15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਾਬਾਲਗ ਲੜਕੀ ਦਾ ਧੋਖੇ ਨਾਲ ਵਿਆਹ ਕਰਵਾਉਣ ਅਤੇ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਸਤੰਬਰ (ਡਾ. ਤਰਲੋਚਨ ਸਿੰਘ)-ਡੇਂਗੂ ਦੀ ਰੋਕਥਾਮ ਲਈ ਸਾਂਝੇ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸਿਵਲ ਸਰਜਨ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਡਾ. ਤਰਲੋਚਨ ਸਿੰਘ)-ਡੇਂਗੂ ਦੀ ਰੋਕਥਾਮ ਲਈ ਸਾਂਝੇ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਵਸਨੀਕਾਂ ਅਤੇ ਵਪਾਰਕ ਅਦਾਰਿਆਂ ਨੂੰ ਚੌਕਸ ਰਹਿਣ ਅਤੇ ਮੱਛਰਾਂ ਦੇ ਪੈਦਾ ਹੋਣ ਵਾਲੇ ਸੰਭਾਵਿਤ ਸਥਾਨਾਂ ਨੂੰ ਖ਼ਤਮ ਕਰਨ ਲਈ ਸਰਗਰਮ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਹਰ ਘਰ, ਕੰਮਕਾਜ ਵਾਲੀ ਥਾਂ ਅਤੇ ਹਰ ਸੰਸਥਾ ਤੋਂ ਸ਼ੁਰੂ ਹੁੰਦੀ ਹੈ ਅਤੇ ਇਸ ਬਿਮਾਰੀ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ‘’ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’’ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਭਰ ਵਿਚ ਡੇਂਗੂ ਸਬੰਧੀ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਜਾਰੀ ਰੱਖੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਮਾਸ ਮੀਡੀਆ ਟੀਮ ਵਲੋਂ ਨਰਸਰੀਆਂ ਦਾ ਦੌਰਾ ਕਰਕੇ ਨਰਸਰੀ ਮਾਲਕਾਂ ਅਤੇ ਕਰਮਚਾਰੀਆਂ ਨੂੰ ਡੇਂਗੂ ਦੀ ਰੋਕਥਾਮ ਅਤੇ ਮੱਛਰਾਂ ਦੇ ਪੈਦਾ ਹੋਣ ਤੋਂ ਮੁਕਤ ਕਰਨ ਲਈ ਆਸ-ਪਾਸ ਸਫ਼ਾਈ ਬਣਾਈ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਜਾਗਰੂਕਤਾ ਦੌਰਾਨ ਟੀਮ ਨੇ ਪਾਣੀ ਇਕੱਠਾ ਕਰਨ ਵਾਲੇ ਬਰਤਨਾਂ, ਗਮਲਿਆਂ, ਪੌਦਿਆਂ ਦੀਆਂ ਟਰੇਆਂ ਅਤੇ ਹੋਰ ਅਜਿਹੀਆਂ ਵਸਤੂਆਂ ਦੀ ਨਿਯਮਤ ਜਾਂਚ ਅਤੇ ਸਹੀ ਸੰਭਾਲ ਦੀ ਲੋੜ ‘ਤੇ ਜ਼ੋਰ ਦਿੱਤਾ। ਨਰਸਰੀ ਮਾਲਕਾਂ ਅਤੇ ਕਰਮਚਾਰੀਆਂ ਨੂੰ ਸਹੀ ਨਿਕਾਸੀ ਪ੍ਰਬੰਧ ਯਕੀਨੀ ਬਣਾਉਣ, ਪਾਣੀ ਇਕੱਠਾ ਨਾ ਹੋਣ ਦੇਣ ਅਤੇ ਆਪਣੀਆਂ ਨਰਸਰੀਆਂ ਦੇ ਅੰਦਰ ਅਤੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਟੀਮ ਵਲੋਂ ਨਰਸਰੀ ਮਾਲਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਗਾਹਕਾਂ ਤੱਕ ਡੇਂਗੂ ਤੋਂ ਬਚਾਅ ਸਬੰਧੀ ਸੰਦੇਸ਼ ਪਹੁੰਚਾਉਣ ਅਤੇ ਉਨ੍ਹਾਂ ਨੂੰ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਅਤੇ ਪਾਣੀ ਨਾ ਖੜ੍ਹਾ ਹੋਣ ਦੇਣ ਵਰਗੀਆਂ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਨ। ਡਾ. ਰਮਨਦੀਪ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਕੁੱਝ ਮਿੰਟ ਕੱਢ ਕੇ ਆਪਣੇ ਘਰਾਂ, ਕੰਮਕਾਜ ਵਾਲੀਆਂ ਥਾਵਾਂ ਅਤੇ ਆਲੇ-ਦੁਆਲੇ ਦੀ ਜਾਂਚ ਕਰਨ ਅਤੇ ਕੂਲਰਾਂ, ਗਮਲਿਆਂ, ਛੱਤਾਂ, ਪਾਣੀ ਵਾਲੇ ਬਰਤਨਾਂ, ਪੁਰਾਣੇ ਟਾਇਰਾਂ ਅਤੇ ਹੋਰ ਸੰਭਾਵਿਤ ਸਥਾਨਾਂ ‘ਤੇ ਖੜ੍ਹੇ ਪਾਣੀ ਨੂੰ ਤੁਰੰਤ ਹਟਾਉਣ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਸਿਰਫ਼ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਸਮਾਜ ਦੇ ਹਰ ਵਰਗ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਸਿਹਤ ਵਿਭਾਗ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ‘’ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’’ ਨੂੰ ਆਪਣੀ ਹਫ਼ਤਾਵਾਰੀ ਆਦਤ ਬਣਾਉਣ ਅਤੇ ਹਰ ਸ਼ੁੱਕਰਵਾਰ ਆਪਣੇ ਘਰਾਂ ਅਤੇ ਆਲੇ-ਦੁਆਲੇ ਖੜ੍ਹੇ ਪਾਣੀ ਦੀ ਜਾਂਚ ਕਰਕੇ ਉਸ ਨੂੰ ਹਟਾਉਣ। ਸਿਹਤ ਵਿਭਾਗ ਨੇ ਹਰ ਨਾਗਰਿਕ ਨੂੰ ਡੇਂਗੂ ਖ਼ਿਲਾਫ਼ ਇਸ ਮੁਹਿੰਮ ਵਿਚ ਹੱਥ ਮਿਲਾਉਣ ਅਤੇ ਤੰਦਰੁਸਤ ਤੇ ਸੁਰੱਖਿਅਤ ਲੁਧਿਆਣਾ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ‘ ਖੇਤੀਬਾੜੀ ਕਾਰੋਬਾਰ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ’ ਵਿਸ਼ੇ ’ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੈਮੀਨਾਰ ਅਗਲੀ ਖ਼ਬਰ ਇਕਾਈ ਹਸਪਤਾਲ ਵਲੋਂ ਪ੍ਰੋਸਟੇਟ ਕੈਂਸਰ ਤੋਂ ਸਿਹਤਯਾਬ ਹੋਏ ਡਾ . ਬਲਵੰਤ ਸਿੰਘ ਦਾ 100 ਵਾਂ ਜਨਮ ਦਿਨ ਮਨਾਇਆ
Ad Position 24