15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵਿਆਹ ਸਮਾਗਮ ਸਮੇਂ ਲਾੜੀ ਦੀ ਮਾਂ ਦਾ ਬੈਗ ਲੈ ਕੇ ਨੌਜਵਾਨ ਹੋਇਆ ਫ਼ਰਾਰ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਦਰ ਨਗਰ ਸਥਿਤ ਮਲੀ ਫਾਰਮ ਮੈਰਿਜ ਪੈਲੇਸ ਵਿਚ ਬੀਤੀ ਦੇ ਰਾਤ ਵਿਆਹ ਸਮਾਗਮ ਦੌਰਾਨ ਲਾੜੀ ਦੀ ਮਾਂ ਦਾ ਬੈਗ ਲੈ ਕੇ ਨੌਜਵਾਨ ਫ਼ਰਾਰ ਹੋ ਗਿਆ। ਬੈਗ ਵਿਚ ਲੱਖਾਂ ਰੁਪਏ ਦੀ ਨਗਦੀ ਅਤੇ ਸੋਨੇ ਚਾਂਦੀ ਦੇ ਗਹਿਣੇ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਦਰ ਨਗਰ ਸਥਿਤ ਮਲੀ ਫਾਰਮ ਮੈਰਿਜ ਪੈਲੇਸ ਵਿਚ ਬੀਤੀ ਦੇ ਰਾਤ ਵਿਆਹ ਸਮਾਗਮ ਦੌਰਾਨ ਲਾੜੀ ਦੀ ਮਾਂ ਦਾ ਬੈਗ ਲੈ ਕੇ ਨੌਜਵਾਨ ਫ਼ਰਾਰ ਹੋ ਗਿਆ। ਬੈਗ ਵਿਚ ਲੱਖਾਂ ਰੁਪਏ ਦੀ ਨਗਦੀ ਅਤੇ ਸੋਨੇ ਚਾਂਦੀ ਦੇ ਗਹਿਣੇ ਸਨ। ਜਾਣਕਾਰੀ ਅਨੁਸਾਰ ਬੀਤੀ ਰਾਤ ਹਲਵਾਈ ਦਾ ਕਾਰੋਬਾਰ ਕਰਨ ਵਾਲੇ ਬੂਟਾ ਰਾਮ ਕਸ਼ਯਪ ਦੀ ਲੜਕੀ ਅਲਕਾ ਦਾ ਵਿਆਹ ਸੀ। ਇਸ ਦੌਰਾਨ ਜਦੋਂ ਜੈ ਮਾਲਾ ਦੀ ਰਸਮ ਅਦਾ ਹੋਈ ਤਾਂ ਉਥੇ ਸਟੇਜ ’ਤੇ ਇਕ ਨੌਜਵਾਨ ਆ ਗਿਆ ਅਤੇ ਉਸ ਨੇ ਅਲਕਾ ਦੀ ਮਾਂ ਨੀਤੂ ਦੇ ਹੱਥ ਵਿਚ ਫੜਿਆ ਬੈਗ ਖੋਹ ਲਿਆ। ਬੈਗ ਵਿਚ ਲੱਖਾਂ ਰੁਪਏ ਮੁੱਲ ਦੇ ਸੋਨੇ ਚਾਂਦੀ ਦੇ ਗਹਿਣੇ, 2 ਲੱਖ ਦੀ ਨਗਦੀ ਅਤੇ ਹੋਰ ਸਾਮਾਨ ਸੀ। ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ। ਬੂਟਾ ਰਾਮ ਕਸ਼ਯਪ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ, ਪਰ ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ। ਪੁਲਿਸ ਵਲੋਂ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ ਤੇ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਬੂਟਾ ਰਾਮ ਨੇ ਉੱਚ ਪੁਲਿਸ ਅਧਿਕਾਰੀਆਂ ਤੋਂ ਨੌਜਵਾਨ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਔਰਤ ਦੀ ਲਾਸ਼ ਬਰਾਮਦ ਅਗਲੀ ਖ਼ਬਰ ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ’ਚ ਵੱਖ ਵੱਖ ਜ਼ਿਲ੍ਹਿਆਂ ਤੇ ਹਲਕਿਆਂ ਦੇ ਅਹੁਦੇਦਾਰਾਂ ਦੀਆਂ 19 ਨਵੀਆਂ ਨਿਯੁਕਤੀਆਂ
Ad Position 24