ਦੀ ਸੁਣਵਾਈ ਕੀਤੀ ਗਈ ਸੀ, ਜਿਨ੍ਹਾਂ ਵਿਚੋਂ 1,23,000 ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਸੀ ਅਤੇ 260,34,22,067 ਰੁਪਏ ਦੇ ਐਵਾਰਡ ਪਾਸ ਕੀਤੇ ਗਏ ਸਨ। ਅੱਜ ਦੀ ਲੋਕ ਅਦਾਲਤ ਦੌਰਾਨ ਇਕ 5 ਸਾਲ ਤੋਂ ਲੰਬਿਤ ਪਏ ਮੁਕੱਦਮੇ, ਜਿਸ ਦਾ ਕੇਸ ਅਨੁਵਾਨ ਅਮਨਦੀਪ ਕੌਰ ਬਨਾਮ ਸੁਖਵੀਰ ਸਿੰਘ ਦਾ ਅੱਜ ਨਿਪਟਾਰਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਯਤਨਾਂ ਸਦਕਾ ਸੰਭਵ ਹੋਇਆ ਹੈ। ਇਸ ਤੋਂ ਇਲਾਵਾ ਇਕ ਹੋਰ ਕੇਸ ਜਿਸ ਦਾ ਕੇਸ ਅਨੁਵਾਨ ਐਕਸਿਸ ਬੈਂਕ ਬਨਾਮ ਪਰਗਟ ਸਿੰਘ ਦਾ ਵੀ ਨਿਪਟਾਰਾ ਰਜ਼ਾਮੰਦੀ ਤਹਿਤ ਕੀਤਾ ਗਿਆ ਹੈ। ਹਰਪ੍ਰੀਤ ਕੌਰ ਰੰਧਾਵਾ ਨੇ ਲੋਕ ਅਦਾਲਤ ਦੇ ਵੱਖ-ਵੱਖ ਫ਼ਾਇਦਿਆਂ ’ਤੇ ਵੀ ਚਾਨਣਾ ਪਾਇਆ, ਜਿਸ ਵਿਚ ਕੇਸਾਂ ਦਾ ਤੇਜ਼ੀ ਨਾਲ ਨਿਪਟਾਰਾ, ਸਿਵਲ ਅਦਾਲਤ ਦੇ ਡਿਕਰੀ ਦਾ ਦਰਜਾ ਪ੍ਰਾਪਤ ਕਰਨ ਵਾਲੇ ਐਵਾਰਡ, ਕਾਨੂੰਨ ਅਧੀਨ ਬਿਨਾਂ ਕਿਸੇ ਅਪੀਲ ਦੇ ਐਵਾਰਡਾਂ ਦਾ ਅੰਤਿਮ ਰੂਪ, ਆਪਸੀ ਸਮਝੌਤੇ ਰਾਹੀਂ ਨਿਪਟਾਰਾ ਅਤੇ ਅਦਾਲਤੀ ਫ਼ੀਸ ਦੀ ਵਾਪਸੀ ਸ਼ਾਮਿਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ ਮਿਤੀ 12 ਦਸੰਬਰ ਨੂੰ ਆਯੋਜਿਤ ਕੀਤੀ ਜਾਵੇਗੀ ਅਤੇ ਚੈਕ ਬਾਉਂਸ ਮਾਮਲਿਆਂ ਲਈ ਇਕ ਵਿਸ਼ੇਸ਼ ਲੋਕ ਅਦਾਲਤ ਵੀ 21 ਨਵੰਬਰ ਨੂੰ ਆਯੋਜਿਤ ਕੀਤੀ ਜਾਵੇਗੀ। ਅੰਤ ਵਿਚ ਉਨ੍ਹਾਂ ਦੱਸਿਆ ਕਿ ਲੋਕ ਉਕਤ ਲੋਕ ਅਦਾਲਤ ਅਤੇ ਹੋਰ ਕਾਨੂੰਨੀ ਸੇਵਾਵਾਂ ਅਤੇ ਸਹਾਇਤਾ ਬਾਰੇ ਵਧੇਰੇ ਜਾਣਕਾਰੀ ਲਈ ਟੋਲ-ਫ੍ਰੀ ਹੈਲਪ ਲਾਈਨ ਨੰਬਰ ’ਤੇ ਵੀ ਸੰਪਰਕ ਕੀਤਾ ਜਾ ਸਕਦਾ। ਇਸ ਮੌਕੇ ਮਾਨਯੋਗ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਡਾ. ਰਜਨੀਸ਼, ਮਾਨਯੋਗ ਸਿਵਲ ਜੱਜ ਜੂਨੀਅਰ ਡਵੀਜ਼ਨ ਗੌਰਵ ਗੁਪਤਾ ਤੇ ਅਮਿਤ ਬਖ਼ਸ਼ੀ ਅਤੇ ਐਡਵੋਕੇਟ ਰਜਨੀਸ਼ ਲਖਨਪਾਲ ਵੀ ਮੌਜੂਦ ਸਨ।