ਅਦਾਲਤ ਵਿਚ ਪੇਸ਼ੀ ਭੁਗਤਣ ਆਏ ਹਵਾਲਾਤੀਆਂ ਪਾਸੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਹਵਾਲਾਤੀਆਂ ਪਾਸੋਂ 203 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 1 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਹਵਾਲਾਤੀਆਂ ਪਾਸੋਂ 203 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 1 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੰਦੀਪ ਰਾਜਪੂਤ ਵਾਸੀ ਗਿਆਸਪੁਰਾ, ਸੁਨੀਲ ਮਸੀਹ ਉਰਫ਼ ਲੱਡੂ ਵਾਸੀ ਭਾਮੀਆਂ ਖ਼ੁਰਦ ਅਤੇ ਦਮਨ ਸ਼ਰਮਾ ਵਾਸੀ ਜਨਕਪੁਰੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਉਕਤ ਕਥਿਤ ਦੋਸ਼ੀ ਵੱਖ-ਵੱਖ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਜੇਲ੍ਹ ਵਿਚ ਬੰਦ ਹਨ ਬੀਤੇ ਦਿਨ ਇਹ ਕਥਿਤ ਦੋਸ਼ੀ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਸਨ ਕਿ ਉਥੋਂ ਇਨ੍ਹਾਂ ਨੂੰ ਕਿਸੇ ਵਿਅਕਤੀ ਨੇ ਹੈਰੋਇਨ ਸਪਲਾਈ ਕਰ ਦਿੱਤੀ, ਜੋ ਕਿ ਇਹਨਾਂ ਨੇ ਜੇਲ੍ਹ ਵਿਚ ਜਾ ਕੇ ਸਪਲਾਈ ਕਰਨੀ ਸੀ। ਸੂਚਨਾ ਮਿਲਣ ‘ਤੇ ਪੁਲਿਸ ਵਲੋਂ ਉਥੇ ਛਾਪਾਮਾਰੀ ਕੀਤੀ ਤਾਂ ਇਹਨਾਂ ਨੂੰ ਕਾਬੂ ਕਰ ਲਿਆ। ਇਹਨਾਂ ਦੇ ਕਬਜ਼ੇ ਵਿਚੋਂ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਉਹ ਇਸ ਮਾਮਲੇ ਵਿਚ ਕੁੱਝ ਜ਼ਿਆਦਾ ਨਹੀਂ ਕਹਿ ਸਕਦੇ, ਪਰ ਇਹਨਾਂ ਪਾਸੋਂ ਪੁੱਛ ਪੜਤਾਲ ਦੇ ਆਧਾਰ ’ਤੇ ਜਿਹੜੇ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।