15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਕਦੀ ਅਤੇ ਗਹਿਣੇ ਚੋਰੀ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬਸੰਤ ਨਗਰ ਪ੍ਰਤਾਪ ਸਿੰਘ ਵਾਲਾ ਤੋਂ ਚੋਰ ਨਰਿੰਦਰ ਸਿੰਘ ਦੇ ਘਰੋਂ ਉਸ ਦਾ ਐਕਟਿਵਾ ਸਕੂਟਰ ਅਤੇ ਹਜ਼ਾਰਾਂ ਦੀ ਨਗਦੀ ਤੋਂ ਇਲਾਵਾ ਸੋਨੇ ਚਾਂਦੀ ਦੇ ਗਹਿਣੇ ਵੀ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 21
repet_subhas-goyals [Copy P29]
ਕੈਂਪ ਦੌਰਾਨ ਪੋਸਟਰਾਂ ਤੇ ਹੋਰ ਦ੍ਰਿਸ਼ ਸਮੱਗਰੀ ਰਾਹੀਂ ਆਈ.ਪੀ.ਐਮ. ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਮਾਹਿਰ। ਅਜੀਤ ਤਸਵੀਰ 16-09-2026
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬਸੰਤ ਨਗਰ ਪ੍ਰਤਾਪ ਸਿੰਘ ਵਾਲਾ ਤੋਂ ਚੋਰ ਨਰਿੰਦਰ ਸਿੰਘ ਦੇ ਘਰੋਂ ਉਸ ਦਾ ਐਕਟਿਵਾ ਸਕੂਟਰ ਅਤੇ ਹਜ਼ਾਰਾਂ ਦੀ ਨਗਦੀ ਤੋਂ ਇਲਾਵਾ ਸੋਨੇ ਚਾਂਦੀ ਦੇ ਗਹਿਣੇ ਵੀ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਨਿਤਿਨ ਠਾਕੁਰ ਵਾਸੀ ਭਾਮੀਆਂ ਕਲਾਂ ਦੀ ਸ਼ਿਕਾਇਤ ’ਤੇ ਸੁਮਿਤ ਸੂਰਜ ਰਾਜ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਸ ਦੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ। ਐਕਟਿਵਾ ਚੋਰੀ ਸਥਾਨਕ ਲਾਦੀਆਂ ਕਲਾਂ ਤੋਂ ਚੋਰ ਅਮਨ ਖੰਨਾ ਪੁੱਤਰ ਰਮੇਸ਼ ਖੰਨਾ ਦਾ ਐਕਟਿਵਾ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਹੈਰੋਇਨ ਬਰਾਮਦ ਪੁਲਿਸ ਨੇ ਸੰਜੂ ਵਾਸੀ ਸ਼ਿਵਪੁਰੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਛੇ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਯਸ਼ ਵਾਸੀ ਬਿੰਦਰਾ ਕਾਲੋਨੀ ਨੂੰ ਵੀ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ ਹੈਰੋਇਨ ਬਰਾਮਦ ਕੀਤੀ ਗਈ ਹੈ। ਦੋਵਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਏ ਹਨ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਲੁਟੇਰੇ ਲੜਕੀ ਦਾ ਬੈਗ ਖੋਹ ਕੇ ਹੋਏ ਫ਼ਰਾਰ ਸਥਾਨਕ ਟਰਾਂਸਪੋਰਟ ਨਗਰ ਨੇੜੇ ਅੱਧੀ ਦਰਜਨ ਦੇ ਕਰੀਬ ਲੁਟੇਰੇ ਇਕ ਲੜਕੀ ਪਾਸੋਂ ਉਸ ਦਾ ਬੈਗ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਜੀਆ ਕੁਮਾਰੀ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਟਰਾਂਸਪੋਰਟ ਨਗਰ ਨੇੜੇ ਜਾ ਰਹੀ ਸੀ ਕਿ ਇਹਨਾਂ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਤੇ ਉਸ ਦਾ ਬੈਕ ਖੋਹ ਲਿਆ। ਬੈਗ ਵਿਚ ਮੋਬਾਈਲ, ਲੈਪਟੋਪ ਅਤੇ ਹੋਰ ਸਾਮਾਨ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵੱਖ - ਵੱਖ ਸੜਕ ਹਾਦਸਿਆਂ ਵਿਚ ਔਰਤ ਸਮੇਤ ਤਿੰਨ ਦੀ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਇਕ ਵੋਟ ਨੇ ਲਾਈ 1200 ਕਰੋੜ ਦੇ ਕੂੜਾ ਪ੍ਰਬੰਧਨ ਪ੍ਰਸਤਾਵ ਨੂੰ ਰੋਕ
Ad Position 24