14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਹਾਉਸਿੰਗ ਬੋਰਡ ਕਾਲੋਨੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਸ਼ਰਧਾ ਸਹਿਤ ਮਨਇਆ

ਲੁਧਿਆਣਾ, 13 ਸਤੰਬਰ (ਜਤਿੰਦਰ ਭੰਬੀ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਸੱਚਮੁੱਚ ਹਨ੍ਹੇਰੇ ਵਿਚ ਧੱਕਣ ਦਾ ਇਕ ਹੋਰ ਸ਼ਰਮਨਾਕ ਰਿਕਾਰਡ ਹਾਸਲ ਕਰ ਲਿਆ ਹੈ, ਜਿੱਥੇ 12 ਤੋਂ 18 ਘੰਟੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਘਰਾਂ ਨੂੰ ਚਾਨਣ ਕਰਨ ਲਈ ਮੋਮਬੱਤੀਆਂ ਦੀ ਵਰਤੋਂ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਬਿਜਲੀ ਸੰਕਟ ਹੋਰ ਡੂੰਘਾ ਹੋ ਗਿਆ ਹੈ, ਜਿਸ ਵਿਚ ਕਿਸਾਨ ਝੋਨੇ ਦੀਆਂ ਫਸਲਾਂ ਨੂੰ ਬਚਾਉਣ ਲਈ ਜੂਝ ਰਹੇ ਹਨ, ਉਦਯੋਗ ਪਾਬੰਦੀਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਪਿੰਡਾਂ ਵਿਚ ਲੰਬੇ ਬਿਜਲੀ ਕੱਟ ਦੇਖਣ ਨੂੰ ਮਿਲ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਲੁਧਿਆਣਾ, 13 ਸਤੰਬਰ (ਜਤਿੰਦਰ ਭੰਬੀ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਸੱਚਮੁੱਚ ਹਨ੍ਹੇਰੇ ਵਿਚ ਧੱਕਣ ਦਾ ਇਕ ਹੋਰ ਸ਼ਰਮਨਾਕ ਰਿਕਾਰਡ ਹਾਸਲ ਕਰ ਲਿਆ ਹੈ, ਜਿੱਥੇ 12 ਤੋਂ 18 ਘੰਟੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਘਰਾਂ ਨੂੰ ਚਾਨਣ ਕਰਨ ਲਈ ਮੋਮਬੱਤੀਆਂ ਦੀ ਵਰਤੋਂ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਬਿਜਲੀ ਸੰਕਟ ਹੋਰ ਡੂੰਘਾ ਹੋ ਗਿਆ ਹੈ, ਜਿਸ ਵਿਚ ਕਿਸਾਨ ਝੋਨੇ ਦੀਆਂ ਫਸਲਾਂ ਨੂੰ ਬਚਾਉਣ ਲਈ ਜੂਝ ਰਹੇ ਹਨ, ਉਦਯੋਗ ਪਾਬੰਦੀਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਪਿੰਡਾਂ ਵਿਚ ਲੰਬੇ ਬਿਜਲੀ ਕੱਟ ਦੇਖਣ ਨੂੰ ਮਿਲ ਰਹੇ ਹਨ। ਵੜਿੰਗ ਨੇ ਕਿਹਾ ਕਿ ਸਥਿਤੀ ਬਹੁਤ ਨਾਜੁਕ ਦੌਰ ‘ਤੇ ਪਹੁੰਚ ਚੁੱਕੀ ਹੈ ਕਿਉਂਕਿ ਪੰਜਾਬ ਵਿਚ ਬਿਜਲੀ ਦੀ ਸਿਖਰਲੀ ਮੰਗ ਲਗਭਗ 16 ਹਜ਼ਾਰ ਮੈਗਾਵਾਟ ਹੈ, ਜਦੋਂ ਕਿ ਉਤਪਾਦਨ ਸਿਰਫ਼ 4 ਹਜ਼ਾਰ ਮੈਗਾਵਾਟ ਦੇ ਕਰੀਬ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਲੋਂ ਬਾਹਰੋਂ ਲਗਭਗ 11,500 ਮੈਗਾਵਾਟ ਬਿਜਲੀ ਖਰੀਦਣ ਦੇ ਬਾਵਜੂਦ, ਮੰਗ ਅਤੇ ਉਪਲੱਬਧਤਾ ਵਿਚਕਾਰਲਾ ਪਾੜਾ ਲਗਾਤਾਰ ਵੱਡੀ ਦਿੱਕਤ ਦਾ ਕਾਰਨ ਬਣ ਰਿਹਾ ਹੈ। ਵੜਿੰਗ ਨੇ ਝੋਨੇ ਦੇ ਅਹਿਮ ਸੀਜਨ ਦੌਰਾਨ ਖੇਤੀਬਾੜੀ ‘ਤੇ ਬਿਜਲੀ ਦੀ ਘਾਟ ਦੇ ਪੈ ਰਹੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਕਿਹਾ ਕਿ ਪੁੱਤਾਂ ਵਾਂਗ ਪਾਲੀਆਂ ਫਸਲਾਂ ਸੁੱਕ ਰਹੀਆਂ ਹਨ ਅਤੇ ਝੋਨਾ ਮੁਰਝਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਿੰਚਾਈ ਵਾਲੇ ਪੰਪ ਚਲਾਉਣ ਲਈ ਮਹਿੰਗੇ ਡੀਜਲ ਜਨਰੇਟਰਾਂ ‘ਤੇ ਨਿਰਭਰ ਹੋਣ ਲਈ ਮਜਬੂਰ ਹਨ, ਜਿਸ ਨਾਲ ਅਜਿਹੇ ਸਮੇਂ ਉਨ੍ਹਾਂ ਦੀ ਲਾਗਤ ਵਧ ਰਹੀ ਹੈ ਜਦੋਂ ਉਹ ਪਹਿਲਾਂ ਹੀ ਖੇਤੀਬਾੜੀ ਦੇ ਵਧਦੇ ਖਰਚਿਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਪੰਜਾਬ ਦੇ ਉਦਯੋਗਿਕ ਖੇਤਰ ‘ਤੇ ਪੈ ਰਹੇ ਇਸ ਸੰਕਟ ਦੇ ਅਸਰ ‘ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਰਾਤ 8 ਵਜੇ ਤੋਂ ਬੰਦ ਕਰਨ ਲਈ ਕਿਹਾ ਜਾ ਰਿਹਾ ਹੈ, ਜਦਕਿ ਰਿਹਾਇਸ਼ੀ ਖੇਤਰਾਂ ਵਿਚ ਬਿਜਲੀ ਕੱਟ ਆਮ ਹੋ ਗਏ ਹਨ ਅਤੇ ਲੰਬੇ ਸਮੇਂ ਦੇ ਕੱਟਾਂ ਕਾਰਨ ਘਰਾਂ ਵਿੱਚ ਇਨਵਰਟਰ ਵੀ ਜਵਾਬ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਬਿਜਲੀ ਦੀ ਮੌਸਮੀ ਮੰਗ ਵਿਚ ਹੋਏ ਵਾਧੇ ਲਈ ਢੁਕਵੀਂ ਤਿਆਰੀ ਕਰਨ ਵਿਚ ਅਸਫ਼ਲ ਰਹੀ ਹੈ ਅਤੇ ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ, ਉਦਯੋਗ ਅਤੇ ਘਰੇਲੂ ਵਰਤੋਂ ਲਈ ਨਿਰਵਿਘਨ ਬਿਜਲੀ ਸਪਲਾਈ ਬਹਾਲ ਕਰਨ ਵਾਸਤੇ ਤੁਰੰਤ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਪਾਵਰ ਸਰਪਲੱਸ ਦੇ ਦਾਅਵੇ ਕਰਨ ਵਾਲੀ ‘ ਆਪ ’ ਸਰਕਾਰ ਪੰਜਾਬ ਨੂੰ ਹਨੇਰੇ ਵਿਚ ਧੱਕ ਰਹੀ ਹੈ - ਐਡਵੋਕੇਟ ਧਾਲੀਵਾਲ ਅਗਲੀ ਖ਼ਬਰ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਗੁਰਤਾਗੱਦੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ...
Ad Position 24