15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਵੱਡੇ ਪੱਧਰ ’ਤੇ ਮਨਾਉਣ ਦਾ ਫ਼ੈਸਲਾ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਦਸ਼ਮੇਸ਼ ਸਿੰਘ ਸਭਾ ਬਲਾਕ-ਜੇ ਭਾਈ ਰਣਧੀਰ ਸਿੰਘ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 18 ਸਤੰਬਰ ਨੂੰ ਵਿਆਹ ਪੁਰਬ ਮਨਾਉਣ ਸਬੰਧੀ ਮੀਟਿੰਗ ਹੋਈ, ਜਿਸ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਵੱਖ-ਵੱਖ ਸੇਵਾ ਸੋਸਾਇਟੀਆਂ ਦੇ ਪ੍ਰਤੀਨਿਧੀਆਂ ਨੂੰ ਆਪਣਾ ਸੁਝਾਵ ਦੇਣ ਲਈ ਸੱਦਾ ਦਿੱਤਾ ਗਿਆ। ਇਸ ਮੌਕੇ ਗੁਰਦੁਆਰਾ ਦਸ਼ਮੇਸ਼ ਸਿੰਘ ਸਭਾ ਦੇ ਪ੍ਰਧਾਨ ਤਜਿੰਦਰ ਪਾਲ ਸਿੰਘ ਅਤੇ ਜਰਨਲ ਸਕੱਤਰ ਗੁਲਸ਼ਨ ਸਿੰਘ ਬੁੱਟਰ, ਦਸ਼ਮੇਸ਼ ਸੇਵਾ ਸੋਸਾਇਟੀ ਦੇ ਚੇਅਰਮੈਨ ਐਡਵੋਕੇਟ ਗਗਨਪ੍ਰੀਤ ਸਿੰਘ ਅਤੇ ਮਨਮੋਹਨ ਸਿੰਘ ਮੋਹਣੀ ਜਨਰਲ ਸਕੱਤਰ ਅਤੇ ਹੋਰ ਪਤਵੰਤੇ ਸੱਜਣਾਂ ਵਲੋਂ ਵਿਆਹ ਪੁਰਬ ਨੂੰ ਲੈ ਕੇ ਆਪਣੇ ਆਪਣੇ ਵਿਚਾਰ ਰੱਖੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਦਸ਼ਮੇਸ਼ ਸਿੰਘ ਸਭਾ ਬਲਾਕ-ਜੇ ਭਾਈ ਰਣਧੀਰ ਸਿੰਘ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 18 ਸਤੰਬਰ ਨੂੰ ਵਿਆਹ ਪੁਰਬ ਮਨਾਉਣ ਸਬੰਧੀ ਮੀਟਿੰਗ ਹੋਈ, ਜਿਸ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਵੱਖ-ਵੱਖ ਸੇਵਾ ਸੋਸਾਇਟੀਆਂ ਦੇ ਪ੍ਰਤੀਨਿਧੀਆਂ ਨੂੰ ਆਪਣਾ ਸੁਝਾਵ ਦੇਣ ਲਈ ਸੱਦਾ ਦਿੱਤਾ ਗਿਆ। ਇਸ ਮੌਕੇ ਗੁਰਦੁਆਰਾ ਦਸ਼ਮੇਸ਼ ਸਿੰਘ ਸਭਾ ਦੇ ਪ੍ਰਧਾਨ ਤਜਿੰਦਰ ਪਾਲ ਸਿੰਘ ਅਤੇ ਜਰਨਲ ਸਕੱਤਰ ਗੁਲਸ਼ਨ ਸਿੰਘ ਬੁੱਟਰ, ਦਸ਼ਮੇਸ਼ ਸੇਵਾ ਸੋਸਾਇਟੀ ਦੇ ਚੇਅਰਮੈਨ ਐਡਵੋਕੇਟ ਗਗਨਪ੍ਰੀਤ ਸਿੰਘ ਅਤੇ ਮਨਮੋਹਨ ਸਿੰਘ ਮੋਹਣੀ ਜਨਰਲ ਸਕੱਤਰ ਅਤੇ ਹੋਰ ਪਤਵੰਤੇ ਸੱਜਣਾਂ ਵਲੋਂ ਵਿਆਹ ਪੁਰਬ ਨੂੰ ਲੈ ਕੇ ਆਪਣੇ ਆਪਣੇ ਵਿਚਾਰ ਰੱਖੇ ਗਏ। ਇਸ ਮੌਕੇ ਉਨ੍ਹਾਂ ਆਪਣੇ ਸਾਂਝੇ ਬਿਆਨ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਮੇਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤਰਨਜੀਤ ਸਿੰਘ ਦਾ ਕੀਰਤਨ ਜੱਥਾ ਕਥਾ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੇਵਾ ਸੋਸਾਇਟੀਆਂ ਨੇ ਗੁਰਮਤਿ ਸਮਾਗਮ ਦੌਰਾਨ ਆਪਣੇ ਸੁਝਾਅ ਦਿੱਤੇ ਅਤੇ ਸਮਾਗਮ ‘ਚ ਸੇਵਾ ਦੀਆਂ ਡਿਊਟੀਆਂ ਲਗਾਈਆਂ ਗਈਆਂ। ਸਮਾਗਮ ਦੇ ਇੰਚਾਰਜ ਮਨਮੋਹਨ ਸਿੰਘ ਮੋਹਣੀ ਨੇ ਜਾਣਕਾਰੀ ਦਿੰਦਿਆਂ ਕਿਹਾ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ ਜਾਵੇਗੀ। ਉਨ੍ਹਾਂ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਬੇਨਤੀ ਕੀਤੀ ਹੈ ਕਿ ਉਹ ਹੋ ਰਹੇ ਗੁਰਮਤਿ ਸਮਾਗਮ ਵਿਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ ਰਾਜਗੁਰੂ ਨਗਰ, ਨਗਿੰਦਰ ਸਿੰਘ ਖਾਲਸਾ, ਮਹਿੰਦਰ ਪਾਲ ਸਿੰਘ ਪਾਹਵਾ, ਰਤਨ ਸਿੰਘ ਕਮਾਲਪੁਰੀ, ਗੁਰਚਰਨ ਸਿੰਘ ਮਿੰਟਾਂ, ਹਰਭਜਨ ਸਿੰਘ, ਗੁਰਿੰਦਰ ਸਿੰਘ ਰਸੀਆ, ਸਤਨਾਮ ਸਿੰਘ, ਹਰਜੀਤ ਸਿੰਘ, ਸੁਮਿਤ ਪਾਲ ਸਿੰਘ ਰਾਜਨ, ਬਲਜਿੰਦਰ ਸਿੰਘ ਮਠਾੜੂ, ਦਲੀਪ ਸਿੰਘ, ਨਰਾਇਣ ਸਿੰਘ ਦੋਲੋ, ਗੁਰਵਿੰਦਰ ਸਿੰਘ ਰੰਧਾਵਾ, ਰਜਿੰਦਰ ਸਿੰਘ ਮਿੰਨੀ, ਜਸਬੀਰ ਸਿੰਘ ਰਿੰਪੀ, ਭੁਪਿੰਦਰ ਸਿੰਘ ਡਿੰਪਲ, ਬਲਵਿੰਦਰ ਸਿੰਘ ਮੰਗੂ, ਨਰਿੰਦਰ ਪਾਲ ਸਿੰਘ ਤੋਂ ਇਲਾ ਵਾ ਵੱਡੀ ਗਿਣਤੀ ਵਿਚ ਵੱਖ-ਵੱਖ ਸੁਸਾਇਟੀਆਂ ਦੇ ਮੈਂਬਰ ਅਤੇ ਅਹੁਦੇਦਾਰ ਹਾਜ਼ਰ ਸਨ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ-ਹਰਿਆਣਾ ਦੇ ਕਿਸਾਨਾਂ ਨੂੰ ‘ਮਿੱਟੀ ਦੀ ਉਪਜਾਊ ਸ਼ਕਤੀ ਬਹਾਲ ਕਰਨ ਵਾਲੀ ਖੇਤੀ’ ਬਾਰੇ ਕੀਤਾ ਗਿਆ ਸਨਮਾਨਿਤ ਅਗਲੀ ਖ਼ਬਰ ‘ ਆਪ ’ ਸਰਕਾਰ ਨੇ ਮੁਲਾਜ਼ਮਾਂ ਨੂੰ ਡੀ . ਏ . ਦੇਣ ਦੀ ਬਜਾਏ ਪੰਜਾਬ ਨੂੰ ਕੀਤਾ ਕਰਜ਼ਾਈ - ਸਵਰਨ ਸਿੰਘ
Ad Position 24