13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮਾਸੂਮ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਗੁਆਂਢੀ ਕਾਬੂ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮਾਸੂਮ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਗੁਆਂਢੀ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪੰਕਜ ਵਾਸੀ ਸ਼ਿਵਪੁਰੀ ਨੂੰ ਕਾਬੂ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮਾਸੂਮ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਗੁਆਂਢੀ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪੰਕਜ ਵਾਸੀ ਸ਼ਿਵਪੁਰੀ ਨੂੰ ਕਾਬੂ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ 10 ਸਾਲਾਂ ਲੜਕੀ ਘਰ ਵਿਚ ਮੌਜੂਦ ਸੀ ਕਿ ਉਕਤ ਕਥਿਤ ਦੋਸ਼ੀ ਉਥੇ ਆਇਆ ਤੇ ਉਸ ਨੂੰ ਅਸ਼ਲੀਲ ਫ਼ਿਲਮ ਦਿਖਾਉਣ ਲੱਗ ਪਿਆ। ਕਥਿਤ ਦੋਸ਼ੀ ਨੇ ਉਸ ਦੀ ਲੜਕੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਕੁਇਜ਼ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਭਾਵਾਧਸ ਵਲੋਂ ਪ੍ਰਗਟ ਦਿਵਸ ਮੌਕੇ 25 ਅਕਤੂਬਰ ਨੂੰ ਕਰਾਇਆ ਜਾਵੇਗਾ ਰਾਜ ਪੱਧਰੀ ਸਤਿਸੰਗ ਸਮਾਗਮ-ਨਰੇਸ਼ ਧੀਂਗਾਨ
Ad Position 24