14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਫਿਕੋ ਵਲੋਂ ਉਦਯੋਗਾਂ ’ਤੇ ਪਾਵਰਕਾਮ ਦੀਆਂ ਬਿਜਲੀ ਪਾਬੰਦੀਆਂ ਦਾ ਸਖ਼ਤ ਵਿਰੋਧ

ਲੁਧਿਆਣਾ, 13 ਸਤੰਬਰ (ਜਤਿੰਦਰ ਭੰਬੀ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸਨ (ਫਿਕੋ) ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਵਲੋਂ ਜਾਰੀ ਕੀਤੇ ਗਏ ਨਵੇਂ ਬਿਜਲੀ ਪਾਬੰਦੀ ਹੁਕਮ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਹੁਕਮ ਅਨੁਸਾਰ ਕੈਟਾਗਿਰੀ-2 ਅਤੇ 3 ਫੀਡਰਾਂ ਨਾਲ ਜੁੜੇ ਉਦਯੋਗਾਂ ਨੂੰ ਰਾਤ 8.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਲੁਧਿਆਣਾ, 13 ਸਤੰਬਰ (ਜਤਿੰਦਰ ਭੰਬੀ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸਨ (ਫਿਕੋ) ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਵਲੋਂ ਜਾਰੀ ਕੀਤੇ ਗਏ ਨਵੇਂ ਬਿਜਲੀ ਪਾਬੰਦੀ ਹੁਕਮ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਹੁਕਮ ਅਨੁਸਾਰ ਕੈਟਾਗਿਰੀ-2 ਅਤੇ 3 ਫੀਡਰਾਂ ਨਾਲ ਜੁੜੇ ਉਦਯੋਗਾਂ ਨੂੰ ਰਾਤ 8.00 ਤੋਂ ਸਵੇਰੇ 6.00 ਵਜੇ ਤੱਕ ਆਪਣੀ ਬਿਜਲੀ ਦੀ ਮੰਗ ਨੂੰ ਬਹੁਤ ਸੀਮਿਤ ਰੱਖਣ ਲਈ ਕਿਹਾ ਗਿਆ ਹੈ। ਪਾਵਰਕਾਮ ਦੇ ਨੋਟਿਸ ਅਨੁਸਾਰ ਟੀ.ਐਸ.ਪੀ.ਐਲ ਅਤੇ ਨਾਭਾ ਪਾਵਰ ਪਲਾਂਟ ਦੀਆਂ ਉਤਪਾਦਨ ਇਕਾਈਆਂ ਦੇ ਚਾਲੂ ਨਾ ਹੋਣ ਕਾਰਨ ਲਗਭਗ 1400 ਮੈਗਾਵਾਟ ਬਿਜਲੀ ਉਤਪਾਦਨ ਘੱਟ ਹੋਇਆ ਹੈ। ਪਾਬੰਦੀ ਵਾਲੇ ਸਮੇਂ ਦੌਰਾਨ ਕਟਾਗਿਰੀ ਦੋ ਫੀਡਰਾਂ ਉੱਤੇ ਉਦਯੋਗਾਂ ਨੂੰ ਸਿਰਫ 10 ਫੀਸਦੀ ਲੋਡ ਦੀ ਇਜਾਜਤ ਦਿੱਤੀ ਗਈ ਹੈ, ਜਦਕਿ ਕੈਟਾਗਿਰੀ ਤਿੰਨ ਫੀਡਰਾਂ ਉੱਤੇ ਸਿਰਫ਼ 2 ਫੀਸਦੀ ਲੋਡ ਦੀ ਇਜਾਜਤ ਦਿੱਤੀ ਗਈ ਹੈ। ਕੇ.ਕੇ. ਸੇਠ ਚੇਅਰਮੈਨ ਫਿਕੋ ਤੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਇਸ ਫੈਸਲੇ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਬਿਜਲੀ ਉਤਪਾਦਨ ਦੀਆਂ ਨਾਕਾਮੀਆਂ ਦਾ ਬੋਝ ਉਦਯੋਗਾਂ ਉੱਤੇ ਨਹੀਂ ਪਾਇਆ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਜੇਕਰ ਪਾਵਰਕਾਮ ਉਦਯੋਗਿਕ ਖੇਤਰ ਨੂੰ ਭਰੋਸੇਯੋਗ ਬਿਜਲੀ ਸਪਲਾਈ ਦੇਣ ਦੇ ਸਮਰੱਥ ਨਹੀਂ ਹੈ ਤਾਂ ਪਾਵਰਕਾਮ ਦੇ ਚੇਅਰਮੈਨ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਫਿਕੋ ਨੇ ਮੰਗ ਕੀਤੀ ਕਿ ਸਰਕਾਰ ਉਪਲਬਧ ਬਿਜਲੀ ਉਤਪਾਦਨ ਸਮਰੱਥਾ ਨੂੰ ਤੁਰੰਤ ਬਹਾਲ ਕਰਨ ਲਈ ਲੋੜੀਂਦੇ ਕਦਮ ਚੁੱਕੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ ਇਯਾਲੀ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤ... ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਖਾਸੀ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
Ad Position 24