‘ ਆਪ ’ ਸਰਕਾਰ ਨੇ ਮੁਲਾਜ਼ਮਾਂ ਨੂੰ ਡੀ . ਏ . ਦੇਣ ਦੀ ਬਜਾਏ ਪੰਜਾਬ ਨੂੰ ਕੀਤਾ ਕਰਜ਼ਾਈ - ਸਵਰਨ ਸਿੰਘ
ਲੁਧਿਆਣਾ, 15 ਸਤੰਬਰ (ਜਤਿੰਦਰ ਭੰਬੀ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਡੀਏ ਦੀ ਕਿਸ਼ਤ ਨੂੰ ਲੈ ਕੇ ਸੂਬੇ ਦੀ ‘ਆਪ’ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਕਿਸੇ ਵੀ ਸੂਬੇ ਦਾ ਮੁੱ ਖ ਮੰਤਰੀ ਸੂਬੇ ਦੇ ਲੋਕਾਂ ਨੂੰ ਚੁਟਕਲੇ ਸੁਣਾਉਣ ਲਈ ਨਹੀਂ ਹੁੰਦਾ , ਸ਼ਾਇਦ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਗੱਲ ਦਾ ਇਲਮ ਨਹੀਂ। ਇਸ ਕਰਕੇ ਸੂਬੇ ਦੇ ਮੁੱਖ ਮੰਤਰੀ ਦਾ ਧਿਆਨ ਪੰਜਾਬ ਦੇ ਮਸਲਿਆਂ ਵਲ ਘੱਟ ਅਤੇ ਲੋਕਾਂ ਨੂੰ ਹਸਾਉਣ ਵੱਲ ਵਧ ਹੈ, ਜਦਕਿ ਹਰ ਇਕ ਸਰਕਾਰੀ ਕਰਮਚਾਰੀ ਤੋਂ ਲੈ ਕੇ ਅਧਿਕਾਰੀ ਤੱਕ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ।
ਲੁਧਿਆਣਾ, 15 ਸਤੰਬਰ (ਜਤਿੰਦਰ ਭੰਬੀ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਡੀਏ ਦੀ ਕਿਸ਼ਤ ਨੂੰ ਲੈ ਕੇ ਸੂਬੇ ਦੀ ‘ਆਪ’ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਕਿਸੇ ਵੀ ਸੂਬੇ ਦਾ ਮੁੱ ਖ ਮੰਤਰੀ ਸੂਬੇ ਦੇ ਲੋਕਾਂ ਨੂੰ ਚੁਟਕਲੇ ਸੁਣਾਉਣ ਲਈ ਨਹੀਂ ਹੁੰਦਾ , ਸ਼ਾਇਦ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਗੱਲ ਦਾ ਇਲਮ ਨਹੀਂ। ਇਸ ਕਰਕੇ ਸੂਬੇ ਦੇ ਮੁੱਖ ਮੰਤਰੀ ਦਾ ਧਿਆਨ ਪੰਜਾਬ ਦੇ ਮਸਲਿਆਂ ਵਲ ਘੱਟ ਅਤੇ ਲੋਕਾਂ ਨੂੰ ਹਸਾਉਣ ਵੱਲ ਵਧ ਹੈ, ਜਦਕਿ ਹਰ ਇਕ ਸਰਕਾਰੀ ਕਰਮਚਾਰੀ ਤੋਂ ਲੈ ਕੇ ਅਧਿਕਾਰੀ ਤੱਕ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ। ਉਨ੍ਹਾਂ ਚਿੰਤਤ ਹੁੰਦਿਆਂ ਕਿਹਾ ਕਿ ਸੂਬੇ ਅੰਦਰ ਹਾਲਾਤ ਇਹ ਬਣੇ ਹੋਏ ਹਨ, ਕਿ ਸਰਕਾਰ ਦਾ ਚਲੰਤ ਮੁੱਦਿਆਂ ਵਲ ਕੋਈ ਵੀ ਧਿਆਨ ਨਹੀਂ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਕਰਮਚਾਰੀਆਂ ਨੂੰ ਡੀਏ ਦੇਣ ਦੀ ਬਜਾਏ ਪੰਜਾਬ ਸਿਰ ਕਰਜ਼ੇ ਦੀ ਪੰਡ ਭਾਰੀ ਕਰਕੇ ਅੱਜ ਹਰ ਇਕ ਪੰਜਾਬੀ ਕਰਜ਼ਾਈ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡੀਏ ਦੇਣ ਦੀ ਬਜਾਏ ਸਰਕਾਰ ਵਲੋਂ ਆਪਣੀ ਪਿੱਠ ਥਪਥਪਾ ਕੇ ਆਪਣੇ ਮੂੰਹ ਮੀਆਂ ਮਿੱਠੂ ਵਾਲੀ ਗੱਲ ਕੀਤੀ ਜਾ ਰਹੀ ਹੈ ਕਿ ਪੰਜਾਬ ਅੰਦਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਹਿੰਦੁਸਤਾਨ ਵਿਚ ਸਭ ਤੋਂ ਵੱਧ ਹਨ, ਸਰਕਾਰ ਨੂੰ ਇਹ ਨਹੀਂ ਦਿਖਾਈ ਦਿੰਦਾ ਕਿ ਹਰਿਆਣਾ ਸਰਕਾਰ ਨੇ ਮੁਲਾਜ਼ਮਾਂ ਨੂੰ ਸਾਰੀਆਂ ਕਿਸ਼ਤਾਂ ਦੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦਾ ਬਣਦਾ ਹਿੱਸਾ ਨਾ ਦਿੱਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਵਰਕਿੰਗ ਪ੍ਰਧਾਨ, ਬਲਦੇਵ ਸਿੰਘ, ਸੰਤੋਸ਼ ਮੋਰਿਆ, ਦਲਜੀਤ ਸਿੰਘ, ਸੰਜੀਵਨ ਤਿਵਾੜੀ, ਚਰਨਜੀਤ ਚੰਨੀ ਤੇ ਹੋਰ ਆਗੂ ਵੀ ਹਾਜ਼ਰ ਸਨ।