ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਦੁਨੀਆ ’ਚ ਆਰਥਿਕ ਤਾਕਤ ਵਜੋਂ ਬਣਾਈ ਪਛਾਣ-ਅਠਾਵਲੇ
ਲੁਧਿਆਣਾ, 15 ਸਤੰਬਰ (ਭੁਪਿੰਦਰ ਸਿੰਘ ਬੈਂਸ)-ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅਠਾਵਲੇ) ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨਿਰੰਤਰ ਤਰੱਕੀ ਦੇ ਰਾਹ ’ਤੇ ਅੱਗੇ ਵੱਧ ਰਿਹਾ ਹੈ ਅਤੇ ਦੇਸ਼ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ 2029 ਵਿਚ ਵੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.
ਲੁਧਿਆਣਾ, 15 ਸਤੰਬਰ (ਭੁਪਿੰਦਰ ਸਿੰਘ ਬੈਂਸ)-ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅਠਾਵਲੇ) ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨਿਰੰਤਰ ਤਰੱਕੀ ਦੇ ਰਾਹ ’ਤੇ ਅੱਗੇ ਵੱਧ ਰਿਹਾ ਹੈ ਅਤੇ ਦੇਸ਼ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ 2029 ਵਿਚ ਵੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.ਡੀ.ਏ ਦੀ ਸਰਕਾਰ ਬਣੇਗੀ। ਅਠਾਵਲੇ ਪੰਜਾਬ ਫੇਰੀ ਦੌਰਾਨ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਅਠਾਵਲੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਐਨ.ਡੀ.ਏ. ਦਾ ਹਿੱਸਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਮਹੱਤਵਪੂਰਨ ਤਰੱਕੀ ਕੀਤੀ ਹੈ। ਉਨ੍ਹਾਂ ਕਾਂਗਰਸ ’ਤੇ ਸ਼ਬਦੀ ਹਮਲਾ ਕਰਦਿਆਂ ਦੋਸ਼ ਲਾਇਆ ਕਿ ਵਿਰੋਧੀ ਧਿਰ ਵਲੋਂ ਕਈ ਮੁੱਦਿਆਂ ’ਤੇ ਬਿਨਾਂ ਤੱਥਾਂ ਦੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਪੰਜਾਬ ਦੇ ਕਿਸਾਨਾਂ ਨਾਲ ਜੁੜੇ ਮਸਲਿਆਂ ਬਾਰੇ ਅਠਾਵਲੇ ਨੇ ਕਿਹਾ ਕਿ ਕਿਸਾਨਾਂ ਦੇ ਮੁੱਖ ਮੁੱਦੇ ਕੇਂਦਰ ਸਰਕਾਰ ਦੇ ਸੰਬੰਧਿਤ ਮੰਤਰੀਆਂ ਦੇ ਸਾਹਮਣੇ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੀ ਖੇਤੀਬਾੜੀ ਵਿਚ ਅਹਿਮ ਯੋਗਦਾਨ ਪਾ ਰਹੇ ਅਤੇ ਉਨ੍ਹਾਂ ਨਾਲ ਸੰਬੰਧਿਤ ਮਸਲਿਆਂ ’ਤੇ ਗੰਭੀਰਤਾ ਨਾਲ ਵਿਚਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਕੇਂਦਰ ਤੱਕ ਪਹੁੰਚਾਉਣ ਲਈ ਉਹ ਆਪਣੀ ਭੂਮਿਕਾ ਨਿਭਾਉਣਗੇ ਅਤੇ ਕਿਸਾਨਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਸੰਬੰਧਿਤ ਕੇਂਦਰੀ ਮੰਤਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪੰਜਾਬ ਵਿਚ ਲੋਕਾਂ ਨਾਲ ਸੰਪਰਕ ਵਧਾਇਆ ਜਾ ਰਿਹਾ ਹੈ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਆਪਣੀ ਫੇਰੀ ਦੌਰਾਨ ਜਲੰਧਰ ਵਿਖੇ ਸੰਤ ਨਿਰੰਜਨ ਦਾਸ ਨਾਲ ਹੋਈ ਮੁਲਾਕਾਤ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਸਮੇਤ ਪੰਜਾਬ ਵਿਚ ਰਿਪਬਲਿਕਨ ਪਾਰਟੀ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ। ਪੰਜਾਬ ਦੀ ਸਿਆਸੀ ਸਥਿਤੀ ਬਾਰੇ ਅਠਾਵਲੇ ਨੇ ਕਿਹਾ ਕਿ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗੱਠਜੋੜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਵਾਂ ਧਿਰਾਂ ਇਕੱਠੀਆਂ ਹੁੰਦੀਆਂ ਹਨ ਤਾਂ ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅਠਾਵਲੇ) ਵੀ ਦੋਵਾਂ ਨਾਲ ਮਿਲ ਕੇ ਚੋਣ ਲੜਨ ਲਈ ਤਿਆਰ ਹੈ। ਲੁਧਿਆਣਾ ਵਿਚ ਬੀਤੇ ਦਿਨੀਂ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕੀਤੇ ਜਾਣ ਦੀ ਘਟਨਾ ਦੀ ਅਠਾਵਲੇ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਦੇਸ਼ ਦੇ ਸੰਵਿਧਾਨ ਨਿਰਮਾਣ ਵਿਚ ਇਤਿਹਾਸਕ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।