14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਰਿਵਾਰ ’ਚ ਲਗਾਤਾਰ ਹੋ ਰਿਹਾ ਵਾਧਾ, ਨੌਜਵਾਨ ਵਰਗ ਪ੍ਰਚਾਰ ਲਈ ਪੱਬਾਂ ਭਾਰ-ਸ਼ਿਵਾਲਿਕ

ਫੁੱਲਾਂਵਾਲ, 14 ਸਤੰਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹੱਕ ਵਿਚ ਚੋਣ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ ਅਤੇ ਪਾਰਟੀ ਦੇ ਪਰਿਵਾਰ ਵਿਚ ਹੋ ਰਹੇ ਵਾਧੇ ਨੂੰ ਲੈ ਕੇ ਵਰਕਰਾਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹ ਪ੍ਰਗਟਾਵਾ ਪਾਰਟੀ ਦੇ ਹਲਕਾ ਗਿੱਲ ਇੰਚਾਰਜ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਫੁੱਲਾਂਵਾਲ ਵਿਖੇ ਆਪਣੇ ਸਮਰਥਕਾਂ ਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ ਦੌਰਾਨ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਸਮੇਤ ਵੱਡੀ ਗਿਣਤੀ ਵਿਚ ਲੋਕ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਆਪ ਮੁਹਾਰੇ ਚੱਲ ਕੇ ਅੱਗੇ ਆ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਫੁੱਲਾਂਵਾਲ, 14 ਸਤੰਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹੱਕ ਵਿਚ ਚੋਣ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ ਅਤੇ ਪਾਰਟੀ ਦੇ ਪਰਿਵਾਰ ਵਿਚ ਹੋ ਰਹੇ ਵਾਧੇ ਨੂੰ ਲੈ ਕੇ ਵਰਕਰਾਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹ ਪ੍ਰਗਟਾਵਾ ਪਾਰਟੀ ਦੇ ਹਲਕਾ ਗਿੱਲ ਇੰਚਾਰਜ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਫੁੱਲਾਂਵਾਲ ਵਿਖੇ ਆਪਣੇ ਸਮਰਥਕਾਂ ਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ ਦੌਰਾਨ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਸਮੇਤ ਵੱਡੀ ਗਿਣਤੀ ਵਿਚ ਲੋਕ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਆਪ ਮੁਹਾਰੇ ਚੱਲ ਕੇ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਧਾਇਕੀ ਕਾਰਜਕਾਲ ਦੌਰਾਨ ਹਲਕੇ ਵਿਚ ਕਰਵਾਏ ਵਿਕਾਸ ਕਾਰਜ ਅਤੇ ਲੋਕਾਂ ਨਾਲ ਬਣਿਆ ਨਿੱਜੀ ਰਿਸ਼ਤਾ ਅੱਜ ਵੀ ਉਨ੍ਹਾਂ ਦੀ ਤਾਕਤ ਹੈ। ਉਨ੍ਹਾਂ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਮਕਸਦ ਪੰਜਾਬ ਦੀਆਂ ਮੰਗਾਂ, ਹੱਕਾਂ ਅਤੇ ਪੰਥਕ ਮਸਲਿਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਇਸੇ ਸੋਚ ਤੋਂ ਪ੍ਰਭਾਵਿਤ ਹੋ ਕੇ ਨੌਜਵਾਨਾਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ ਤੇ ਪਾਰਟੀ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪੱਬਾਂ ਭਾਰ ਹਨ। 26 ਸਤੰਬਰ ਨੂੰ ਪਿੰਡ ਛਪਾਰ ਵਿਖੇ ਹੋਣ ਵਾਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਕਾਨਫ਼ਰੰਸ ਨੂੰ ਲੈ ਕੇ ਵੀ ਹਲਕਾ ਗਿੱਲ ਦੇ ਪਿੰਡਾਂ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਹਲਕੇ ਦੀ ਸਿਆਸੀ ਤਸਵੀਰ ਹੋਰ ਸਪੱਸ਼ਟ ਹੋਵੇਗੀ ਅਤੇ ਉਸ ਸਮੇਂ ਵੱਡੀ ਗਿਣਤੀ ਵਿਚ ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜ ਕੇ ਪਾਰਟੀ ਨੂੰ ਮਜ਼ਬੂਤੀ ਦੇਣਗੇ। ਇਸ ਦੌਰਾਨ ਸਾਬਕਾ ਪ੍ਰਧਾਨ ਗੁਰਦੁਆਰਾ ਸਾਹਿਬ ਰਘਵੀਰ ਸਿੰਘ, ਪ੍ਰਧਾਨ ਮਾਨ ਸਿੰਘ ਫੁੱਲਾਂਵਾਲ, ਸੁਖਮਿੰਦਰ ਸਿੰਘ ਬਿੱਟੂ ਮਾਣਕਵਾਲ ਵਰਿੰਦਰ ਸਿੰਘ ਵਿੱਕੀ ਸੇਖੋਂ, ਤਰਨਜੀਤ ਸਿੰਘ ਤਰਨੀ ਫੁੱਲਾਂਵਾਲ, ਸਰਕਲ ਪ੍ਰਧਾਨ ਪਰਮਜੀਤ ਸਿੰਘ ਨੀਟੂ ਸਰੀਂਹ, ਸਰਕਲ ਪ੍ਰਧਾਨ ਕਵਲਜੀਤ ਸਿੰਘ ਤੋਂ ਇਲਾਵਾ ਹੋਰ ਸਮਰਥਕ ਵੀ ਹਾਜ਼ਰ ਸਨ, ਜਿਨ੍ਹਾਂ ਵਲੋਂ ਸ਼ਿਵਾਲਿਕ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐੱਚ . ਵੀ . ਐਮ . ਗਲੋਬਲ ਸਕੂਲ ਵਿਖੇ ਦਾਦਾ - ਦਾਦੀ ਦਿਵਸ ਮਨਾਇਆ ਅਗਲੀ ਖ਼ਬਰ ਹਲਕਾ ਦੱਖਣੀ ’ਚ ‘ਹਨੂਮਾਨ ਅੰਸ਼’ ਫ਼ਿਲਮ ਦੇਖਣ ਲਈ ਲੋਕਾਂ ਦਾ ਉਮੜਿਆ ਸੈਲਾਬ
Ad Position 24