ਸੂਬੇ ਦੇ ਲੋਕ 2027 ਵਿਧਾਨ ਸਭਾ ਚੋਣਾਂ ’ ਚ ‘ ਆਪ ’ ਨੂੰ ਮੁੜ ਸਤਾ ਸੌਂਪਣ ਲਈ ਉਤਾਵਲੇ - ਢੰਡਾਰੀ
ਢੰਡਾਰੀ ਕਲਾਂ/ਲੁਧਿਆਣਾ, 12 ਸਤੰਬਰ (ਜਸਵੀਰ ਸਿੰਘ ਬੰਗਾ)-ਸੂਬੇ ਦੇ ਹਿਤ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਏ ਜਾ ਰਹੇ ਫ਼ੈਸਲਿਆਂ ਤੋਂ ਖ਼ੁਸ਼ ਹੋ ਕੇ ਲੋਕ 2027 ਵਿਚ ਮੁੜ ‘ਆਪ’ ਸਰਕਾਰ ਨੂੰ ਸਤਾ ਸੌਂਪਣ ਲਈ ਉਤਾਵਲੇ ਹਨ। ਇਹ ਪ੍ਰਗਟਾਵਾ ਕਰਦਿਆਂ ‘ਆਪ’ ਆਗੂ ਕ੍ਰਿਸ਼ਨ ਕੁਮਾਰ ਢੰਡਾਰੀ ਕੋਆਰਡੀਨੇਟਰ ਐਸ.
ਢੰਡਾਰੀ ਕਲਾਂ/ਲੁਧਿਆਣਾ, 12 ਸਤੰਬਰ (ਜਸਵੀਰ ਸਿੰਘ ਬੰਗਾ)-ਸੂਬੇ ਦੇ ਹਿਤ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਏ ਜਾ ਰਹੇ ਫ਼ੈਸਲਿਆਂ ਤੋਂ ਖ਼ੁਸ਼ ਹੋ ਕੇ ਲੋਕ 2027 ਵਿਚ ਮੁੜ ‘ਆਪ’ ਸਰਕਾਰ ਨੂੰ ਸਤਾ ਸੌਂਪਣ ਲਈ ਉਤਾਵਲੇ ਹਨ। ਇਹ ਪ੍ਰਗਟਾਵਾ ਕਰਦਿਆਂ ‘ਆਪ’ ਆਗੂ ਕ੍ਰਿਸ਼ਨ ਕੁਮਾਰ ਢੰਡਾਰੀ ਕੋਆਰਡੀਨੇਟਰ ਐਸ.ਸੀ. ਵਿੰਗ ਹਲਕਾ ਦੱਖਣੀ ਨੇ ਕਿਹਾ ਕਿ ਆਪ ਸਰਕਾਰ ਵਲੋਂ ਹਰ ਵਰਗ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਯੋਜਨਾਵਾਂ ਲਿਆਂਦੀਆਂ ਜਾ ਰਹੀਆਂ ਹਨ, ਜਿਸ ਕਾਰਨ ਸੂਬੇ ਵਿਚ ‘ਆਪ’ ਸਰਕਾਰ ਦਾ ਆਧਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਲਕਾ ਦੱਖਣੀ ਦੀ ਗੱਲ ਕੀਤੀ ਜਾਵੇ ਤਾਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਹੇਠ ਹਲਕੇ ਵਿਚ ਅਨੇਕਾਂ ਵਿਕਾਸ ਦੇ ਕੰਮ ਚੱਲ ਰਹੇ ਹਨ ਅਤੇ ਅਨੇਕਾਂ ਕੰਮ ਮੁਕੰਮਲ ਹੋ ਚੁੱਕੇ ਹਨ, ਜਿਸ ਨੂੰ ਲੈ ਕੇ ਹਲਕਾ ਦੱਖਣੀ ਦੇ ਲੋਕਾਂ ‘ਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਬੀਬੀ ਛੀਨਾ ਦੀ ਅਗਵਾਈ ਹੇਠ ਆਪ ਸਰਕਾਰ ਵਲੋਂ ਚਲਾਈਆਂ ਗਈਆਂ ਯੋਜਨਾਵਾਂ ਨੂੰ ਘਰ ਘਰ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਅਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲੋਕਾਂ ਨੂੰ ਭਾਰੀ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ, ਜਿਸਨੇ ਮਾਵਾਂ ਧੀਆਂ ਦਾ ਸਤਿਕਾਰ ਕਰਨ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਲੋਕ ਹੁਣ 2027 ਵਿਧਾਨ ਸਭਾ ਚੋਣਾਂ ਵਿਚ ‘ਆਪ’ ਨੂੰ ਮੁੜ ਸੱਤਾ ਸੌਂਪਣ ਲਈ ਉਤਾਵਲੇ ਨਜ਼ਰ ਆ ਰਹੇ ਹਨ।