15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਡਰਾਈਵਰ ਨੂੰ ਥੱਪੜ ਮਾਰਨ ਦੇ ਮਾਮਲੇ ’ ਚ ਵਿਧਾਇਕਾ ਖ਼ਿਲਾਫ਼ ਹੋਵੇ ਪਰਚਾ ਦਰਜ - ਚੀਮਾ

ਲੁਧਿਆਣਾ, 15 ਸਤੰਬਰ (ਜਤਿੰਦਰ ਭੰਬੀ)-ਹਲਕਾ ਦੱਖਣੀ ਵਿਖੇ ਟਿੱਪਰ ਡਰਾਈਵਰ ਅਤੇ ਹਲਕਾ ਦੱਖਣੀ ਦੀ ਵਿਧਾਇਕਾ ਵਿਚ ਹੋਏ ਤਕਰਾਰ ਨੂੰ ਲੈ ਕੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸਵਰਜ਼ੋਤ ਸਿੰਘ ਚੀਮਾ ਨੇ ਕਿਹਾ ਕਿ ਡਰਾਈਵਰ ਨੂੰ ਵਿਧਾਇਕਾ ਵਲੋਂ ਕਥਿਤ ਤੌਰ ’ਤੇ ਥੱਪੜ ਮਾਰਨ ਦੇ ਮਾਮਲੇ ਨੂੰ ਲੈ ਕੇ ਹਰ ਇਕ ਵਿਅਕਤੀ ਵਲੋਂ ਨਿੰਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ।

Ad Position 21
repet_subhas-goyals [Copy P29]
ਈਸ਼ਵਰਜੋਤ ਸਿੰਘ ਚੀਮਾ 16-09-2026
ਲੁਧਿਆਣਾ, 15 ਸਤੰਬਰ (ਜਤਿੰਦਰ ਭੰਬੀ)-ਹਲਕਾ ਦੱਖਣੀ ਵਿਖੇ ਟਿੱਪਰ ਡਰਾਈਵਰ ਅਤੇ ਹਲਕਾ ਦੱਖਣੀ ਦੀ ਵਿਧਾਇਕਾ ਵਿਚ ਹੋਏ ਤਕਰਾਰ ਨੂੰ ਲੈ ਕੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸਵਰਜ਼ੋਤ ਸਿੰਘ ਚੀਮਾ ਨੇ ਕਿਹਾ ਕਿ ਡਰਾਈਵਰ ਨੂੰ ਵਿਧਾਇਕਾ ਵਲੋਂ ਕਥਿਤ ਤੌਰ ’ਤੇ ਥੱਪੜ ਮਾਰਨ ਦੇ ਮਾਮਲੇ ਨੂੰ ਲੈ ਕੇ ਹਰ ਇਕ ਵਿਅਕਤੀ ਵਲੋਂ ਨਿੰਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਚੀਮਾ ਨੇ ਇਸ ਮਾਮਲੇ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪੁਲਿਸ ਪ੍ਰਸ਼ਾਸਨ ਤੋਂ ਹਲਕਾ ਦੱਖਣੀ ਦੀ ਵਿਧਾਇਕਾ ਖ਼ਿਲਾਫ਼ ਕਾਨੂੰਨ ਅਨੁਸਾਰ ਮਾਮਲਾ ਦਰਜ ਕਰਕੇ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਹੈ। ਚੀਮਾ ਨੇ ਕਿਹਾ ਕਿ ਡਾਬਾ ਰੋਡ ‘ਤੇ ਰਸਤਾ ਨਾ ਦੇਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਵਿਚ ਇਕ ਡਰਾਈਵਰ ਨਾਲ ਕਥਿਤ ਤੌਰ ‘ਤੇ ਹੱਥੋਪਾਈ ਅਤੇ ਥੱਪੜ ਮਾਰਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਆਰਥਿਕ ਜਾਂ ਸਮਾਜਿਕ ਹੈਸੀਅਤ ਦੇਖ ਕੇ ਕਾਨੂੰਨ ਦਾ ਪੈਮਾਨਾ ਨਹੀਂ ਬਦਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਦੇਰ ਰਾਤ ਈਸ਼ਰ ਨਗਰ ਪੁਲ ‘ਤੇ ਧਰਨਾ ਦੇ ਕੇ ਲੋਕਾਂ ਵਲੋਂ ਵੀ ਵਿਧਾਇਕਾ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਇਕ ਆਮ ਵਿਅਕਤੀ ਨਾਲ ਅਜਿਹੀ ਘਟਨਾ ਵਾਪਰਦੀ ਹੈ ਤਾਂ ਉਸ ਨੂੰ ਇਨਸਾਫ਼ ਲਈ ਸੜਕਾਂ ‘ਤੇ ਉਤਰਨਾ ਪੈਂਦਾ ਹੈ, ਪਰ ਜੇਕਰ ਮਾਮਲੇ ਵਿਚ ਕੋਈ ਸਿਆਸੀ ਅਹੁਦੇਦਾਰ ਸ਼ਾਮਿਲ ਹੋਵੇ ਤਾਂ ਪੁਲਿਸ ਨੂੰ ਹੋਰ ਵੀ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਾਰਵਾਈ ਕਰਨੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਲੋਂ ਕਾਨੂੰਨ ਅਨੁਸਾਰ ਮਾਮਲਾ ਦਰਜ ਕਰਕੇ ਨਿਰਪੱਖ ਜਾਂਚ ਨਹੀਂ ਕੀਤੀ ਜਾਂਦੀ ਤਾਂ ਕਾਂਗਰਸ ਪਾਰਟੀ ਗ਼ਰੀਬ ਡਰਾਈਵਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਦਾ ਰਾਹ ਅਪਣਾਏਗੀ।
Ad Position 22
No active advertisement
ਪਿਛਲੀ ਖ਼ਬਰ ਸੀਸੂ ਐਮ.ਐਸ.ਐਮ.ਈ., ਸਰਕਾਰੀ ਗ੍ਰਾਂਟਾਂ, ਸਬਸਿਡੀਆਂ ਅਤੇ ਟਰੇਡਮਾਰਕ ਸੁਰੱਖਿਆ ’ਤੇ ਉਦਯੋਗ-ਕੇਂਦਰਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ
Ad Position 24