13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਵਿਧਾਇਕ ਬੱਗਾ ਵਲੋਂ ਵਾਰਡ ਨੰ : 88 ’ ਚ ਆਰ . ਐਮ . ਸੀ . ਰੋਡ ਦਾ ਉਦਘਾਟਨ

ਲੁਧਿਆਣਾ, 12 ਸਤੰਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 88 ਵਿਖੇ ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 88 ਵਿਖੇ ਆਰ.ਐਮ.ਸੀ. ਰੋਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੌਂਸਲਰ ਨੀਰਜ ਅਹੂਜਾ, ਕੌਂਸਲਰ ਅਮਨ ਬੱਗਾ ਖੁਰਾਣਾ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਸੀ। ਇਸ ਮੌਕੇ ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 60 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਉ ਨ੍ਹਾਂ ਦੱਸਿਆ ਕਿ ਇਸ ਸੜਕ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ, ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ। ਉਨ੍ਹਾਂ ਹਲਕਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਨ ਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ ’ਤੇ ਚਲਾਇਆ ਗਿਆ ਹੈ। ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਰਾਸ਼ਟਰੀ ਲੋਕ ਅਦਾਲਤ ਵਿਚ 1 ਲੱਖ , 23 ਹਜ਼ਾਰ ਮਾਮਲਿਆਂ ਦਾ ਨਿਪਟਾਰਾ
Ad Position 24