ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਕੀਰਤਨ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲਾ ਕੀਤਾ।
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਕੀਰਤਨ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲਾ ਕੀਤਾ। ਇਸ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸੱਚਖੰਡ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਮਨੋਹਰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਅਤੇ ਜਨਰਲ ਸਕੱਤਰ ਜਰਨੈਲ ਸਿੰਘ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਤੇਜਿੰਦਰਪਾਲ ਸਿੰਘ, ਗੁਰਮਿੰਦਰ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਮਿੰਦਰ ਸਿੰਘ, ਮਹਿੰਦਰਪਾਲ ਸਿੰਘ ਧਵਨ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸਮਾਗਮ ਦੀ ਸਮਾਪਤੀ, ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।