ਨਨਕਾਣਾ ਸਾਹਿਬ ਪਬਲਿਕ ਸਕੂਲ ਖਾਸੀ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
ਭਾਮੀਆਂ ਕਲਾਂ/ਲੁਧਿਆਣਾ, 13 ਸਤੰਬਰ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਵਲੋਂ ਸਕੂਲ ਵਿਚ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ ਗਿਆ ਅਤੇ ਉਪਰੰਤ ਗੁਰਬਾਣੀ ਦੇ ਕੀਰਤਨ ਤੋਂ ਬਾਅਦ ਛੇ ਪੌੜੀਆਂ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸਮੂਹ ਸੰਗਤੀ ਰੂਪ ਵਿਚ ਅਰਦਾਸ ਕੀਤੀ ਗਈ।
ਭਾਮੀਆਂ ਕਲਾਂ/ਲੁਧਿਆਣਾ, 13 ਸਤੰਬਰ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਵਲੋਂ ਸਕੂਲ ਵਿਚ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ ਗਿਆ ਅਤੇ ਉਪਰੰਤ ਗੁਰਬਾਣੀ ਦੇ ਕੀਰਤਨ ਤੋਂ ਬਾਅਦ ਛੇ ਪੌੜੀਆਂ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸਮੂਹ ਸੰਗਤੀ ਰੂਪ ਵਿਚ ਅਰਦਾਸ ਕੀਤੀ ਗਈ। ਇਸ ਧਾਰਮਿਕ ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀਆਂ, ਸਮੂਹ ਸਟਾਫ਼ ਮੈਂਬਰਾਂ ਅਤੇ ਪ੍ਰਿੰਸੀਪਲ ਸਾਹਿਬ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਨਾਮ ਸਿਮਰਨ, ਸੇਵਾ, ਸੱਚ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦਾ ਮਾਹੌਲ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਨਾਲ ਅਧਿਆਤਮਿਕ ਅਤੇ ਸ਼ਰਧਾਮਈ ਬਣਿਆ ਰਿਹਾ। ਸਕੂਲ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਕਰਮਜੀਤ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਗਰੇਵਾਲ, ਦਲਜੀਤ ਸਿੰਘ ਆਦਿ ਮੈਂਬਰਾਂ ਵਲੋਂ ਅਧਿਆਪਕਾ ਅਤੇ ਵਿਦਿਆਰਥੀਆਂ ਨੂੰ ਗੁਰੂ ਦੀਆਂ ਦਿੱਤੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੰਦਿਆਂ ਹੋਇਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ।