ਖਾਧ ਸੁਰੱਖਿਆ ਟੀਮ ਦੀ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ ਖੋਏ ਤੇ ਪਨੀਰ ਦੇ 30 ਨਮੂਨੇ ਲਏ
ਲੁਧਿਆਣਾ, 14 ਸਤੰਬਰ (ਡਾ. ਤਰਲੋਚਨ ਸਿੰਘ)-ਗਣੇਸ਼ ਚਤੁਰਥੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ.
ਲੁਧਿਆਣਾ, 14 ਸਤੰਬਰ (ਡਾ. ਤਰਲੋਚਨ ਸਿੰਘ)-ਗਣੇਸ਼ ਚਤੁਰਥੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਸ਼ੀਸ਼ ਚਾਵਲਾ ਦੀ ਅਗਵਾਈ ਹੇਠ ਖਾਦ ਸੁਰੱਖਿਆ ਟੀਮ ਵਲੋਂ 11, 12 ਤੇ 13 ਸਤੰਬਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਜਾਂਚ ਤੇ ਸੈਂਪਲਿੰਗ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਖੋਏ ਅਤੇ ਪਨੀਰ ਦੇ ਕੁੱਲ 30 ਨਮੂਨੇ ਲਏ ਗਏ, ਜਿਨ੍ਹਾਂ ਨੂੰ ਨਿਰਧਾਰਿਤ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਾਂਚ ਲਈ ਫੂਡ ਲੈਬਾਰਟਰੀ ਵਿਖੇ ਭੇਜਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਸ਼ੀਸ਼ ਚਾਵਲਾ ਨੇ ਦੱਸਿਆ ਕਿ ਗਣੇਸ਼ ਚ ਤੁਰਥੀ ਦੇ ਤਿਉਹਾਰ ਦੌਰਾਨ ਖੋਆ, ਪਨੀਰ, ਦੁੱਧ, ਮਠਿਆਈਆਂ ਅਤੇ ਹੋਰ ਦੁੱਧ ਤੋਂ ਬਣੇ ਉਤਪਾਦਾਂ ਦੀ ਮੰਗ ਵਿਚ ਵਾਧਾ ਹੋ ਜਾਂਦਾ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਖਾਦ ਸੁਰੱਖਿਆ ਟੀਮ ਵਲੋਂ ਦੁੱਧ ਤੇ ਦੁੱਧ ਤੋਂ ਬਣੇ ਉਤਪਾਦਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਜਾਂਚ ਅਤੇ ਸੈਂਪਲਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਮਾਡਲ ਟਾਊਨ, ਹੈਬੋਵਾਲ, ਤਾਜਪੁਰ ਰੋਡ, ਪੱਖੋਵਾਲ ਰੋਡ, ਢੰਡਾਰੀ, ਮੁੱਲਾਂਪੁਰ ਸਮੇਤ ਵੱਖ-ਵੱਖ ਇਲਾਕਿਆਂ ਵਿਚ ਸਥਿਤ ਹਲਵਾਈਆਂ ਦੀਆਂ ਦੁਕਾਨਾਂ, ਡੇਅਰੀਆਂ ਅਤੇ ਫੂਡ ਮੈਨੂਫੈਕਚਰਿੰਗ ਯੂਨਿਟਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਡਾ. ਅਸ਼ੀਸ਼ ਚਾਵਲਾ ਨੇ ਦੱਸਿਆ ਕਿ ਜਾਂਚ ਮੁਹਿੰਮ ਦੌਰਾਨ ਖੋਏ ਅਤੇ ਪਨੀਰ ਦੇ ਲਏ ਗਏ ਕੁੱਲ 30 ਨਮੂਨੇ ਨਿਰਧਾਰਿਤ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਾਂਚ ਲਈ ਫੂਡ ਲੈਬਾਰਟਰੀ ਵਿਖੇ ਭੇਜੇ ਗਏ ਹਨ।