14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਮਾਸੂਮ ਬੱਚੀ ਨੂੰ ਅਗਵਾ ਕਰਨ ਆਏ ਦੋ ਨੌਜਵਾਨ ਕਾਬੂ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮਾਸੂਮ ਬੱਚੀ ਦੀ ਅਗਵਾ ਕਰਨ ਆਏ ਦੋ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ, ਜਦਕਿ ਇਸ ਮਾਮਲੇ ਵਿਚ ਬੱਚੀ ਦੇ ਪਿਓ ਸਮੇਤ ਪੰਜ ਵਿਅਕਤੀਆਂ ਖਿਲਾਫ਼ ਪੁਲਿਸ ਵਲੋਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆਹੈ, ਜਿਨ੍ਹਾਂ ਵਿਚ ਇੱਕ ਔਰਤ ਵੀ ਸ਼ਾਮਿਲ ਹੈ। ਪੁਲਿਸ ਵਲੋਂ ਇਹ ਕਾਰਵਾਈ ਹੈਬੋਵਾਲ ਦੀ ਰਹਿਣ ਵਾਲੀ ਅਨੂਪਰੀਆ ਪਤਨੀ ਅਮਨਦੀਪ ਸ਼ਰਮਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਓਂਕਾਰ ਸਿੰਘ ਵਾਸੀ ਸ਼ਿਮਲਾਪੁਰੀ ਅਤੇ ਤੇਜਪਾਲ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਨੂੰ ਕਾਬੂ ਕੀਤਾ ਹੈ, ਜਦਕਿ ਇਸ ਮਾਮਲੇ ਵਿਚ ਪੁਲਿਸ ਨੇ ਬੱਚੀ ਦੇ ਪਿਤਾ ਅਮਨਦੀਪ ਸ਼ਰਮਾ, ਦਾਦਾ ਹੇਮਰਾਜ ਸ਼ਰਮਾ, ਅਵਤਾਰ ਕੌਰ ਅਤੇ ਦੋ ਹੋਰ ਅਨਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ, ਜਲੰਧਰ 14-09-2026
ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮਾਸੂਮ ਬੱਚੀ ਦੀ ਅਗਵਾ ਕਰਨ ਆਏ ਦੋ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ, ਜਦਕਿ ਇਸ ਮਾਮਲੇ ਵਿਚ ਬੱਚੀ ਦੇ ਪਿਓ ਸਮੇਤ ਪੰਜ ਵਿਅਕਤੀਆਂ ਖਿਲਾਫ਼ ਪੁਲਿਸ ਵਲੋਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆਹੈ, ਜਿਨ੍ਹਾਂ ਵਿਚ ਇੱਕ ਔਰਤ ਵੀ ਸ਼ਾਮਿਲ ਹੈ। ਪੁਲਿਸ ਵਲੋਂ ਇਹ ਕਾਰਵਾਈ ਹੈਬੋਵਾਲ ਦੀ ਰਹਿਣ ਵਾਲੀ ਅਨੂਪਰੀਆ ਪਤਨੀ ਅਮਨਦੀਪ ਸ਼ਰਮਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਓਂਕਾਰ ਸਿੰਘ ਵਾਸੀ ਸ਼ਿਮਲਾਪੁਰੀ ਅਤੇ ਤੇਜਪਾਲ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਨੂੰ ਕਾਬੂ ਕੀਤਾ ਹੈ, ਜਦਕਿ ਇਸ ਮਾਮਲੇ ਵਿਚ ਪੁਲਿਸ ਨੇ ਬੱਚੀ ਦੇ ਪਿਤਾ ਅਮਨਦੀਪ ਸ਼ਰਮਾ, ਦਾਦਾ ਹੇਮਰਾਜ ਸ਼ਰਮਾ, ਅਵਤਾਰ ਕੌਰ ਅਤੇ ਦੋ ਹੋਰ ਅਨਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦਾ ਆਪਣੇ ਪਤੀ ਨਾਲ ਪਿਛਲੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ, ਜਿਸ ਕਾਰਨ ਉਹ ਆਪਣੇ ਪੇਕੇ ਘਰ ਰਹਿ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਉਸ ਨੇ ਅਤੇ ਉਸ ਦੀ ਮਾਤਾ ਨੇ ਨੋਟਿਸ ਕੀਤਾ ਕਿ ਉਸਦੀ ਲੜਕੀ ਹੈਜਲ ਸ਼ਰਮਾ ਨੂੰ ਸਕੂਲ ਛੱਡਣ ਸਮੇਂ ਅਣਪਛਾਤੇ ਵਿਅਕਤੀਆਂ ਵੱਲੋਂ ਪਿੱਛਾ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਫੋਟੋਆਂ ਖਿੱਚੀਆਂ ਜਾ ਰਹੀਆਂ ਹਨ। ਬੀਤੇ ਦਿਨ ਐਕਟੀਵਾ ਸਵਾਰ ਚਾਰ ਨੌਜਵਾਨ ਉਨ੍ਹਾਂ ਦੇ ਘਰ ਦੇ ਬਾਹਰ ਆਏ ਅਤੇ ਇੰਤਜ਼ਾਰ ਕਰਨ ਲੱਗ ਪਏ, ਜਦੋਂ ਉਸਦੀ ਮਾਤਾ ਨੇ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਸ਼ੱਕ ਦੇ ਅਧਾਰ ‘ਤੇ ਪੁੱਛਿਆ ਤਾਂ ਇਹ ਉਸ ਨਾਲ ਉਲਝ ਪਏ। ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਲੋਕਾਂ ਵੱਲੋਂ ਇਨ੍ਹਾਂ ਕਥਿਤ ਦੋਸ਼ੀਆਂ ਵਿੱਚੋਂ ਓਂਕਾਰ ਸਿੰਘ ਅਤੇ ਤੇਜਪਾਲ ਨੂੰ ਕਾਬੂ ਕਰ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ। ਉਸ ਦੱਸਿਆ ਕਿ ਜਾਂਚ ਦੌਰਾਨ ਇਨ੍ਹਾਂ ਕਥਿਤ ਦੋਸ਼ੀਆਂ ਨੇ ਦੱਸਿਆ ਕਿ ਹੈਜਲ ਨੂੰ ਅਗਵਾ ਕਰਨ ਲਈ ਉਸਦੇ ਪਿਤਾ ਅਮਨਦੀਪ ਸ਼ਰਮਾ ਅਤੇ ਨਾਨਾ ਹੇਮਰਾਜ ਸ਼ਰਮਾ ਨੇ ਭੇਜਿਆ ਸੀ। ਪੁਲਿਸ ਵੱਲੋਂ ਇਸ ਮਾਮਲੇ ਵਿਚ ਬਾਕੀ ਕਥਿਤ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਇਹ ਕਥਿਤ ਦੋਸ਼ੀ ਫਰਾਰ ਦੱਸੇ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਪ੍ਰਤੀ ਜਾਗਰੂਕ ਨੌਜਵਾਨਾਂ ਨੇ ਨਿਊਟ੍ਰੀਸ਼ਨ ਸੰਬੰਧੀ ਜਾਣਕਾਰੀ ਕੀਤੀ ਹਾਸਿਲ-ਤਲਵਿੰਦਰ ਆਲਮਗੀਰ ਅਗਲੀ ਖ਼ਬਰ ਵਕੀਲ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 16 ਵਿਅਕਤੀਆਂ ਖਿਲਾਫ਼ ਕੇਸ ਦਰਜ
Ad Position 24