15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕਿਸਾਨੀ ਦੇ ਕੁੰਭ ਵਜੋਂ ਜਾਣਿਆ ਜਾਂਦਾ ਦੋ ਰੋਜ਼ਾ ਕਿਸਾਨ ਮੇਲਾ 18-19 ਨੂੰ ਰਾਜੇ ਦਾ ਦਰਬਾਰ ਵਿਖੇ ਗਣੇਸ਼ ਪੂਜਾ ਤੋਂ ਬਾਅਦ ਸ੍ਰੀ ਗਣਪਤੀ ਮਹੋਤਸਵ ਦੀ ਸ਼ੁਰੂਆਤ

ਲੁਧਿਆਣਾ, 15 ਸਤੰਬਰ (ਜਸਵਿੰਦਰ ਸਿੰਘ)-ਪੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਵਿਖੇ ਹਾੜੀ ਦੀਆਂ ਫ਼ਸਲਾਂ ਲਈ ਲਾਇਆ ਜਾਣ ਵਾਲਾ ਦੋ ਰੋਜ਼ਾ ਕਿਸਾਨ ਮੇਲਾ 18-19 ਸਤੰਬਰ ਨੂੰ ਹੋ ਰਿਹਾ ਹੈ। ਇਸ ਮੇਲੇ ਦਾ ਉਦੇਸ਼ ਵਾਤਾਵਰਨ ਦੀ ਸੁਰੱਖਿਆ ਲਈ ਨਵੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ ਹੈ। ਇਸ ਲਈ ਮੇਲੇ ਦਾ ਥੀਮ ‘ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ’ ਰੱਖਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਮੇਲੇ ਦੇ ਉਦਘਾਟਨੀ ਸਮਾਰੋਹ ਵਿਚ ਨਵੀਆਂ ਪੈੜਾਂ ਪਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਡਾ. ਰਿਆੜ ਨੇ ਹੋਰ ਵਿਸਥਾਰ ਨਾਲ ਦੱਸਿਆ ਕਿ ਇਹ ਮੇਲਾ ਕਿਸਾਨਾਂ ਅਤੇ ਵਿਗਿ ਆਨੀਆਂ ਵਿਚਕਾਰ ਆਉਂਦੇ ਫ਼ਸਲੀ ਸੀਜ਼ਨ ਦੌਰਾਨ ਕਾਸ਼ਤ ਲਈ ਆਉਣ ਵਾਲੀਆਂ ਮੁਸ਼ਕਲਾਂ, ਬਿਮਾਰੀਆਂ, ਕੀੜਿਆਂ ਦੇ ਨਾਲ-ਨਾਲ ਨਵੀਆਂ ਕਿਸਮਾਂ ਬਾਰੇ ਵਿਚਾਰ-ਵਟਾਂਦਰਾ ਕਰਨ ਦਾ ਮੰਚ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਮੇਲੇ ਦਾ ਉਦੇਸ਼ ਵਾਤਾਵਰਨ ਦੀ ਸੰਭਾਲ ਨਾਲ ਜੁੜਿਆ ਹੋਣ ਕਾਰਨ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਢੁਕਵੀਂ ਮਸ਼ੀਨਰੀ ਅਤੇ ਹੋਰ ਤਕਨੀਕਾਂ ਬਾਰੇ ਚੇਤਨ ਕਰਨਾ ਹੈ। ਇਸ ਮੌਕੇ ਪੀ.ਏ.ਯੂ. ਵਲੋਂ ਸਿਫ਼ਾਰਸ਼ ਕੀਤੀਆਂ ਨਵੀਆਂ ਕਿਸਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਮਾਹਿਰਾਂ ਨਾਲ ਸਵਾਲ-ਜਵਾਬ ਸੈਸ਼ਨ ਮੇਲੇ ਦਾ ਮੁੱਖ ਆਕਰਸ਼ਣ ਰਹੇਗਾ। ਮੇਲੇ ਵਿਚ ਕਿਸਾਨਾਂ ਦੀ ਮੁੱਖ ਰੁਚੀ ਯੂਨੀਵਰਸਿਟੀ ਵਲੋਂ ਤਿਆਰ ਕਿਸਮਾਂ, ਫਲਾਂ ਬੂਟਿਆਂ ਅਤੇ ਖੇਤੀ ਸਾਹਿੱਤ ਵੱਲ ਵਧੇਰੇ ਦੇਖੀ ਜਾਂਦੀ ਹੈ। ਫ਼ਸਲਾਂ ਦੇ ਬੀਜਾਂ, ਫਲ ਬੂਟਿਆਂ ਅਤੇ ਖੇਤੀ ਸਾਹਿੱਤ ਦੀ ਮੈਂਬਰਸ਼ਿਪ ਲਈ ਵਿਸ਼ੇਸ਼ ਸਟਾਲਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਉਦਘਾਟਨੀ ਸਮਾਰੋਹ ਵਿਚ ਰੰਗਾਰੰਗ ਪ੍ਰੋਗਰਾਮ ਹੋਵੇਗਾ, ਜਿਸ ਵਿਚ ਪੰਜਾਬ ਦੇ ਨਾਮੀ ਕਲਾਕਾਰ ਪ੍ਰੋਗਰਾਮ ਪੇਸ਼ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ 27 ਨੂੰ ਹੋਣ ਵਾਲੇ ਇਜਲਾਸ ਦੀਆਂ ਤਿਆਰੀਆਂ ਜ਼ੋਰਾਂ ’ਤੇ-ਪਵਨ ਹਰਚੰਦਪੁਰੀ, ਸੰਧੂ ਵ... ਅਗਲੀ ਖ਼ਬਰ ਮੰਗਾਂ ਨਾ ਮੰਨੀਆਂ ਤਾਂ 24 ਨੂੰ ਫਿਰ ਕਰਾਂਗੇ ਡੀ.ਸੀ ਦਫ਼ਤਰ ਦਾ ਘਿਰਾਓ-ਘੁਡਾਣੀ
Ad Position 24