ਡਾ . ਅੰਬੇਡਕਰ ਦੇ ਬੁੱਤ ਨਾਲ ਵਾਰ - ਵਾਰ ਛੇੜਖਾਨੀ ਬੇਹੱਦ ਚਿੰਤਾ ਦਾ ਵਿਸ਼ਾ - ਫੈਡਰੇਸ਼ਨ ਆਗੂ
ਇਯਾਲੀ/ਥਰੀਕੇ, 13 ਸਤੰਬਰ (ਮਨਜੀਤ ਸਿੰਘ ਦੁੱਗਰੀ)-ਡਾ. ਅੰਬੇਦਕਰ ਦੇ ਬੁੱਤ ਨਾਲ ਵਾਰ-ਵਾਰ ਛੇੜਖਾਨੀ ਬੇਹੱਦ ਚਿੰਤਾ ਦਾ ਵਿਸ਼ਾ ਹੈ।
ਇਯਾਲੀ/ਥਰੀਕੇ, 13 ਸਤੰਬਰ (ਮਨਜੀਤ ਸਿੰਘ ਦੁੱਗਰੀ)-ਡਾ. ਅੰਬੇਦਕਰ ਦੇ ਬੁੱਤ ਨਾਲ ਵਾਰ-ਵਾਰ ਛੇੜਖਾਨੀ ਬੇਹੱਦ ਚਿੰਤਾ ਦਾ ਵਿਸ਼ਾ ਹੈ। ਲੁਧਿਆਣਾ ਵਿਖੇ ਵਾਪਰੀ ਘਟਨਾ ਨੇ ਡਾ. ਅੰਬੇਦਕਰ ਨੂੰ ਮੰਨਣ ਵਾਲੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਦੀ ਇਯਾਲੀ ਕਲਾਂ ਵਿਖੇ ਹੋਈ ਮੀਟਿੰਗ ਦੌਰਾਨ ਫੈਡਰੇਸ਼ਨ ਪੰਜਾਬ ਦੇ ਕੋਰ ਕਮੇਟੀ ਮੈਂਬਰ ਡਾ. ਰੁਪਿੰਦਰ ਸਿੰਘ ਸੁਧਾਰ ਨੇ ਕਿਹਾ ਕਿ ਡਾ. ਅੰਬੇਦਕਰ ਦੇ ਬੁੱਤ ਨਾਲ ਵਾਰ-ਵਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੁਧਿਆਣਾ ਦੀ ਘਟਨਾ ਦੇ ਜ਼ਿੰਮੇਵਾਰ ਵਿਅਕਤੀਆਂ ਦੀ ਤੁਰੰਤ ਪਹਿਚਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੰਜਾਬ ਵਿਚ ਸਥਾਪਿਤ ਡਾ. ਅੰਬੇਦਕਰ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਦੇ ਬੁੱਤਾਂ ਦੀ ਸੁਰੱਖਿਆ ਲਈ ਸੀ.ਸੀ. ਟੀਵੀ ਕੈਮਰੇ ਅਤੇ ਲੁੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ। ਫੈਡਰੇਸ਼ਨ ਆਗੂਆਂ ਰੇਸ਼ਮ ਸਿੰਘ ਰੁੜਕਾ ਅਤੇ ਮੀਮ ਭੀਮ ਖ਼ਾਲਸਾ ਸੰਗਠਨ ਦੇ ਪ੍ਰਧਾਨ ਹਰਦੇਵ ਸਿੰਘ ਬੋਪਾਰਾਏ ਤੋਂ ਇਲਾਵਾ ਰਿਟਾਇਰ ਈ.ਟੀ.ਓ. ਗੁਰਚਰਨ ਸਿੰਘ, ਸੁਖਰਾਜ ਸਿੰਘ ਥਰੀਕੇ ਗੁਰਪ੍ਰੀਤ ਸਿੰਘ ਰਿਟਾਇਰ ਏ.ਡੀ.ਓ. ਰੇਸ਼ਮ ਸਿੰਘ ਰੁੜਕਾ, ਸੁਖਦੇਵ ਸਿੰਘ ਹੈਪੀ ਮੁੱਲਾਂਪੁਰ, ਮਨਜੀਤ ਸਿੰਘ ਡਾਬਾ ਆਦਿ ਨੇ ਵੀ ਇਸ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਸਰਕਾਰ ਪਾਸੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।