ਨਿਰਮਲ ਸਿੰਘ ਐਸ.ਐਸ, ਕੌਂਸਲਰ ਰਾਜੇਸ਼ ਮਿਸ਼ਰਾ
ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਕਰਾਨਾ ਸਮਾਗਮ
ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਗਤਾਰ ਸਿੰਘ ਰਾਜਪੁਰਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸਮੇਤ ਗੁ. ਮਾਡਲ.
ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਗਤਾਰ ਸਿੰਘ ਰਾਜਪੁਰਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸਮੇਤ ਗੁ. ਮਾਡਲ.ਟਾਊਨ.ਐਕਸਟੈਨਸ਼ਨ ਦੇ ਹਜੂਰੀ ਕੀਰਤਨੀ ਜੱਥੇ ਭਾਈ ਜੋਧਵੀਰ ਸਿੰਘ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਬਚਿੱਤਰ ਸਿੰਘ ਨੇ ਕਿਹਾ ਕਿ ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿਚੋਂ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਇਕ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ ਕਮਲਾਂ ਨਾਲ ਸੰਪਾਦਿਤ ਕੀਤਾ ਹੈ।ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ।ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ਾਨਾ ਨਮਸਕਾਰ ਕਰਕੇ ਆਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ। ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ॥ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਸਾਰਿਆਂ ਨੂੰ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰਨੇ ਚਾਹੀਦੇ ਹਨ ।ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਦੇ ਨਾਲ ਸਾਂਝੇ ਤੌਰ ‘ਤੇ ਗੁਰੂ ਘਰ ਦੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਬਖਸ਼ਿਸ਼ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ‘ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ. ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕਹੋਲੀ, ਪਰਮਜੀਤ ਸਿੰਘ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਇੰਦਰਬੀਰ ਸਿੰਘ ਬੱਤਰਾ, ਪ੍ਰੇਮ ਸਿੰਘ, ਅਵਤਾਰ ਸਿੰਘ ਬੀ.ਕੇ, ਦਾਨ ਸਿੰਘ, ਕਰਨੈਲ ਸਿੰਘ ਬੇਦੀ, ਸੁਰਿੰਦਰ ਸਿੰਘ ਸੱਚਦੇਵਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ।