ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਭਰਾ ਕਾਬੂ
ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਦੋ ਭਰਾਵਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਅਰਵਿੰਦਪਾਲ ਅਤੇ ਅਖਿਲੇਸ਼ ਕੁਮਾਰ ਪੁੱਤਰਾਨ ਰਜਿੰਦਰ ਵਾਸੀ ਧਾਂਦਰਾ ਰੋਡ ਸ਼ਾਮਿਲ ਹਨ।
ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਦੋ ਭਰਾਵਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਅਰਵਿੰਦਪਾਲ ਅਤੇ ਅਖਿਲੇਸ਼ ਕੁਮਾਰ ਪੁੱਤਰਾਨ ਰਜਿੰਦਰ ਵਾਸੀ ਧਾਂਦਰਾ ਰੋਡ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਹੈਰੋਇਨ ਸਪਲਾਈ ਕਰਦੇ ਸਨ। ਪੁਲਿਸ ਵਲੋਂ ਇਹਨਾਂ ਨੂੰ ਧਾਂਦਰਾ ਰੋਡ ਨੇੜਿਓਂ ਹੀ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ਵਿਚੋਂ ਇੱਕ ਕਿਲੋ 21 ਗ੍ਰਾਮ ਹੈਰੋਇਨ ਅਤੇ 41700 ਦੀ ਨਵਦੀਪ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 5 ਕਰੋੜ 50 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਕਾਬੂ ਕੀਤੇ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਮਾਨਯੋਗ ਜੱਜ ਨੇ ਇਨ੍ਹਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਕਥਿਤ ਦੋਸ਼ੀ ਰਾਜ ਗਿਰੀ ਦਾ ਕੰਮ ਕਰਦੇ ਹਨ । ਅਖਿਲੇਸ਼ ਖਿਲਾਫ ਪਹਿਲਾਂ ਵੀ 17 ਮੁਕਦਮੇ ਦਰਜ ਹਨ ਜਿਨ੍ਹਾਂ ਵਿਚ ਨਸ਼ਾ ਤਸਕਰੀ ਲੜਾਈ ਝਗੜੇ ਅਤੇ ਹੋਰ ਮਾਮਲੇ ਹਨ ਜਦ ਕਿ ਦੂਜੇ ਕਥਿਤ ਦੋਸ਼ੀ ਰਵਿੰਦਰ ਪਾਲ ਖਿਲਾਫ ਛੇ ਮੁਕਦਮੇ ਦਰਜ ਹਨ। ਪੁਲਿਸ ਵਲੋਂ ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੁੰਦੀ ਸੰਭਾਵਨਾ ਹੈ।