ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਹੋਇਆ
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਸਮਾਗਮ ਆਰੰਭ ਹੋਏ, ਜਿਨ੍ਹਾਂ ਵਿਚ ਸ੍ਰੀ ਆਸਾ ਦੀ ਵਾਰ ਦੇ ਕੀਰਤਨ ਕੀਤੇ ਗਏ।
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਸਮਾਗਮ ਆਰੰਭ ਹੋਏ, ਜਿਨ੍ਹਾਂ ਵਿਚ ਸ੍ਰੀ ਆਸਾ ਦੀ ਵਾਰ ਦੇ ਕੀਰਤਨ ਕੀਤੇ ਗਏ। ਪੰਥ ਪ੍ਰਸਿੱਧ ਕੀਰਤਨੀਏ ਭਾਈ ਗਗਨਪ੍ਰੀਤ ਸਿੰਘ ਵਲੋਂ ਆਸਾ ਦੀ ਵਾਰ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉਪਰੰਤ ਗੁਰਦੁਆਰਾ ਸਾਹਿਬ ਦੀਆਂ ਬੀਬੀਆਂ ਦੇ ਜਥੇ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ। ਇਸ ਤੋਂ ਬਾਅਦ 12.00 ਤੋਂ 2.00 ਵਜੇ ਤੱਕ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਤਰਨਤਾਰਨ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਕੁਲਵਿੰਦਰ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਬਾਣੀ ਨਾਲ ਜੋੜਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਰਤਨੀ ਜਥਿਆਂ ਦਾ ਸਿਰੋਪਾਉ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਗੁਰਬੀਰ ਸਿੰਘ ਮੈਂਬਰ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਸੰਗਤੀ ਰੂਪ ‘ਚ ਬੈਠ ਕੇ ਕੀਰਤਨ ਦਾ ਆਨੰਦ ਮਾਣਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਸਰਨਾ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ, ਅਮਰਪਾਲ ਸਿੰਘ ਸਰਨਾ, ਗੁਰਦੁਆਰਾ ਸਾਹਿਬ ਦੇ ਟਰੱਸਟੀ ਅਮਰਜੀਤ ਸਿੰਘ ਟਿੱਕਾ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।