13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮਿਸ਼ਨ ਕਲੀਨ ਪੰਜਾਬ ਦੇ ਦੂਸਰੇ ਪੜਾਅ ਤਹਿਤ ਵਿਧਾਇਕ ਸਿੱਧੂ ਨੇ ਵਾਰਡ 45 ’ ਚ ਚਲਾਇਆ ਸਫ਼ਾਈ ਅਭਿਆਨ

ਲੁਧਿਆਣਾ, 12 ਸਤੰਬਰ (ਡਾ. ਤਰਲੋਚਨ ਸਿੰਘ)-’ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਸਰੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਾਰਡ ਨੰਬਰ 45 ਵਿਖੇ ਸਪੈਸ਼ਲ ਸਫ਼ਾਈ ਅਭਿਆਨ ਚਲਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਡਾ. ਤਰਲੋਚਨ ਸਿੰਘ)-’ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਸਰੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਾਰਡ ਨੰਬਰ 45 ਵਿਖੇ ਸਪੈਸ਼ਲ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਅਭਿਆਨ ਵਿਚ ਵਾਰਡ ਕੌਂਸਲਰ, ਸੀ.ਐਸ.ਓ, ਸੀ.ਐਸ.ਆਈ, ਐਸ.ਆਈ, ਬੀ ਐਂਡ ਆਰ ਟੀਮ, ਓ ਐਂਡ ਐਮ ਟੀਮ, ਸੀ.ਐਫ. ਅਤੇ ਸਿਹਤ ਟੀਮ ਮੌਜੂਦ ਰਹੀ। ਇਸ ਮੌਕੇ ਵਿਧਾਇਕ ਸਿੱਧੂ ਨੇ ਉੱਥੇ ਮੌਜੂਦ ਲੋਕਾਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਕਿਹਾ। ਉਨ੍ਹਾਂ ਲੋਕਾਂ ਨੂੰ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ, ਕੂੜਾ ਅਲੱਗ-ਅਲੱਗ ਕਰਕੇ ਸਫ਼ਾਈ ਸੇਵਕਾਂ ਨੂੰ ਦੇਣ ਅਤੇ ਮਾਨ ਸਰਕਾਰ ਦੀ ਇਸ ਵਿਸ਼ੇਸ਼ ਸਫ਼ਾਈ ਮੁਹਿੰਮ ਵਿਚ ਯੋਗਦਾਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਸਪਸ਼ਟ ਕੀਤਾ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਤੇ ਸੁੰਦਰ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ‘ਮਿਸ਼ਨ ਕਲੀਨ ਪੰਜਾਬ’ ਸੂਬਾ ਸਰਕਾਰ ਦੀ ਇਕ ਮਹੱਤਵਪੂਰਨ ਮੁਹਿੰਮ ਹੈ, ਜਿਸ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਵਿਚ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਹਰੇਕ ਨਾਗਰਿਕ ਦਾ ਅਧਿਕਾਰ ਵੀ ਹੈ ਅਤੇ ਜ਼ਿੰਮੇਵਾਰੀ ਵੀ। ਉਨ੍ਹਾਂ ਇਹ ਵੀ ਕਿਹਾ ਕਿ ਸਫ਼ਾਈ ਕਿਸੇ ਇਕ ਦਿਨ ਜਾਂ ਮੁਹਿੰਮ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਗਲੀਆਂ, ਨਾਲੀਆਂ, ਸੜਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਉਣਾ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਏ ਪੱਕੇ ਮੋਰਚੇ ਦਾ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਨੇ ਕੀਤਾ ਸਮਰਥਨ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਸੰਨੀ ਕੈਂਥ ਦੀ ਅਗਵਾਈ ਹੇਠ ਹੋਈ ਮੀਟਿੰਗ
Ad Position 24