ਨਾਬਾਲਗ ਲੜਕੀ ਮਾਪਿਆਂ ਦੀ ਲੱਖਾਂ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਹੋਈ ਫਰਾਰ
ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੀਤ ਵਿਹਾਰ ਵਿਚ ਇੱਕ ਨਾਬਾਲਗ ਲੜਕੀ ਆਪਣੇ ਮਾਪਿਆਂ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਨਗਦੀ ਅਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਲੜਕੀ ਦੇ ਪਿਤਾ ਪੱਪੂ ਕੁਮਾਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੀਤ ਵਿਹਾਰ ਵਿਚ ਇੱਕ ਨਾਬਾਲਗ ਲੜਕੀ ਆਪਣੇ ਮਾਪਿਆਂ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਨਗਦੀ ਅਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਲੜਕੀ ਦੇ ਪਿਤਾ ਪੱਪੂ ਕੁਮਾਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸਦੀ ਨਬਾਲਗ ਲੜਕੀ ਘਰ ਵਿੱਚ ਪਈ ਦੋ ਲੱਖ ਦੀ ਨਗਦੀ ਅਤੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਈ। ਸ਼ਿਕਾਇਤ ਕਰਤਾ ਨੇ ਸ਼ੱਕ ਪ੍ਰਗਟ ਕੀਤਾ ਕਿ ਉਸਦੀ ਲੜਕੀ ਨੂੰ ਕਿਸੇ ਨੌਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਕੇ ਵਰਗਲਾਇਆ ਗਿਆ ਹੈ, ਜਿਸ ਕਾਰਨ ਉਹ ਫਰਾਰ ਹੋਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।