14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਡਾਬਾ ਇਲਾਕੇ ਵਿਚ ਵਧ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਕਾਰਨ ਰੋਹ ਵਿਚ ਆਏ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਅਧੀਨ ਪੈਂਦੇ ਇਲਾਕਿਆਂ ਵਿਚ ਦਿਨ ਬ ਵੱਧ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਕਰਨ ਰੋਹ ਵਿਚ ਲੋਕਾਂ ਵਲੋਂ ਅੱਜ ਬਾਪੂ ਮਾਰਕੀਟ ਨੇੜੇ ਸੜਕ ‘ਤੇ ਧਰਨਾ ਦੇ ਕੇ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਸਥਿਤੀ ਤਨਾਅਪੂਰਨ ਹੋ ਗਈ। ਇਲਾਕੇ ਦੇ ਲੋਕਾਂ ਦਾ ਕਹਿਣਾ ਸੀ ਕਿ ਇਲਾਕੇ ਵਿਚ ਦਿਨ ਬ ਦਿਨ ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ, ਪਰ ਪੁਲਿਸ ਵਲੋਂ ਇਹਨਾਂ ਵਾਰਦਾਤਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ।

Ad Position 21
repet_subhas-goyals [Copy P29]
ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 15-09-2026
ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਅਧੀਨ ਪੈਂਦੇ ਇਲਾਕਿਆਂ ਵਿਚ ਦਿਨ ਬ ਵੱਧ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਕਰਨ ਰੋਹ ਵਿਚ ਲੋਕਾਂ ਵਲੋਂ ਅੱਜ ਬਾਪੂ ਮਾਰਕੀਟ ਨੇੜੇ ਸੜਕ ‘ਤੇ ਧਰਨਾ ਦੇ ਕੇ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਸਥਿਤੀ ਤਨਾਅਪੂਰਨ ਹੋ ਗਈ। ਇਲਾਕੇ ਦੇ ਲੋਕਾਂ ਦਾ ਕਹਿਣਾ ਸੀ ਕਿ ਇਲਾਕੇ ਵਿਚ ਦਿਨ ਬ ਦਿਨ ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ, ਪਰ ਪੁਲਿਸ ਵਲੋਂ ਇਹਨਾਂ ਵਾਰਦਾਤਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਸਵੇਰੇ ਸਬਜ਼ੀ ਮੰਡੀ ਸਬਜ਼ੀ ਲੈਣ ਜਾਂਦੇ ਸਬਜ਼ੀ ਵਿਕਰੇਤਾਵਾਂ ਨੂੰ ਲੁਟੇਰਿਆਂ ਵਲੋਂ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਇਹਨਾਂ ਪਾਸੋਂ ਲੁੱਟ ਖੋਹ ਦੀਆਂ ਵਾਰਦਾਤਾਂ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨ ਵੀ ਇੱਕ ਸਬਜ਼ੀ ਵਿਕਰੇਤਾ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਪਾਸੋਂ ਹਜ਼ਾਰਾਂ ਰੁਪਏ ਦੀ ਨਗਦੀ ਅਤੇ ਹੋਰ ਸਮਾਨ ਲੁੱਟ ਲਿਆ ਤੇ ਫਰਾਰ ਹੋ ਗਏ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਹਾਲਾਂਕਿ ਇਸਦੀ ਸੂਚਨਾ ਪੁਲਿਸ ਨੂੰ ਮੌਕੇ ‘ਤੇ ਦੇ ਦਿੱਤੀ ਸੀ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਪੁਲਿਸ ਵੱਲੋਂ ਘਟਨਾ ਵਾਲੀ ਥਾਂ ‘ਤੇ ਆਉਣ ਲੱਗਿਆਂ ਹੀ ਕਾਫੀ ਸਮਾਂ ਲਗਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕਾਂ ਵਿਚ ਇਹਨਾਂ ਵਾਰਦਾਤਾਂ ਕਾਰਨ ਭਾਰੀ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਪਰ ਪੁਲਿਸ ਵਲੋਂ ਇਹਨਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਸੂਚਨਾ ਮਿਲਦੇ ਥਾਣਾ ਐਸਐਚ ਓ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਲੁਟੇਰਿਆਂ ਖਿਲਾਫ਼ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਜਿਸ ਤੇ ਪ੍ਰਦਰਸ਼ਨਕਾਰੀ ਸ਼ਾਂਤ ਹੋਏ, ਇਹਨਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਪੁਲਿਸ ਵਲੋਂ ਇਲਾਕੇ ਦੀ ਗਸਤ ਵਿਚ ਵਾਧਾ ਨਾ ਕੀਤਾ ਗਿਆ ਅਤੇ ਲੁਟੇਰਿਆਂ ਨੂੰ ਕਾਬੂ ਨਾ ਕੀਤਾ ਤਾਂ ਉਹ ਮੁੜ ਤੋਂ ਪ੍ਰਦਰਸ਼ਨ ਕਰਨਗੇ, ਜਿਸ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਭਰਾ ਕਾਬੂ ਅਗਲੀ ਖ਼ਬਰ ਡਾਇੰਗ ਕਾਰੋਬਾਰੀਆਂ ਨੇ ਬਿਜਲੀ ਕੱਟਾਂ ਦੇ ਵਿਰੋਧ ’ਚ ਵਰਧਮਾਨ ਚੌਕ ’ਚ ਲਗਾਇਆ ਧਰਨਾ
Ad Position 24