ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਵੇਰੇ 5 ਵਜੇ ਨਗਰ ਕੀਰਤਨ ਸਜਾਏ ਗਏ। ਪਾਲਕੀ ਸਾਹਿਬ ਨੂੰ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ।
ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਵੇਰੇ 5 ਵਜੇ ਨਗਰ ਕੀਰਤਨ ਸਜਾਏ ਗਏ। ਪਾਲਕੀ ਸਾਹਿਬ ਨੂੰ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ ਉਪਰੰਤ ਸੰਗਤਾਂ ਨੇ ਪਾਲਕੀ ਸਾਹਿਬ ਨੂੰ ਮੋਢਿਆਂ ‘ਤੇ ਚੁੱਕ ਕੇ ‘ਬਾਣੀ ਗੁਰੂ, ਗੁਰੂ ਹੇ ਬਾਣੀ’ ਸ਼ਬਦ ਗਾਇਨ ਕਰਦੀਆਂ ਹੋਈਆਂ ਇਲਾਕੇ ‘ਚੋਂ ਹੁੰਦੀਆਂ ਹੋਈਆਂ ਗੁਰਦੁਆਰਾ ਸਾਹਿਬ ਵਿਖੇ ਪੁੱਜੀਆਂ। ਇਲਾਕੇ ਦੀਆਂ ਸੰਗਤਾਂ ਨੇ ਗੁਰੂ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਫੁੱਲਾਂ ਦੀ ਵਰਖਾ ਕਰਕੇ ਭਾਰੀ ਸਵਾਗਤ ਕੀਤਾ। ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀਆਂ ਤੋਂ ਇਲਾਵਾ ਭਾਈ ਜੁਝਾਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ‘ਚ ਨਿਰਭੈ ਸਿੰਘ, ਵਸਾਖਾ ਸਿੰਘ, ਮਹਿੰਦਰ ਸਿੰਘ, ਕੰਵਲਨੈਨ ਸਿੰਘ ਭਾਟੀਆ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਪਰਮਿੰਦਰ ਸਿੰਘ, ਪੂਰਨ ਸਿੰਘ, ਕੁਲਦੀਪ ਸਿੰਘ, ਵਰਿੰਦਰ ਸਿੰਘ, ਜੀਵਨਜੋਤ ਸਿੰਘ, ਕੰਵਲਪ੍ਰੀਤ ਸਿੰਘ, ਗੁਰਮੀਤ ਸਿੰਘ ਕੋਹਲੀ ਆਦਿ ਨੇ ਹਾਜ਼ਰੀ ਭਰੀ।