15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਹੁਰੇ ਪਰਿਵਾਰ ਤੋਂ ਦੁਖੀ ਹੋਈ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ , ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਿਸ਼ੀ ਨਗਰ ਵਿਚ ਸਹੁਰੇ ਪਰਿਵਾਰ ਤੋਂ ਦੁਖੀ ਹੋਈ ਵਿਆਹੁਤਾ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਔਰਤ ਦੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਿਸ਼ੀ ਨਗਰ ਵਿਚ ਸਹੁਰੇ ਪਰਿਵਾਰ ਤੋਂ ਦੁਖੀ ਹੋਈ ਵਿਆਹੁਤਾ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਔਰਤ ਦੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਲੜਕੀ ਸਮੀਨਾ ਉਰਫ ਸ਼ਮਾ ਦੀ ਮਾਂ ਲਕਸ਼ਮੀ ਵਾਸੀ ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਮ੍ਰਿਤਕਾ ਦੇ ਪਤੀ ਅਜੇ ਮਹਿਰਾ ਉਰਫ ਅੰਜੂ ਤਾਈ ਸੱਸ ਸੱਤਿਆ ਅਤੇ ਉਸ ਦੀ ਨੂੰਹ ਰਿੰਪੀ ਵਾਸੀ ਸ਼ੇਰਾ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਦੀ ਸ਼ਾਦੀ 11 ਸਾਲ ਪਹਿਲਾਂ ਉਕਤ ਕਥਿਤ ਦੋਸ਼ੀ ਅਜੇ ਮਹਿਰਾ ਨਾਲ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਕਥਿਤ ਦੋਸ਼ੀ ਅਜੇ ਉਸ ਦੀ ਲੜਕੀ ਨੂੰ ਨਸ਼ਾ ਕਰਕੇ ਕੁੱਟਮਾਰ ਕਰਦਾ ਸੀ ਅਤੇ ਉਸ ਦੇ ਪੈਸੇ ਖੋਹ ਲੈਂਦਾ ਸੀ। ਬੀਤੇ ਦਿਨ ਵੀ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸ ਦੀ ਲੜਕੀ ਦੀ ਕੁੱਟਮਾਰ ਕੀਤੀ। ਇਸ ਤੋਂ ਦੁਖੀ ਹੋ ਕੇ ਉਸ ਦੀ ਲੜਕੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਫਾਹਾ ਲਗਾਉਣ ਤੋਂ ਪਹਿਲਾਂ ਮ੍ਰਿਤਕ ਔਰਤ ਵਲੋਂ ਇਹਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਇਕ ਵੀਡੀਓ ਵੀ ਬਣਾਈ ਗਈ ਸੀ। ਪੁਲਿਸ ਵਲੋਂ ਇਹ ਵੀਡੀਓ ਆਪਣੇ ਕਬਜ਼ੇ ਵਿਚ ਲੈ ਲਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਛੇ ਸਾਲ ਦੀ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਨਾਬਾਲਗ ਲੜਕਿਆਂ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਵੱਖ - ਵੱਖ ਸੜਕ ਹਾਦਸਿਆਂ ਵਿਚ ਔਰਤ ਸਮੇਤ ਤਿੰਨ ਦੀ ਵਿਅਕਤੀਆਂ ਦੀ ਮੌਤ
Ad Position 24