15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਿਗਮ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਮੇਟੀ ਸਰਗਰਮ

ਲੁਧਿਆਣਾ, 15 ਸਤੰਬਰ (ਜਸਵਿੰਦਰ ਸਿੰਘ)-ਪੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਨੇ ਰਾਵੇ ਪ੍ਰੋਗਰਾਮ ਤਹਿਤ ਪਿੰਡ ਸ਼ੇਖ਼ ਕੁਤੁਬ ਦੇ ਕਿਸਾਨਾਂ ਨੂੰ ਝੋਨੇ ਦੇ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕ ਕੀਤਾ। ਇਸ ਸੰਬੰਧੀ ਲਾਏ ਗਏ ਸਿਖਲਾਈ ਕੈਂਪ ਵਿਚ ਵਿਦਿਆਰਥੀਆਂ ਨੇ ਕੀੜਿਆਂ ਅਤੇ ਬਿਮਾਰੀਆਂ ਦੀ ਪਛਾਣ, ਉਨ੍ਹਾਂ ਤੋਂ ਹੋਣ ਵਾਲੇ ਨੁਕਸਾਨ ਦੀ ਜਾਣਕਾਰੀ ਅਤੇ ਰੋਕਥਾਮ ਦੇ ਤਰੀਕਿਆਂ ਸੰਬੰਧੀ ਕਿਸਾਨਾਂ ਨੂੰ ਵਿਸਥਾਰ ਨਾਲ ਦੱਸਿਆ। ਇਹ ਜਾਣਕਾਰੀ ਸਿਧਾਂਤਕ ਅਤੇ ਵਿਹਾਰਕ ਰੂਪ ਵਿਚ ਦੇਣ ਲਈ ਵਿਦਿਆਰਥੀਆਂ ਨੇ ਨਾਅਰੇ, ਪੋਸਟਰ ਅਤੇ ਸਲੋਗਨ ਲਿਖ ਕੇ ਹੱਥਾਂ ਵਿਚ ਫੜੇ ਹੋਏ ਸਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਦਰਸ਼ਨੀਆਂ ਵੀ ਲਾਈਆਂ ਗਈਆਂ। ਪਸਾਰ ਸਿੱਖਿਆ ਦੇ ਪ੍ਰੋਫੈਸਰ ਡਾ. ਮਨਮੀਤ ਕੌਰ ਨੇ ਰਾਵੇ ਪ੍ਰੋਗਰਾਮ ਸੰਬੰਧੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ। ਉਨ੍ਹਾਂ ਨੇ ਹਰ ਤਰ੍ਹਾਂ ਦੀ ਖੇਤੀ ਜਾਣਕਾਰੀ ਲਈ ਪੀ.ਏ.ਯੂ. ਨਾਲ ਜੁੜੇ ਰਹਿਣ ਵਾਸਤੇ ਪ੍ਰੇਰਿਤ ਕੀਤਾ ਅਤੇ ਪਰਿਵਾਰਾਂ ਦੀ ਆਮਦਨ ਵਧਾਉਣ ਲਈ ਕਿਸਾਨ ਬੀਬੀਆਂ ਨੂੰ ਸਵੈ ਸੇਵੀ ਸਮੂਹਾਂ ਨਾਲ ਜੁੜਨ ਦੀ ਹਲਾਸ਼ੇਰੀ ਦਿੱਤੀ। ਪੌਦਾ ਰੋਗ ਮਾਹਿਰ ਡਾ. ਪਰਮਿੰਦਰ ਸਿੰਘ ਨੇ ਝੋਨੇ ਦੀਆਂ ਬਿਮਾਰੀਆਂ ਬਾਰੇ ਦੱਸਿਆ। ਇਸ ਤੋਂ ਇਲਾਵਾ ਡਾ. ਅੰਬਿਕਾ ਰੁਤੇਲਾ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਸਹਿਕਾਰੀ ਸਭਾ ਦੇ ਸਕੱਤਰ ਦਲੀਪ ਸਿੰਘ ਅਤੇ ਪਿੰਡ ਦੇ ਸਰਪੰਚ ਪ੍ਰਦੀਪ ਸਿੰਘ ਨੇ ਇਸ ਲਾਹੇਵੰਦੀ ਜਾਣਕਾਰੀ ਲਈ ਯੂਨੀਵਰਸਿਟੀ ਮਾਹਿਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਰੋਸ ਧਰਨੇ ’ ਚ ਹਲਕਾ ਗਿੱਲ ਤੋਂ ਯੂਥ ਕਾਂਗਰਸ ਦੇ ਵੱਡੇ ਜਥੇ ਸ਼ਾਮਿਲ ਹੋਣਗੇ - ਪ੍ਰਧਾਨ ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਅਲੂਮਨੀ ਇੰਟਰ ਐਕਸ਼ਨ ਸੈਸ਼ਨ ਕਰਵਾਇਆ ਲੁਧਿਆਣਾ ਅਪਰਾਧਨਾਮਾ
Ad Position 24