13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਭਾਦੋਂ ਦੇ ਮਹੀਨੇ ਦੀ ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ, ਢੋਲੇਵਾਲ ਚੌਂਕ ਵਿਖੇ ਭਾਦੋਂ ਦੇ ਮਹੀਨੇ ਦੀ ਮੱਸਿਆ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੂਰ-ਦੁਰਾਡੇ ਤੋਂ ਪੁੱਜੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਪ੍ਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ, ਢੋਲੇਵਾਲ ਚੌਂਕ ਵਿਖੇ ਭਾਦੋਂ ਦੇ ਮਹੀਨੇ ਦੀ ਮੱਸਿਆ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੂਰ-ਦੁਰਾਡੇ ਤੋਂ ਪੁੱਜੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਪ੍ਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸੰਗਤੀ ਰੂਪ ਵਿਚ ਰਾਗੀ ਜੱਥਿਆਂ ਨੂੰ ਸਿਰਪਾਓ ਭੇਟ ਕੀਤੇ ਗਏ। ਸਮਾਗਮ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ, ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਗੁਰਚਰਨ ਸਿੰਘ ਗੁਰੂ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਸੁਰਜੀਤ ਸਿੰਘ ਮਠਾੜੂ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਨੇ ਗੁਲਜ਼ਾਰ ਸਿੰਘ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ’ ਤੇ ਸਾਧਿਆ ਨਿਸ਼ਾਨਾ ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਸਾਰਾਗੜ੍ਹੀ ਦੀ ਲੜਾਈ ਦੀ 129 ਵੀਂ ਵਰ੍ਹੇਗੰਢ ਮੌਕੇ ਚਿੱਤਰਕਾਰੀ ਮੁਕਾਬਲੇ ਕਰਵਾਏ
Ad Position 24