14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਡਾਇੰਗ ਕਾਰੋਬਾਰੀਆਂ ਨੇ ਬਿਜਲੀ ਕੱਟਾਂ ਦੇ ਵਿਰੋਧ ’ਚ ਵਰਧਮਾਨ ਚੌਕ ’ਚ ਲਗਾਇਆ ਧਰਨਾ

ਲੁਧਿਆਣਾ, 14 ਸਤੰਬਰ (ਜਤਿੰਦਰ ਭੰਬੀ)-ਸਨਅਤੀ ਸ਼ਹਿਰ ਲੁਧਿਆਣਾ ਦੇ ਡਾਇੰਗ ਕਾਰੋਬਾਰੀਆਂ ਨੇ ਪਾਵਰਕਾਮ ਵਲੋਂ ਲਗਾਏ ਜਾ ਰਹੇ ਬਿਜਲੀ ਕੱਟਾਂ ਤੋਂ ਦੁਖੀ ਹੋ ਕੇ ਪਾਵਰਕਾਮ ਅਤੇ ਸਰਕਾਰ ਖਿਲਾਫ਼ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਵਰਧਮਾਨ ਚੌਂਕ ਵਿਖੇ ਲਗਾਏ ਗਏ ਇਸ ਧਰਨੇ ਦੌਰਾਨ ਡਾਇੰਗ ਕਾਰੋਬਾਰੀਆਂ ਵਲੋਂ ਸਰਕਾਰ ਅਤੇ ਪਾਵਰਕਾਮ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਲੁਧਿਆਣਾ, 14 ਸਤੰਬਰ (ਜਤਿੰਦਰ ਭੰਬੀ)-ਸਨਅਤੀ ਸ਼ਹਿਰ ਲੁਧਿਆਣਾ ਦੇ ਡਾਇੰਗ ਕਾਰੋਬਾਰੀਆਂ ਨੇ ਪਾਵਰਕਾਮ ਵਲੋਂ ਲਗਾਏ ਜਾ ਰਹੇ ਬਿਜਲੀ ਕੱਟਾਂ ਤੋਂ ਦੁਖੀ ਹੋ ਕੇ ਪਾਵਰਕਾਮ ਅਤੇ ਸਰਕਾਰ ਖਿਲਾਫ਼ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਵਰਧਮਾਨ ਚੌਂਕ ਵਿਖੇ ਲਗਾਏ ਗਏ ਇਸ ਧਰਨੇ ਦੌਰਾਨ ਡਾਇੰਗ ਕਾਰੋਬਾਰੀਆਂ ਵਲੋਂ ਸਰਕਾਰ ਅਤੇ ਪਾਵਰਕਾਮ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਿੱਥੇ ਵੱਖ-ਵੱਖ ਉਦਯੋਗਿਕ ਇਕਾਈਆਂ ਵਿਚ ਕੰਮ ਕਰਨ ਵਾਲੇ ਕਾਮੇ ਸ਼ਾਮਿਲ ਹੋਏ, ਉੱਥੇ ਹੀ ਆਮ ਲੋਕਾਂ ਵਲੋਂ ਵੀ ਆਏ ਦਿਨ ਲੱਗਣ ਵਾਲੇ ਬਿਜਲੀ ਕੱਟਾਂ ਦੀ ਵਿਰੋਧਤਾ ਕੀਤੀ ਗਈ। ਇਸ ਮੌਕੇ ਪੰਜਾਬ ਡਾਇਰਜ਼ ਐਸੋਸੀਏਸ਼ਨ ਦੇ ਡਾਇਰੈਕਟਰ ਕਮਲ ਚੌਹਾਨ ਅਤੇ ਸੈਕਟਰੀ ਬੌਬੀ ਜਿੰਦਲ ਨੇ ਮੌਜੂਦਾ ਸਰਕਾਰ ਦਾ ਵਿਰੋਧ ਕਰਦਿਆਂ ਕਿਹਾ ਕਿ ਪਾਵਰਕਾਮ ਵਲੋਂ ਉਦਯੋਗਿਕ ਫੀਡਰਾਂ ਤੇ ਲਗਾਏ ਜਾ ਰਹੇ ਪਾਵਰਕੱਟ ਵਾਪਸ ਲਏ ਜਾਣ ਨਹੀਂ ਤਾਂ ਕਾਰੋਬਾਰੀਆਂ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਬਿਜਲੀ ਨਿਗਮ ਤੇ ਦੋਸ਼ ਲਗਾਉਂਦਿਆ ਕਿਹਾ ਕਿ ਕਾਰੋਬਾਰੀਆਂ ਨੂੰ ਪਿਛਲੇ ਦਿਨੀ ਭਰੋਸੇ ਵਿਚ ਲੈ ਕੇ ਕੀਤੇ ਗਏ ਵਾਅਦੇ ਅਨੁਸਾਰ ਉਦਯੋਗਿਕ ਫੀਡਰਾਂ ਤੇ ਲਗਾਏ ਜਾਣ ਵਾਲੇ ਕੱਟ ਵਾਪਸ ਨਹੀਂ ਲਏ, ਜਿਸ ਕਰਕੇ ਸਾਨੂੰ ਸੜਕਾਂ ਤੇ ਆਉਣ ਲਈ ਮਜ਼ਬੂਰ ਹੋਣਾ ਪਿਆ ਹੈ। ਡਾਇੰਗ ਕਾਰੋਬਾਰੀਆਂ ਨੇ ਕਿਹਾ ਕਿ ਬਿਜਲੀ ਕੱਟ ਲੱਗਣ ਨਾਲ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੂੰ ਪਹਿਲਾਂ ਹੀ ਕਾਮਿਆਂ ਦੀ ਵੱਡੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਲਟਾ ਲੱਗਣ ਵਾਲੇ ਬਿਜਲੀ ਕੱਟਾਂ ਕਾਰਨ ਉਨ੍ਹਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਪਾਵਰਕਾਮ ਨੇ ਉਨ੍ਹਾਂ ਦੀ ਇਸ ਵੱਡੀ ਸਮੱਸਿਆ ਵੱਲ ਧਿਆਨ ਨਾ ਦਿੱਤਾ ਤਾਂ ਉਹ ਵੱਡਾ ਸੰਘਰਸ਼ ਉਲੀਕਣ ਲਈ ਮਜ਼ਬੂਰ ਹੋਣਗੇ, ਜਿਸਦੀ ਜਿੰਮੇਵਾਰੀ ਸਰਕਾਰ ਅਤੇ ਪਾਵਰਕਾਮ ਵਿਭਾਗ ਦੀ ਹੋਵੇਗੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿੱਲ, ਸੀਨੀਅਰ ਭਾਜਪਾ ਆਗੂ ਪ੍ਰਵੀਨ ਬਾਂਸਲ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਉਘੇ ਕਾਰੋਬਾਰੀ ਅਤੇ ਅਕਾਲੀ ਆਗੂ ਜਗਬੀਰ ਸਿੰਘ ਸੋਖੀ ਅਤੇ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪੁੱਜ ਕੇ ਡਾਇੰਗ ਕਾਰੋਬਾਰੀਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦੇ ਹੋਏ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਕੋਸਿਆ। ਬਿਜਲੀ ਮੰਤਰੀ ਸੌਂਦ ਦੇ ਭਰੋਸੇ ਤੋਂ ਬਾਅਦ ਧਰਨਾ ਹੋਇਆ ਸਮਾਪਤ ਬਿਜਲੀ ਕੱਟਾਂ ਨੂੰ ਲੈ ਕੇ ਵੱਖ-ਵੱਖ ਉਦਯੋਗਿਕ ਇਕਾਈਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਪਾਵਰਕਾਮ ਦੇ ਉਚ ਅਧਿਕਾਰੀਆਂ ਨੂੰ ਮਿਲਕੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਸਬੰਧਿਤ ਵਿਭਾਗ ਵਲੋਂ ਵੀ ਕਾਰੋਬਾਰੀਆਂ ਨੂੰ ਇਹ ਆਖ ਕੇ ਭਰੋਸਾ ਜਤਾਇਆ ਸੀ ਕਿ ਆਉਣ ਵਾਲੇ ਦਿਨਾਂ ਵਿਚ ਸਭ ਕੁਝ ਠੀਕ ਹੋ ਜਾਵੇਗਾ ਅਤੇ ਕੋਈ ਵੀ ਬਿਜਲੀ ਦਾ ਕੱਟ ਨਹੀਂ ਲਗਾਇਆ ਜਾਵੇਗਾ, ਜਿਸ ਨਾਲ ਕਾਰੋਬਾਰ ਪ੍ਰਭਾਵਿਤ ਹੋਣ, ਪਰ ਸਬੰਧਿਤ ਵਿਭਾਗ ਦੀ ਕਹਿਣੀ ਅਤੇ ਕਰਨੀ ਨੂੰ ਦੇਖਦੇ ਹੋਏ ਡਾਇੰਗ ਕਾਰੋਬਾਰੀਆਂ ਵਲੋਂ ਵਰਧਮਾਨ ਚੌਂਕ ਵਿਖੇ ਧਰਨਾ ਦੇ ਕੇ ਸਰਕਾਰ ਅਤੇ ਪਾਵਰਕਾਮ ਵਿਭਾਗ ਵਲੋਂ ਜ਼ਬਰਦਸਤ ਨਾਅਰੇਬਾਜੀ ਕੀਤੀ ਗਈ। ਕਾਰੋਬਾਰੀਆਂ ਵਲੋਂ ਦਿੱਤੇ ਗਏ ਧਰਨੇ ਦੌਰਾਨ ਉਥੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਜਿਸਨੂੰ ਦੇਖਦੇ ਹੋਏ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਾਰੋਬਾਰੀਆਂ ਦੀਆਂ ਮੰਗਾਂ ਨੂੰ ਦੇਖਦੇ ਹੋਏ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਤੋਂ ਬਾਅਦ ਧਰਨਾ ਸਮਾਪਤ ਹੋ ਗਿਆ। ਕਾਰੋਬਾਰੀਆਂ ਨੇ ਕਿਹਾ ਕਿ ਜੇਕਰ ਪਹਿਲਾਂ ਵਾਂਗ ਕਾਰੋਬਾਰੀਆਂ ਨਾਲ ਵਿਸ਼ਵਾਸ਼ਘਾਤ ਕੀਤਾ ਗਿਆ ਤਾਂ ਉਹ ਵੱਡਾ ਸੰਘਰਸ਼ ਉਲੀਕਣਗੇ।
Ad Position 22
No active advertisement
ਪਿਛਲੀ ਖ਼ਬਰ ਡਾਬਾ ਇਲਾਕੇ ਵਿਚ ਵਧ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਕਾਰਨ ਰੋਹ ਵਿਚ ਆਏ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਖਾਧ ਸੁਰੱਖਿਆ ਟੀਮ ਦੀ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ ਖੋਏ ਤੇ ਪਨੀਰ ਦੇ 30 ਨਮੂਨੇ ਲਏ
Ad Position 24